Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

ਪੰਜਾਬ ‘ਚ ਰੱਬ ਆਸਰੇ ਕਾਨੂੰਨ ਵਿਵਸਥਾ, ਦਿਨ ਚੜ੍ਹਦੇ ਸਾਰ ਜਲੰਧਰ ‘ਚ ਹੋਈ ਠਾਂਹ-ਠਾਂਹ

Jalandhar News: ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ’ਤੇ ਗੰਭੀਰ ਸਵਾਲ ਖੜੇ ਕੀਤੇ ਹਨ। ਸਾਂਸਦ ਔਜਲਾ ਨੇ ਕਿਹਾ ਕਿ ਪੰਜਾਬ ਵਿੱਚ ਲਾ ਐਂਡ ਆਰਡਰ ਦੀ ਸਥਿਤੀ ਲਗਾਤਾਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ‘ਚ ਰੱਬ ਆਸਰੇ ਕਾਨੂੰਨ ਵਿਵਸਥਾ, ਦਿਨ ਚੜ੍ਹਦੇ ਸਾਰ ਜਲੰਧਰ ‘ਚ ਹੋਈ ਠਾਂਹ-ਠਾਂਹ

Jalandhar News: ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ’ਤੇ ਗੰਭੀਰ ਸਵਾਲ ਖੜੇ ਕੀਤੇ ਹਨ।

ਸਾਂਸਦ ਔਜਲਾ ਨੇ ਕਿਹਾ ਕਿ ਪੰਜਾਬ ਵਿੱਚ ਲਾ ਐਂਡ ਆਰਡਰ ਦੀ ਸਥਿਤੀ ਲਗਾਤਾਰ ਖਰਾਬ ਹੁੰਦੀ ਜਾ ਰਹੀ ਹੈ ਅਤੇ ਰੋਜ਼ਾਨਾ ਵੱਡੀਆਂ ਅਪਰਾਧਿਕ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਲਾ ਐਂਡ ਆਰਡਰ ਸੰਭਾਲਣ ਲਈ ਇੱਕ ਤਾਕਤਵਾਰ ਅਤੇ ਜਿੰਮੇਵਾਰ ਮੁੱਖ ਮੰਤਰੀ ਦੀ ਲੋੜ ਹੈ।

ਉਨ੍ਹਾਂ ਨੇ ਦੱਸਿਆ ਕਿ ਇਸ ਸਥਿਤੀ ਲਈ ਸਿਰਫ਼ ਪੰਜਾਬ ਸਰਕਾਰ ਹੀ ਨਹੀਂ, ਸਗੋਂ ਕੇਂਦਰ ਸਰਕਾਰ ਵੀ ਬਰਾਬਰ ਦੀ ਜਿੰਮੇਵਾਰ ਹੈ, ਜੋ ਇਸ ਸਮੇਂ ਮੂਕ ਦਰਸ਼ਕ ਬਣੀ ਹੋਈ ਹੈ। ਸਾਂਸਦ ਔਜਲਾ ਨੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨਾਲ ਗਦਾਰੀ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਬੀਜੇਪੀ ਦੇ ਆਗੂਆਂ ਨੂੰ ਬਿਆਨ ਦੇਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ।

ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਰਵਨੀਤ ਸਿੰਘ ਬਿੱਟੂ ਨੂੰ “ਗੱਦਾਰ ਦੋਸਤ” ਕਿਹਾ ਗਿਆ ਹੈ, ਜੋ ਇਸ ਸਿਆਸੀ ਹਾਲਾਤ ਨੂੰ ਦਰਸਾਉਂਦਾ ਹੈ। ਸਾਂਸਦ ਔਜਲਾ ਨੇ ਸਵਾਲ ਚੁੱਕਿਆ ਕਿ ਜਦੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਸੰਸਕਾਰ ਹੋਣਾ ਸੀ, ਤਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿੱਥੇ ਸਨ ਅਤੇ ਬੀਜੇਪੀ ਵੱਲੋਂ ਰਾਜਘਾਟ ’ਤੇ ਸੰਸਕਾਰ ਲਈ ਜਗ੍ਹਾ ਕਿਉਂ ਨਹੀਂ ਦਿੱਤੀ ਗਈ।

ਅਖੀਰ ਵਿੱਚ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਸਿੱਖਾਂ ਨਾਲ ਨਫ਼ਰਤ ਕਰਦੀ ਹੈ, ਅਤੇ ਕਿਸਾਨੀ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਜਾਣਾ ਇਸ ਦੀ ਵੱਡੀ ਮਿਸਾਲ ਹੈ।

Read Latest News and Breaking News at Daily Post TV, Browse for more News

Ad
Ad

Punjab District News