ਪੰਜ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ
Breaking News: ਚੰਡੀਗੜ੍ਹ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਸ਼ਹਿਰ ਦੇ ਪੰਜ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਹ ਧਮਕੀ ਈਮੇਲ ਰਾਹੀਂ ਭੇਜੀ ਗਈ, ਜਿਸ ਨਾਲ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮਿਲੀ ਜਾਣਕਾਰੀ ਅਨੁਸਾਰ ਧਮਕੀ ਵਾਲੀ ਈਮੇਲ ਵਿੱਚ ਜਿਨ੍ਹਾਂ ਸਕੂਲਾਂ ਦੇ ਨਾਮ ਦਰਜ ਸਨ, ਉਨ੍ਹਾਂ ਵਿੱਚ ਸੈਕਟਰ […]
By :
Khushi
Updated On: 28 Jan 2026 09:13:AM
Breaking News: ਚੰਡੀਗੜ੍ਹ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਸ਼ਹਿਰ ਦੇ ਪੰਜ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਹ ਧਮਕੀ ਈਮੇਲ ਰਾਹੀਂ ਭੇਜੀ ਗਈ, ਜਿਸ ਨਾਲ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਮਿਲੀ ਜਾਣਕਾਰੀ ਅਨੁਸਾਰ ਧਮਕੀ ਵਾਲੀ ਈਮੇਲ ਵਿੱਚ ਜਿਨ੍ਹਾਂ ਸਕੂਲਾਂ ਦੇ ਨਾਮ ਦਰਜ ਸਨ, ਉਨ੍ਹਾਂ ਵਿੱਚ ਸੈਕਟਰ ਚਿਤਕਾਰਾ ਇੰਟਰਨੈਸ਼ਨਲ ਸਕੂਲ, ਸੈਕਟਰ-16 ਮਾਡਲ ਸਕੂਲ, ਸੈਕਟਰ-45 ਮਾਡਲ ਸਕੂਲ, ਸੇਂਟ ਸਟੀਫਨਜ਼ ਸਕੂਲ ਅਤੇ ਸੈਕਟਰ-35 ਮਾਡਲ ਸਕੂਲ ਸ਼ਾਮਲ ਹਨ। ਇਸ ਤੋਂ ਇਲਾਵਾ ਨਾਇਨਟੀਨ ਮਾਡਲ ਸਕੂਲ ਦਾ ਨਾਮ ਵੀ ਈਮੇਲ ਵਿੱਚ ਦਰਜ ਹੋਣ ਦੀ ਗੱਲ ਸਾਹਮਣੇ ਆਈ ਹੈ।