ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਆਮਦਨ ਕਰ ਵਿਭਾਗ ਦਾ ਛਾਪਾ

Latest News: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਆਮਦਨ ਕਰ ਵਿਭਾਗ ਦੀ ਟੀਮ ਨੇ ਬੁੱਧਵਾਰ ਸਵੇਰੇ ਉਨ੍ਹਾਂ ਦੀ ਰਿਹਾਇਸ਼ ‘ਤੇ ਛਾਪੇਮਾਰੀ ਕਰਕੇ ਆਮਦਨ ਅਤੇ ਸੰਪਤੀ ਨਾਲ ਸਬੰਧਿਤ ਮਹੱਤਵਪੂਰਨ ਦਸਤਾਵੇਜ਼ ਕਬਜ਼ੇ ਵਿੱਚ ਲੈ ਲਏ। ਕਿਸੇ ਨੂੰ ਵੀ ਅੰਦਰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ। […]
Khushi
By : Updated On: 29 Jan 2026 08:20:AM
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਆਮਦਨ ਕਰ ਵਿਭਾਗ ਦਾ ਛਾਪਾ

Latest News: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਆਮਦਨ ਕਰ ਵਿਭਾਗ ਦੀ ਟੀਮ ਨੇ ਬੁੱਧਵਾਰ ਸਵੇਰੇ ਉਨ੍ਹਾਂ ਦੀ ਰਿਹਾਇਸ਼ ‘ਤੇ ਛਾਪੇਮਾਰੀ ਕਰਕੇ ਆਮਦਨ ਅਤੇ ਸੰਪਤੀ ਨਾਲ ਸਬੰਧਿਤ ਮਹੱਤਵਪੂਰਨ ਦਸਤਾਵੇਜ਼ ਕਬਜ਼ੇ ਵਿੱਚ ਲੈ ਲਏ।

ਕਿਸੇ ਨੂੰ ਵੀ ਅੰਦਰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ। ਅਰੋੜਾ ਅਤੇ ਉਸ ਦੇ ਪਰਿਵਾਰਕ ਮੈਂਬਰ ਘਰ ਵਿੱਚ ਹੀ ਮੌਜੂਦ ਸਨ। ਜਾਂਚ ਅਧਿਕਾਰੀਆਂ ਨੇ ਅਰੋੜਾ ਦੇ ਟੈਲੀਫੋਨ ਅਤੇ ਹੋਰ ਸਾਜ਼ੋ ਸਾਮਾਨ ਕਬਜ਼ੇ ‘ਚ ਲੈ ਲਏ। ਦੇਰ ਸ਼ਾਮ ਤੱਕ ਜਾਂਚ ਟੀਮਾਂ ਆਪਣੇ ਕੰਮ ‘ਚ -ਰੁੱਝੀਆਂ ਹੋਈਆਂ ਸਨ।

ਅਰੋੜਾ ਖ਼ਿਲਾਫ਼ ਪਹਿਲਾਂ ਵੀ ਵਿਜੀਲੈਂਸ ਜਾਂਚ ਚੱਲ ਰਹੀ ਹੈ। ਸਾਲ2022 ‘ਚ ਉਨ੍ਹਾਂ ਖ਼ਿਲਾਫ਼ ਉਦਯੋਗਿਕ ਜ਼ਮੀਨ ਨੂੰ ਟਰਾਂਸਫਰ ਕਰਨ ਵਿੱਚ ਕਥਿਤ ਬੇਨਿਯਮੀਆਂ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ। ਇਸ ਜਾਂਚ ਨੂੰ ਪ੍ਰਭਾਵਿਤ ਕਰਨ ਲਈ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨੂੰ 50 ਲੱਖ ਰੁਪਏ ਦੇਣ ਦੇ ਦੋਸ਼ ਤਹਿਤ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਬਾਅਦ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵਿਜੀਲੈਂਸ ਦੀ ਐੱਫ ਆਈ ਆਰ ਖਾਰਜ ਕਰ ਕੇ ਅਰੋੜਾ ਨੂੰ ਕਲੀਨ ਚਿੱਟ ਦੇ ਦਿੱਤੀ ਸੀ।

Read Latest News and Breaking News at Daily Post TV, Browse for more News

Ad
Ad