Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

ਅਰਥ-ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਹੇ ਭਾਈ! ਨਾਨਕ ਉਸ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਦਾ ਗੀਤ ਗਾਉਂਦਾ ਹੈ। ਗੁਰੂ ਨੇ ਨਾਨਕ ਦਾ ਭੁਲੇਖਾ ਦੂਰ ਕਰ ਦਿੱਤਾ ਹੈ, ਤਾਂਹੀਏ ਨਾਨਕ ਨੂੰ ਯਕੀਨ ਹੈ ਕਿ ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ, ਫਿਰ ਭੀ ਸਦਾ ਮਾਇਆ ਦੇ ਮੋਹ ਤੋਂ ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।

Read Latest News and Breaking News at Daily Post TV, Browse for more News

Ad
Ad

Punjab District News