Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

PM ਮੋਦੀ ਨੂੰ ਪੰਜਾਬ ਦੌਰੇ ਤੋਂ ਪਹਿਲਾਂ ਧਮਕੀ, ਡੇਰਾ ਬੱਲਾਂ ਦੌਰੇ ਵੇਲੇ ਟਾਰਗੇਟ…

Chandigarh News: ਚੰਡੀਗੜ੍ਹ ਦੇ 30 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਸਕੂਲਾਂ ਨੂੰ ਇੱਕ ਈਮੇਲ ਭੇਜੀ ਗਈ ਸੀ, ਜਿਸ ਵਿੱਚ ਪ੍ਰਧਾਨ ਮੰਤਰੀ ਮੋਦੀ (PM Narendara Modi) ਨੂੰ ਟਾਰਗੇਟ ਕਰਨ ਦੀ ਧਮਕੀ ਵੀ ਦਿੱਤੀ ਗਈ ਸੀ। ਇਸ ਵਿੱਚ ਕਿਹਾ ਗਿਆ ਸੀ ਕਿ 1 ਫਰਵਰੀ ਨੂੰ ਡੇਰਾ ਬੱਲਾਂ ਵਿੱਚ ਪ੍ਰਧਾਨ ਮੰਤਰੀ ਮੋਦੀ ਟਾਰਗੇਟ ‘ਤੇ ਹਨ। […]
ਲੇਖਕ : ਪ੍ਰਕਾਸ਼ਿਤ: 
PM ਮੋਦੀ ਨੂੰ ਪੰਜਾਬ ਦੌਰੇ ਤੋਂ ਪਹਿਲਾਂ ਧਮਕੀ, ਡੇਰਾ ਬੱਲਾਂ ਦੌਰੇ ਵੇਲੇ ਟਾਰਗੇਟ…

Chandigarh News: ਚੰਡੀਗੜ੍ਹ ਦੇ 30 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਸਕੂਲਾਂ ਨੂੰ ਇੱਕ ਈਮੇਲ ਭੇਜੀ ਗਈ ਸੀ, ਜਿਸ ਵਿੱਚ ਪ੍ਰਧਾਨ ਮੰਤਰੀ ਮੋਦੀ (PM Narendara Modi) ਨੂੰ ਟਾਰਗੇਟ ਕਰਨ ਦੀ ਧਮਕੀ ਵੀ ਦਿੱਤੀ ਗਈ ਸੀ। ਇਸ ਵਿੱਚ ਕਿਹਾ ਗਿਆ ਸੀ ਕਿ 1 ਫਰਵਰੀ ਨੂੰ ਡੇਰਾ ਬੱਲਾਂ ਵਿੱਚ ਪ੍ਰਧਾਨ ਮੰਤਰੀ ਮੋਦੀ ਟਾਰਗੇਟ ‘ਤੇ ਹਨ। ਪ੍ਰਧਾਨ ਮੰਤਰੀ ਉਸੇ ਦਿਨ ਜਲੰਧਰ ਦੇ ਡੇਰਾ ਬੱਲਾਂ ਦਾ ਦੌਰਾ ਕਰਨ ਵਾਲੇ ਹਨ।

ਤੁਹਾਨੂੰ ਇੱਥ ਦੱਸ ਦਈਏ ਕਿ ਚੰਡੀਗੜ੍ਹ ਦੇ ਨਿੱਜੀ ਅਤੇ ਸਰਕਾਰੀ ਸਕੂਲਾਂ ਦੋਵਾਂ ਨੂੰ ਧਮਕੀਆਂ ਮਿਲੀਆਂ ਹਨ। ਧਮਕੀਆਂ ਮਿਲਣ ਤੋਂ ਬਾਅਦ, ਜ਼ਿਆਦਾਤਰ ਸਰਕਾਰੀ ਅਤੇ ਨਿੱਜੀ ਸਕੂਲ ਬੰਦ ਕਰ ਦਿੱਤੇ ਗਏ ਹਨ। ਬੱਚਿਆਂ ਨੂੰ ਘਰ ਵਾਪਸ ਭੇਜ ਦਿੱਤਾ ਗਿਆ ਹੈ। ਚੰਡੀਗੜ੍ਹ ਪੁਲਿਸ ਦੀ ਐਸਐਸਪੀ ਕੰਵਰਦੀਪ ਕੌਰ, ਬੰਬ ਸਕੁਐਡ ਅਤੇ ਹੋਰ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚੀਆਂ ਅਤੇ ਉਨ੍ਹਾਂ ਵਲੋਂ ਤਲਾਸ਼ੀ ਲਈ ਗਈ।

30 ਸਕੂਲਾਂ ਨੂੰ ਮਿਲੀਆਂ ਧਮਕੀਆਂ

ਐਸਐਸਪੀ ਕੰਵਰਦੀਪ ਕੌਰ ਨੇ ਕਿਹਾ ਕਿ ਦੁਪਹਿਰ 12 ਵਜੇ ਤੱਕ 30 ਸਕੂਲਾਂ ਨੂੰ ਧਮਕੀਆਂ ਮਿਲੀਆਂ ਸਨ, ਜਿਨ੍ਹਾਂ ਵਿੱਚੋਂ 10 ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ ਸੀ। ਕੁਝ ਵੀ ਨਹੀਂ ਮਿਲਿਆ।

ਧਮਕੀ ਤੋਂ ਬਾਅਦ ਸਕੂਲਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਈਮੇਲ ਕਿੱਥੋਂ ਆਈ ਅਤੇ ਇਸਨੂੰ ਕਿਸਨੇ ਭੇਜਿਆ। ਪੁਲਿਸ ਸਟੇਸ਼ਨ 17 ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News