Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਅੰਮ੍ਰਿਤਸਰ ‘ਚ ਦਰਦਨਾਕ ਘਟਨਾ: ਘਰ ਦਾ ਕਮਰਾ ਬੰਦ ਕਰਕੇ ਆਂਗਣਵਾੜੀ ਵਰਕਰ ਨੇ ਲਗਾਈ ਅੱਗ

Latest News: ਆਂਗਣਵਾੜੀ ਵਿੱਚ ਹੈਲਪਰ ਵਜੋਂ ਸੇਵਾ ਨਿਭਾ ਰਹੀ 49 ਸਾਲਾ ਵੰਦਨਾ ਨੇ ਆਪਣੇ ਹੀ ਘਰ ਵਿੱਚ ਆਪਣੇ ਆਪ ਨੂੰ ਅੱਗ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਦਰਦਨਾਕ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਮੁਤਾਬਕ ਵੰਦਨਾ ਕਾਫ਼ੀ ਸਮੇਂ ਤੋਂ ਇਕੱਲੀ ਰਹਿ ਰਹੀ ਸੀ ਅਤੇ ਉਸਦੇ ਦੋ ਪੁੱਤਰ ਹਨ, […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Latest News: ਆਂਗਣਵਾੜੀ ਵਿੱਚ ਹੈਲਪਰ ਵਜੋਂ ਸੇਵਾ ਨਿਭਾ ਰਹੀ 49 ਸਾਲਾ ਵੰਦਨਾ ਨੇ ਆਪਣੇ ਹੀ ਘਰ ਵਿੱਚ ਆਪਣੇ ਆਪ ਨੂੰ ਅੱਗ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਦਰਦਨਾਕ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

ਜਾਣਕਾਰੀ ਮੁਤਾਬਕ ਵੰਦਨਾ ਕਾਫ਼ੀ ਸਮੇਂ ਤੋਂ ਇਕੱਲੀ ਰਹਿ ਰਹੀ ਸੀ ਅਤੇ ਉਸਦੇ ਦੋ ਪੁੱਤਰ ਹਨ, ਜੋ ਕਿ ਮਾਨਸਿਕ ਤੌਰ ‘ਤੇ ਅਸਮਰੱਥ ਦੱਸੇ ਜਾ ਰਹੇ ਹਨ। ਵੰਦਨਾ ਆਂਗਣਵਾੜੀ ਵਿੱਚ ਕੰਮ ਕਰਕੇ ਹੀ ਆਪਣੇ ਦੋਨਾਂ ਪੁੱਤਰਾਂ ਦੀ ਦੇਖਭਾਲ ਕਰਦੀ ਸੀ ਅਤੇ ਘਰ ਦਾ ਗੁਜ਼ਾਰਾ ਚਲਾ ਰਹੀ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ, ਅੱਜ ਵੰਦਨਾ ਮਹੱਲੇ ਵਿੱਚ ਹੋ ਰਹੇ ਕਿਸੇ ਵਿਆਹ ਸਮਾਗਮ ਵਿੱਚ ਜਾਣ ਦੀ ਤਿਆਰੀ ਕਰ ਰਹੀ ਸੀ। ਇਸ ਦੌਰਾਨ ਉਸਨੇ ਇੱਕ ਪੁੱਤਰ ਨੂੰ ਬੈਂਕ ਦੇ ਕੰਮ ਲਈ ਭੇਜ ਦਿੱਤਾ ਅਤੇ ਦੂਜੇ ਪੁੱਤਰ ਨੂੰ ਮੋਬਾਈਲ ਫ਼ੋਨ ਠੀਕ ਕਰਵਾਉਣ ਲਈ ਬਾਹਰ ਭੇਜਿਆ। ਕੁਝ ਸਮੇਂ ਬਾਅਦ ਜਦੋਂ ਦੂਜਾ ਪੁੱਤਰ ਘਰ ਵਾਪਸ ਆਇਆ ਤਾਂ ਉਸਨੇ ਵੇਖਿਆ ਕਿ ਘਰ ਦਾ ਇੱਕ ਕਮਰਾ ਅੰਦਰੋਂ ਬੰਦ ਸੀ ਅਤੇ ਅੰਦਰ ਵੰਦਨਾ ਨੇ ਆਪਣੇ ਆਪ ਨੂੰ ਅੱਗ ਲਾ ਲਈ ਸੀ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚਿਆ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਉਪਰਾਂਤ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News