Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

27 ਜਨਵਰੀ ਨੂੰ SYL ‘ਤੇ ਫੈਸਲਾ? ਚੰਡੀਗੜ੍ਹ ‘ਚ CM ਮਾਨ ਤੇ ਨਾਇਬ ਸੈਣੀ ਦੀ ਅਹਿਮ ਬੈਠਕ

Punjab Haryana water dispute; ਹਰਿਆਣਾ ਅਤੇ ਪੰਜਾਬ ‘ਸਤਲੁਜ-ਯਮੁਨਾ ਲਿੰਕ (SYL) ਨਹਿਰ’ ‘ਤੇ ਚਰਚਾ ਕਰਨ ਲਈ ਇੱਕ ਵਾਰ ਫਿਰ ਮੀਟਿੰਗ ਕਰ ਰਹੇ ਹਨ। ਇਸ ਵਾਰ ਇਹ ਮੀਟਿੰਗ ਦਿੱਲੀ ਵਿੱਚ ਨਹੀਂ, ਸਗੋਂ ਚੰਡੀਗੜ੍ਹ ਵਿੱਚ ਹੋਵੇਗੀ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਇਸ ਵਿੱਚ ਕੋਈ ਵੀ ਕੇਂਦਰੀ ਮੰਤਰੀ ਸ਼ਾਮਲ ਨਹੀਂ ਹੋਵੇਗਾ। ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਲੰਬੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
27 ਜਨਵਰੀ ਨੂੰ SYL ‘ਤੇ ਫੈਸਲਾ? ਚੰਡੀਗੜ੍ਹ ‘ਚ CM ਮਾਨ ਤੇ ਨਾਇਬ ਸੈਣੀ ਦੀ ਅਹਿਮ ਬੈਠਕ

Punjab Haryana water dispute; ਹਰਿਆਣਾ ਅਤੇ ਪੰਜਾਬ ‘ਸਤਲੁਜ-ਯਮੁਨਾ ਲਿੰਕ (SYL) ਨਹਿਰ’ ‘ਤੇ ਚਰਚਾ ਕਰਨ ਲਈ ਇੱਕ ਵਾਰ ਫਿਰ ਮੀਟਿੰਗ ਕਰ ਰਹੇ ਹਨ। ਇਸ ਵਾਰ ਇਹ ਮੀਟਿੰਗ ਦਿੱਲੀ ਵਿੱਚ ਨਹੀਂ, ਸਗੋਂ ਚੰਡੀਗੜ੍ਹ ਵਿੱਚ ਹੋਵੇਗੀ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਇਸ ਵਿੱਚ ਕੋਈ ਵੀ ਕੇਂਦਰੀ ਮੰਤਰੀ ਸ਼ਾਮਲ ਨਹੀਂ ਹੋਵੇਗਾ।

ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦ ਨੂੰ ਲੈ ਕੇ 27 ਜਨਵਰੀ ਨੂੰ ਚੰਡੀਗੜ੍ਹ ਵਿੱਚ ਇੱਕ ਮਹੱਤਵਪੂਰਨ ਬੈਠਕ ਆਯੋਜਿਤ ਕੀਤੀ ਗਈ ਹੈ। ਇਹ ਬੈਠਕ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਪਾਣੀਆਂ ਦੇ ਵੰਡ ਸਬੰਧੀ ਵਿਵਾਦ ਦੇ ਹੱਲ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।

ਪੰਜਾਬ- ਹਰਿਆਣਾ ਦੇ ਮੁੱਖ ਮੰਤਰੀ ਹੋਣਗੇ ਮੌਜੂਦ

ਇਸ ਉੱਚ ਪੱਧਰੀ ਬੈਠਕ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਸ਼ਾਮਲ ਹੋਣਗੇ। ਉਨ੍ਹਾਂ ਦੇ ਨਾਲ ਹੀ ਦੋਵੇਂ ਸੂਬਿਆਂ ਦੇ ਸੀਨੀਅਰ ਅਧਿਕਾਰੀ ਅਤੇ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਬੈਠਕ ਵਿੱਚ ਮੌਜੂਦ ਰਹਿਣਗੇ, ਤਾਂ ਜੋ ਮਸਲੇ ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾ ਸਕੇ। ਇਸ ਵਾਰ ਇਹ ਮੀਟਿੰਗ ਦਿੱਲੀ ਵਿੱਚ ਨਹੀਂ ਹੋਵੇਗੀ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਇਸ ਵਿੱਚ ਕੋਈ ਵੀ ਕੇਂਦਰੀ ਮੰਤਰੀ ਸ਼ਾਮਲ ਨਹੀਂ ਹੋਵੇਗਾ।

ਜਾਣਕਾਰੀ ਮੁਤਾਬਕ, ਇਹ ਬੈਠਕ 27 ਜਨਵਰੀ ਨੂੰ ਸਵੇਰੇ 9:30 ਵਜੇ ਚੰਡੀਗੜ੍ਹ ਸਥਿਤ ਹਰਿਆਣਾ ਨਿਵਾਸ ਵਿੱਚ ਹੋਵੇਗੀ। ਬੈਠਕ ਦੌਰਾਨ ਐਸਵਾਈਐਲ ਨਹਿਰ ਨਾਲ ਜੁੜੇ ਸਾਰੇ ਪੱਖਾਂ ‘ਤੇ ਚਰਚਾ ਕੀਤੀ ਜਾਵੇਗੀ ਅਤੇ ਵਿਵਾਦ ਦਾ ਕੋਈ ਟਿਕਾਊ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।

SYL ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਹੋਈਆਂ ਬੈਠਕਾਂ

ਗੌਰਤਲਬ ਹੈ ਕਿ, SYL ਨਹਿਰ ਵਿਵਾਦ ਦੇ ਨਿਪਟਾਰੇ ਲਈ ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਦੀ ਪਹਿਲ ਤੇ ਪੰਜਾਬ ਅਤੇ ਹਰਿਆਣਾ ਦਰਮਿਆਨ ਕਈ ਵਾਰ ਬੈਠਕਾਂ ਹੋ ਚੁੱਕੀਆਂ ਹਨ, ਪਰ ਅਜੇ ਤੱਕ ਕਿਸੇ ਠੋਸ ਨਤੀਜੇ ਤੇ ਨਹੀਂ ਪਹੁੰਚਿਆ ਜਾ ਸਕਿਆ। 27 ਜਨਵਰੀ ਦੀ ਇਹ ਬੈਠਕ ਦੋਵੇਂ ਸੂਬਿਆਂ ਲਈ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ ਅਤੇ ਸਭ ਦੀ ਨਜ਼ਰ ਇਸ ‘ਤੇ ਟਿਕੀਆਂ ਹੋਈਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News