MBA ਦੇ ਵਿਦਿਆਥੀ ਦੀ ਗੋਲੀ ਮਾਰ ਕੇ ਹੱਤਿਆ , ਹਮਲਾਵਰ ਫਰਾਰ
Latest News: ਪੰਜਾਬ ਦੇ ਲੁਧਿਆਣਾ ਦੇ ਪਿੰਡ ਤਲਵਾੜਾ ਨੇੜੇ ਇੱਕ MBA ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸ ਦੇ ਪੇਟ ਵਿੱਚ ਗੋਲੀ ਲੱਗੀ ਸੀ। ਹਮਲਾਵਰ ਗੋਲੀ ਚਲਾ ਕੇ ਫਰਾਰ ਹੋ ਗਿਆ। ਖੂਨ ਨਾਲ ਲੱਥਪੱਥ ਨੌਜਵਾਨ ਨੂੰ ਸੜਕ ‘ਤੇ ਪਿਆ ਦੇਖ ਕੇ ਆਸ-ਪਾਸ ਦੇ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ।
ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਪੁਲੀਸ ਨੇ ਨੌਜਵਾਨ ਨੂੰ ਚੁੱਕ ਕੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਉਸਦੇ ਦੋਸਤ ‘ਤੇ ਹੀ ਬੇਟੇ ਦੀ ਹੱਤਿਆ ਦਾ ਦੋਸ਼ ਲਗਾਇਆ ਹੈ। ਦੱਸਿਆ ਗਿਆ ਕਿ ਨੌਜਵਾਨ ਉਸ ਨੂੰ ਘਰੋਂ ਬੁਲਾ ਕੇ ਲੈ ਗਿਆ ਸੀ। ਫਿਰ ਉਸ ਨੂੰ ਆਪਣੇ ਪੁੱਤਰ ਦੀ ਮੌਤ ਦੀ ਖ਼ਬਰ ਮਿਲੀ।
ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਲਾਸ਼ ਦਾ ਪੋਸਟਮਾਰਟਮ ਅੱਜ ਹੋਵੇਗਾ। ਦੂਜੇ ਪਾਸੇ ਪਰਿਵਾਰ ਦੀ ਸ਼ਿਕਾਇਤ ‘ਤੇ ਪੁਲਸ ਨੇ ਨੌਜਵਾਨ ਦੇ ਦੋਸਤ ਦੇ ਖਿਲਾਫ ਵੀ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਫ਼ਰਾਰ ਦੱਸਿਆ ਜਾ ਰਿਹਾ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੁਲਸ ਨੇ ਦੋਸਤ ਦੇ ਖਿਲਾਫ ਐੱਫ.ਆਈ.ਆਰ ਕੀਤੀ ਦਰਜ
ਐਸਐਚਓ ਵਿਜੇ ਨੇ ਦੱਸਿਆ ਕਿ ਪੀਏਯੂ ਪੁਲੀਸ ਨੇ ਮ੍ਰਿਤਕ ਰਾਜਬੀਰ ਦੇ ਦੋਸਤ ਜੁਗਰਾਜ ਸਿੰਘ ਜੋ ਪਿੰਡ ਪਮਾਲ ਦਾ ਰਹਿਣ ਵਾਲਾ ਹੈ, ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਰਾਜਬੀਰ ਦਾ ਕਤਲ ਕਿਉਂ ਹੋਇਆ? ਦੋਸ਼ੀ ਦੀ ਗ੍ਰਿਫਤਾਰੀ ਤੋਂ ਬਾਅਦ ਹੀ ਇਸ ਦਾ ਕਾਰਨ ਪਤਾ ਲੱਗੇਗਾ।