ਗਨੀਵ ਕੌਰ ਮਜੀਠੀਆ ਪੁੱਜੇ ਪਹੁੰਚੇ ਨਾਭਾ ਜੇਲ੍ਹ

Punjab News: ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਕੱਲ੍ਹ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਗਈ ਸੀ। ਜ਼ਮਾਨਤ ਮਿਲਣ ਉਪਰੰਤ ਜਿਥੇ ਵੱਡੀ ਗਿਣਤੀ ’ਚ ਅਕਾਲੀ ਆਗੂ ਤੇ ਵਰਕਰ ਮਜੀਠੀਆ ਦਾ ਸਵਾਗਤ ਕਰਨ ਲਈ ਜੇਲ੍ਹ ਦੇ ਬਾਹਰ ਪਹੁੰਚ ਰਹੇ ਹਨ […]
Amritpal Singh
By : Updated On: 03 Feb 2026 13:03:PM
ਗਨੀਵ ਕੌਰ ਮਜੀਠੀਆ ਪੁੱਜੇ ਪਹੁੰਚੇ ਨਾਭਾ ਜੇਲ੍ਹ

Punjab News: ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਕੱਲ੍ਹ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਗਈ ਸੀ। ਜ਼ਮਾਨਤ ਮਿਲਣ ਉਪਰੰਤ ਜਿਥੇ ਵੱਡੀ ਗਿਣਤੀ ’ਚ ਅਕਾਲੀ ਆਗੂ ਤੇ ਵਰਕਰ ਮਜੀਠੀਆ ਦਾ ਸਵਾਗਤ ਕਰਨ ਲਈ ਜੇਲ੍ਹ ਦੇ ਬਾਹਰ ਪਹੁੰਚ ਰਹੇ ਹਨ ਉਥੇ ਹੀ ਬਿਕਰਮ ਸਿੰਘ ਮਜੀਠੀਆ ਦੀ ਧਰਮ ਪਤਨੀ ਗਨੀਵ ਕੌਰ ਵਿਧਾਇਕਾ ਮਜੀਠਾ ਹਲਕਾ ਵੀ ਪਹੁੰਚ ਗਏ ਹਨ।

ਜੇਲ੍ਹ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੀਬੀ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਉਹ ਜਿਥੇ ਵਾਹਿਗੁਰੂ ਦਾ ਲੱਖ ਲੱਖ ਸ਼ੁਕਰ ਕਰਦੇ ਹਨ ਉੱਥੇ ਨਾਲ ਹੀ ਉਹ ਸੁਪਰੀਮ ਕੋਰਟ ਦਾ ਵੀ ਧੰਨਵਾਦ ਕਰਦੇ ਹਨ।

ਉਨ੍ਹਾਂ ਕਿਹਾ ਕਿ ਹੁਣ ਸਰਕਾਰ ਸਾਨੂੰ 540 ਕਰੋੜ ਰੁਪਏ ਤੇ ਹਜ਼ਾਰ ਏਕੜ ਜ਼ਮੀਨ ਵਾਪਸ ਦਵੇ, ਜਿਸ ਦੇ ਆਧਾਰ ’ਤੇ ਉਨ੍ਹਾਂ ਮੇਰੇ ਪਤੀ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੰਬੰਧੀ ਮੁੱਖ ਮੰਤਰੀ ਪੰਜਾਬ ਵਲੋਂ ਦਿੱਤਾ ਗਿਆ ਬਿਆਨ ਬੇਹੱਦ ਦੁੱਖ ਦੀ ਗੱਲ ਹੈ। ਮਹਾਂਪੁਰਖਾਂ ਬਾਰੇ ਅਜਿਹੇ ਬਿਆਨ ਸ਼ੋਭਾ ਨਹੀਂ ਦਿੰਦੇ।

Read Latest News and Breaking News at Daily Post TV, Browse for more News

Ad
Ad