Journalism Of Hope
BREAKING NEWS
ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਵੱਲੋਂ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡੀ ਰਾਹਤ......KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ.....ਮਹਿਲਾ ਕਰਮਚਾਰੀ ਨੇ ਕੈਬਿਨ ਵਿੱਚ XEN ਦੀ ਕੀਤੀ ਛਿੱਤਰ-ਪਰੇਡ.....ਜਥੇਦਾਰ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ.......ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ........ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ..........ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ........ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ’ਚ ਸ਼ਾਮਲ

‘ਯੁੱਧ ਨਸ਼ਿਆਂ ਵਿਰੁੱਧ’ ਦੇ 333ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 73 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 28 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 333ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 275 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕਰਕੇ 73 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 333 ਦਿਨਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
‘ਯੁੱਧ ਨਸ਼ਿਆਂ ਵਿਰੁੱਧ’ ਦੇ 333ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 73 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 28 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 333ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 275 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕਰਕੇ 73 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 333 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 46,770 ਹੋ ਗਈ ਹੈ।

ਇਨ੍ਹਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 205 ਨਸ਼ੀਲੀਆਂ ਗੋਲੀਆਂ ਅਤੇ 46,440 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 68 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 700 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 275 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 274 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 28 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News