ਮਰਹੂਮ ਕਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਦਾ ਦਿਹਾਂਤ
Punjab News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ। ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਦਾ ਦੇਹਾਂਤ ਹੋ ਗਿਆ ਹੈ। ਮਾਤਾ ਸਤਵੰਤ ਕੌਰ ਨੇ 87 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸ਼ਾਮ 4 ਵਜੇ ਮੋਹਾਲੀ ਦੇ ਬਲੌਂਗੀ ‘ਚ ਕੀਤਾ ਜਾਵੇਗਾ। ਪੁੱਤ ਜਸਵਿੰਦਰ ਭੱਲਾ ਦੀ ਮੌਤ […]
By :
Amritpal Singh
Updated On: 28 Jan 2026 13:38:PM
Punjab News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ। ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਦਾ ਦੇਹਾਂਤ ਹੋ ਗਿਆ ਹੈ।
ਮਾਤਾ ਸਤਵੰਤ ਕੌਰ ਨੇ 87 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸ਼ਾਮ 4 ਵਜੇ ਮੋਹਾਲੀ ਦੇ ਬਲੌਂਗੀ ‘ਚ ਕੀਤਾ ਜਾਵੇਗਾ।
ਪੁੱਤ ਜਸਵਿੰਦਰ ਭੱਲਾ ਦੀ ਮੌਤ ਤੋਂ ਬਾਅਦ ਮਾਤਾ ਚੁੱਪ ਚਾਪ ਰਹਿਣ ਲੱਗ ਪਏ ਸਨ ਕਿਉਂਕਿ ਜਸਵਿੰਦਰ ਭੱਲੇ ਨਾਲ ਮਾਤਾ ਦਾ ਬਹੁਤ ਹੀ ਜ਼ਿਆਦਾ ਪਿਆਰ ਸੀ। ਚਾਹੇ ਜਸਵਿੰਦਰ ਭੱਲਾ ਦੇਸ਼ਾਂ-ਵਿਦੇਸ਼ਾਂ ਵਿੱਚ ਸ਼ੂਟਿੰਗ ‘ਤੇ ਹੁੰਦੇ ਸਨ ਤਾਂ ਬਕਾਇਦਾ ਉਹ ਪਹਿਲਾਂ ਆਪਣੀ ਮਾਤਾ ਨਾਲ ਗੱਲਬਾਤ ਜ਼ਰੂਰ ਕਰਦੇ ਸਨ।
ਪੁੱਤ ਦੀ ਮੌਤ ਦਾ ਸਦਮਾ ਨਾ ਸਹਾਰਦੇ ਹੋਏ ਮਾਤਾ ਨੇ ਵੀ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਦੱਸ ਦੇਈਏ ਕਿ ਜਸਵਿੰਦਰ ਭੱਲਾ ਦਾ 22 ਅਗਸਤ 2025 ਨੂੰ ਦੇਹਾਂਤ ਹੋਇਆ ਸੀ।