ਗੈਂਗਸਟਰਾਂ ‘ਤੇ ਵਾਰ’ ਦਾ 17ਵਾਂ ਦਿਨ: ਪੰਜਾਬ ਪੁਲਿਸ ਨੇ 681ਥਾਵਾਂ ‘ਤੇ ਕੀਤੀ ਛਾਪੇਮਾਰੀ; 274 ਕਾਬੂ

ਚੰਡੀਗੜ੍ਹ, 5 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 17ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ‘ਤੇ 681 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, “ਗੈਂਗਸਟਰਾਂ ‘ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ […]
Khushi
By : Published: 05 Feb 2026 21:17:PM
ਗੈਂਗਸਟਰਾਂ ‘ਤੇ ਵਾਰ’ ਦਾ 17ਵਾਂ ਦਿਨ: ਪੰਜਾਬ ਪੁਲਿਸ ਨੇ 681ਥਾਵਾਂ ‘ਤੇ ਕੀਤੀ ਛਾਪੇਮਾਰੀ; 274 ਕਾਬੂ

ਚੰਡੀਗੜ੍ਹ, 5 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 17ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ‘ਤੇ 681 ਛਾਪੇਮਾਰੀਆਂ ਕੀਤੀਆਂ।

ਜਾਣਕਾਰੀ ਅਨੁਸਾਰ, “ਗੈਂਗਸਟਰਾਂ ‘ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਇਸ ਮੁਹਿੰਮ ਦੇ 17ਵੇਂ ਦਿਨ, ਪੁਲਿਸ ਟੀਮਾਂ ਨੇ 274 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11 ਜ਼ਿੰਦਾ ਕਾਰਤੂਸਾਂ ਸਮੇਤ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 4,649 ਹੋ ਗਈਆਂ।

ਇਸ ਤੋਂ ਇਲਾਵਾ 135 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 248 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 27 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਲੋੜੀਂਦੇ ਅਪਰਾਧੀਆਂ/ ਗੈਂਗਸਟਰਾਂ ਬਾਰੇ ਜਾਣਕਾਰੀ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਦੇਣ ਲਈ ਲੋਕ ਗੁਪਤ ਰੂਪ ਵਿੱਚ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਸੰਪਰਕ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 341ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 445 ਗ੍ਰਾਮ ਹੈਰੋਇਨ, 516 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 39,020 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ 341 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 47,784 ਹੋ ਗਈ ਹੈ। ‘ਡੀ-ਅਡਿਕਸ਼ਨ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad