Banner
Banner

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਸੀਚੇਵਾਲ ਦੇ ਵਾਤਾਵਰਣੀ ਅਭਿਆਨਾਂ ਦੀ ਖੁੱਲ੍ਹ ਕੇ ਸ਼ਲਾਘਾ

World Climate Day 2026: ਵਿਸ਼ਵ ਜਲਵਾਯੂ ਦਿਵਸ 2026 ਦੇ ਮੌਕੇ ਪਵਿੱਤਰ ਕਾਲੀ ਵੇਈਂ ਦੀ ਇਤਿਹਾਸਿਕ ਕਾਰਸੇਵਾ ਦੀ 25ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿਸ਼ਾਲ ਵਾਤਾਵਰਣ ਕਾਨਫਰੰਸ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ, ਪਵਿੱਤਰ ਵੇਈਂ ਦੇ ਕਿਨਾਰੇ ਸਥਿਤ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਸ਼ਰਧਾ ਅਤੇ ਸੰਦੇਸ਼ਾਤਮਕ ਮਾਹੌਲ ਵਿੱਚ ਆਯੋਜਿਤ ਕੀਤੀ ਗਈ। ਕਾਨਫਰੰਸ ਦਾ ਆਯੋਜਨ ਪਦਮ ਸੰਤ ਬਲਵੀਰ ਸਿੰਘ ਸੀਚੇਵਾਲ, ਮੈਂਬਰ ਰਾਜ […]
Jaspreet Singh
By : Updated On: 01 Feb 2026 15:32:PM
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਸੀਚੇਵਾਲ ਦੇ ਵਾਤਾਵਰਣੀ ਅਭਿਆਨਾਂ ਦੀ ਖੁੱਲ੍ਹ ਕੇ ਸ਼ਲਾਘਾ
Kultar Singh sandhwa

World Climate Day 2026: ਵਿਸ਼ਵ ਜਲਵਾਯੂ ਦਿਵਸ 2026 ਦੇ ਮੌਕੇ ਪਵਿੱਤਰ ਕਾਲੀ ਵੇਈਂ ਦੀ ਇਤਿਹਾਸਿਕ ਕਾਰਸੇਵਾ ਦੀ 25ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿਸ਼ਾਲ ਵਾਤਾਵਰਣ ਕਾਨਫਰੰਸ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ, ਪਵਿੱਤਰ ਵੇਈਂ ਦੇ ਕਿਨਾਰੇ ਸਥਿਤ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਸ਼ਰਧਾ ਅਤੇ ਸੰਦੇਸ਼ਾਤਮਕ ਮਾਹੌਲ ਵਿੱਚ ਆਯੋਜਿਤ ਕੀਤੀ ਗਈ। ਕਾਨਫਰੰਸ ਦਾ ਆਯੋਜਨ ਪਦਮ ਸੰਤ ਬਲਵੀਰ ਸਿੰਘ ਸੀਚੇਵਾਲ, ਮੈਂਬਰ ਰਾਜ ਸਭਾ ਵੱਲੋਂ ਕੀਤਾ ਗਿਆ।

ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਅਤੇ ਜਨ ਸਮੂਹ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਸੰਤ ਬਲਵੀਰ ਸਿੰਘ ਸੀਚੇਵਾਲ ਵੱਲੋਂ ਪਵਿੱਤਰ ਕਾਲੀ ਵੇਈਂ ਦੀ ਕਾਰਸੇਵਾ ਰਾਹੀਂ ਕੀਤੇ ਇਤਿਹਾਸਿਕ ਅਤੇ ਦੂਰਗਾਮੀ ਕੰਮ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜੋ ਕਾਲੀ ਵੇਈਂ ਕਦੇ ਗੰਦੇ ਨਾਲੇ ਦਾ ਰੂਪ ਧਾਰ ਚੁੱਕੀ ਸੀ, ਉਸਨੂੰ ਮੁੜ ਜੀਵੰਤ ਕਰਨਾ ਸਿਰਫ਼ ਸਫਾਈ ਨਹੀਂ ਸਗੋਂ ਇੱਕ ਇਤਿਹਾਸਿਕ ਵਾਤਾਵਰਣੀ ਕ੍ਰਾਂਤੀ ਹੈ, ਜੋ ਪੂਰੇ ਦੇਸ਼ ਲਈ ਪ੍ਰੇਰਣਾ ਬਣੀ ਹੈ।

ਸਪੀਕਰ ਸੰਧਵਾਂ ਨੇ ਆਖਿਆ ਕਿ ਪਵਿੱਤਰ ਕਾਲੀ ਵੇਈਂ ਦੀ ਕਾਰਸੇਵਾ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਇਰਾਦਾ ਮਜ਼ਬੂਤ ਹੋਵੇ ਅਤੇ ਲੋਕਾਂ ਦੀ ਭਾਗੀਦਾਰੀ ਹੋਵੇ ਤਾਂ ਅਸੰਭਵ ਦਿੱਖਣ ਵਾਲੇ ਕੰਮ ਵੀ ਸੰਭਵ ਬਣ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਇਤਿਹਾਸਿਕ ਅਭਿਆਨ ਨੇ ਨਾ ਸਿਰਫ਼ ਵਾਤਾਵਰਣ ਸੰਭਾਲ ਨੂੰ ਮਜ਼ਬੂਤੀ ਦਿੱਤੀ ਹੈ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਪਾਣੀ ਦੀ ਵਿਰਾਸਤ ਵੀ ਛੱਡੀ ਹੈ।

ਇਸ ਦੌਰਾਨ ਉਨ੍ਹਾਂ ਨੇ ਲੁਧਿਆਣਾ ਦਾ ਬੁੱਢਾ ਨਾਲਾ ਸਾਫ਼ ਕਰਨ ਨੂੰ ਵੀ ਇੱਕ ਵੱਡੀ ਚੁਣੌਤੀ ਕਰਾਰ ਦਿੰਦੇ ਹੋਏ ਕਿਹਾ ਕਿ ਸੰਤ ਸੀਚੇਵਾਲ ਵੱਲੋਂ ਇਸ ਦੀ ਸ਼ੁਰੂਆਤ ਕਰਨਾ ਕਿਸੇ ਚਮਤਕਾਰ ਤੋਂ ਘੱਟ ਨਹੀਂ। ਉਨ੍ਹਾਂ ਇਹ ਭਰੋਸਾ ਦਿਵਾਇਆ ਕਿ ਬੁੱਢੇ ਨਾਲੇ ਨੂੰ ਮੁੜ ਜੀਵੰਤ ਕਰਕੇ “ਬੁੱਢਾ ਦਰਿਆ” ਬਣਾਉਣ ਲਈ ਉਹ ਆਪਣੇ ਪੱਧਰ ‘ਤੇ ਹਰ ਸੰਭਵ ਸਹਿਯੋਗ ਦੇਣ ਲਈ ਪੂਰੀ ਤਰ੍ਹਾਂ ਤਤਪਰ ਹਨ।

ਉਨ੍ਹਾਂ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਉਹ ਸੰਤ ਸੀਚੇਵਾਲ ਵੱਲੋਂ ਚਲਾਏ ਜਾ ਰਹੇ ਵਾਤਾਵਰਣ ਸੰਰੱਖਣ ਅਭਿਆਨਾਂ ਨਾਲ ਜੁੜ ਕੇ ਕੁਦਰਤ ਦੀ ਰੱਖਿਆ ਲਈ ਆਪਣਾ ਯੋਗਦਾਨ ਪਾਉਣ।

Read Latest News and Breaking News at Daily Post TV, Browse for more News

Ad
Ad