Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

Jammu Kashmir Earthquake: 4.6 ਤੀਬਰਤਾ ਦੇ ਭੂਚਾਲ ਕਾਰਨ ਕੰਬਿਆ ਜੰਮੂ-ਕਸ਼ਮੀਰ, ਦਹਿਸ਼ਤ ਵਿੱਚ ਲੋਕ

Jammu Kashmir Earthquake: ਜੰਮੂ-ਕਸ਼ਮੀਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 4.6 ਮਾਪੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਸਵੇਰੇ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ 4.6 ਤੀਬਰਤਾ ਦਾ ਭੂਚਾਲ ਆਇਆ। ਉਨ੍ਹਾਂ ਕਿਹਾ ਕਿ ਭੂਚਾਲ ਦਾ ਕੇਂਦਰ ਪੱਟਨ ਖੇਤਰ ਸੀ ਅਤੇ ਇਹ ਸਵੇਰੇ 5:35 ਵਜੇ ਆਇਆ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਤੋਂ ਹੁਣ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Jammu Kashmir Earthquake: 4.6 ਤੀਬਰਤਾ ਦੇ ਭੂਚਾਲ ਕਾਰਨ ਕੰਬਿਆ ਜੰਮੂ-ਕਸ਼ਮੀਰ, ਦਹਿਸ਼ਤ ਵਿੱਚ ਲੋਕ
earthquake

Jammu Kashmir Earthquake: ਜੰਮੂ-ਕਸ਼ਮੀਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 4.6 ਮਾਪੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਸਵੇਰੇ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ 4.6 ਤੀਬਰਤਾ ਦਾ ਭੂਚਾਲ ਆਇਆ। ਉਨ੍ਹਾਂ ਕਿਹਾ ਕਿ ਭੂਚਾਲ ਦਾ ਕੇਂਦਰ ਪੱਟਨ ਖੇਤਰ ਸੀ ਅਤੇ ਇਹ ਸਵੇਰੇ 5:35 ਵਜੇ ਆਇਆ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਤੋਂ ਹੁਣ ਤੱਕ ਕਿਸੇ ਵੀ ਨੁਕਸਾਨ ਦੀ ਖ਼ਬਰ ਨਹੀਂ ਹੈ।

ਕਸ਼ਮੀਰ ਦੇ ਲੋਕ ਸਵੇਰੇ ਤੜਕੇ ਧਰਤੀ ਹਿੱਲਣ ਨਾਲ ਘਬਰਾ ਗਏ। ਲੋਕ ਸਵੇਰੇ 5:35 ਵਜੇ ਡੂੰਘੀ ਨੀਂਦ ਸੌਂ ਰਹੇ ਸਨ, ਪਰ ਜਦੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਤਾਂ ਉਹ ਕੜਾਕੇ ਦੀ ਠੰਢ ਦੇ ਬਾਵਜੂਦ ਆਪਣੇ ਘਰਾਂ ਤੋਂ ਬਾਹਰ ਆ ਗਏ। ਹਾਲਾਂਕਿ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ, ਪਰ ਲੋਕ ਜ਼ਰੂਰ ਡਰ ਗਏ ਹਨ।

Read Latest News and Breaking News at Daily Post TV, Browse for more News

Ad
Ad

Punjab District News