ਮਾਨਸਾ ‘ਚ ਭਿਆਨਕ ਸੜਕ ਹਾਦਸਾ, ਸਿਰਸਾ ਦੇ ਇੱਕ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

Fatal Accident Mansa; ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਦੋ ਮਹਿਲਾਵਾਂ ਵੀ ਸ਼ਾਮਲ ਹਨ। ਇਹ ਹਾਦਸਾ ਸ਼ੁੱਕਰਵਾਰ ਦੇਰ ਰਾਤ ਮਾਨਸਾ-ਸਿਰਸਾ ਰੋਡ ‘ਤੇ ਸਰਦੂਲੇਵਾਲਾ ਪਿੰਡ ਦੇ ਨੇੜੇ ਕਾਰ ਅਤੇ ਟਰੱਕ ਦੀ ਟੱਕਰ ਕਾਰਨ ਵਾਪਰਿਆ। […]
Jaspreet Singh
By : Updated On: 07 Feb 2026 12:23:PM
ਮਾਨਸਾ ‘ਚ ਭਿਆਨਕ ਸੜਕ ਹਾਦਸਾ, ਸਿਰਸਾ ਦੇ ਇੱਕ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

Fatal Accident Mansa; ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਦੋ ਮਹਿਲਾਵਾਂ ਵੀ ਸ਼ਾਮਲ ਹਨ। ਇਹ ਹਾਦਸਾ ਸ਼ੁੱਕਰਵਾਰ ਦੇਰ ਰਾਤ ਮਾਨਸਾ-ਸਿਰਸਾ ਰੋਡ ‘ਤੇ ਸਰਦੂਲੇਵਾਲਾ ਪਿੰਡ ਦੇ ਨੇੜੇ ਕਾਰ ਅਤੇ ਟਰੱਕ ਦੀ ਟੱਕਰ ਕਾਰਨ ਵਾਪਰਿਆ।

ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦਾ ਅੱਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨੀ ਹੋ ਗਿਆ। ਹਾਦਸੇ ਵਿੱਚ ਦੋ ਮਹਿਲਾਵਾਂ ਸਮੇਤ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਾਰ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਸੂਚਨਾ ਮਿਲਦੇ ਹੀ ਸਰਦੂਲਗੜ੍ਹ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਬਚਾਅ ਕਾਰਵਾਈ ਸ਼ੁਰੂ ਕੀਤੀ।

ਪੁਲਿਸ ਨੇ ਸਭ ਤੋਂ ਪਹਿਲਾਂ ਜ਼ਖ਼ਮੀ ਡਰਾਈਵਰ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ। ਇਸ ਤੋਂ ਬਾਅਦ ਕਾਰ ਦੀ ਬਾਡੀ ਕੱਟ ਕੇ ਅੰਦਰੋਂ ਚਾਰਾਂ ਲਾਸ਼ਾਂ ਬਾਹਰ ਕੱਢੀਆਂ ਗਈਆਂ ਅਤੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ। ਪੁਲਿਸ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਚਿਤ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸਿਲਸਿਲੇਵਾਰ ਜਾਣਕਾਰੀ – ਹਾਦਸਾ ਕਿਵੇਂ ਵਾਪਰਿਆ

ਚੰਡੀਗੜ੍ਹ ਵਿਆਹ ਸਮਾਰੋਹ ਵਿੱਚ ਸ਼ਾਮਲ ਹੋਣ ਗਏ ਸਨ

ਸਰਦੂਲਗੜ੍ਹ ਥਾਣੇ ਦੇ ਐਸਐਚਓ ਗਣੇਸ਼ ਵਾਰ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਦੋ ਮਹਿਲਾਵਾਂ ਅਤੇ ਦੋ ਪੁਰਸ਼ ਸ਼ਾਮਲ ਹਨ। ਮ੍ਰਿਤਕ ਅਤੇ ਜ਼ਖ਼ਮੀ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਵਸਨੀਕ ਸਨ। ਇਹ ਸਾਰੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਵਿਆਹ ਸਮਾਰੋਹ ਵਿੱਚ ਸ਼ਾਮਲ ਹੋਣ ਗਏ ਸਨ ਅਤੇ ਸਮਾਰੋਹ ਤੋਂ ਬਾਅਦ ਦੇਰ ਰਾਤ ਵਾਪਸ ਸਿਰਸਾ ਪਰਤ ਰਹੇ ਸਨ।

ਮਾਨਸਾ-ਸਿਰਸਾ ਰੋਡ ‘ਤੇ ਟਰੱਕ ਨਾਲ ਟੱਕਰ

ਐਸਐਚਓ ਗਣੇਸ਼ ਵਾਰ ਮੁਤਾਬਕ, ਹਾਦਸਾ ਸ਼ੁੱਕਰਵਾਰ ਦੇਰ ਰਾਤ ਮਾਨਸਾ-ਸਿਰਸਾ ਰੋਡ ‘ਤੇ ਸਰਦੂਲੇਵਾਲਾ ਪਿੰਡ ਦੇ ਨੇੜੇ ਵਾਪਰਿਆ। ਪਰਿਵਾਰ ਦੀ ਕਾਰ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਸਿੱਧੀ ਟੱਕਰ ਗਈ। ਕਾਰ ਦੀ ਰਫ਼ਤਾਰ ਕਾਫ਼ੀ ਤੇਜ਼ ਸੀ। ਟੱਕਰ ਇੰਨੀ ਭਿਆਨਕ ਸੀ ਕਿ ਦੋ ਮਹਿਲਾਵਾਂ ਸਮੇਤ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਡਰਾਈਵਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਕਾਰ ਦੀ ਬਾਡੀ ਕੱਟ ਕੇ ਕੱਢੀਆਂ ਲਾਸ਼ਾਂ

ਐਸਐਚਓ ਦੇ ਅਨੁਸਾਰ, ਹਾਦਸੇ ਤੋਂ ਤੁਰੰਤ ਬਾਅਦ ਨੇੜਲੇ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਸ਼ੁਰੂਆਤੀ ਬਚਾਅ ਕਾਰਵਾਈ ਕੀਤੀ। ਸੂਚਨਾ ਮਿਲਣ ‘ਤੇ ਸਰਦੂਲਗੜ੍ਹ ਪੁਲਿਸ ਵੀ ਤੁਰੰਤ ਮੌਕੇ ‘ਤੇ ਪਹੁੰਚ ਗਈ। ਸਭ ਤੋਂ ਪਹਿਲਾਂ ਜ਼ਿੰਦਾ ਡਰਾਈਵਰ ਨੂੰ ਬਾਹਰ ਕੱਢ ਕੇ ਹਸਪਤਾਲ ਭੇਜਿਆ ਗਿਆ। ਇਸ ਤੋਂ ਬਾਅਦ ਕਾਰ ਦੀ ਬਾਡੀ ਕੱਟ ਕੇ ਦੋ ਮਹਿਲਾਵਾਂ ਅਤੇ ਦੋ ਪੁਰਸ਼ਾਂ ਦੀਆਂ ਲਾਸ਼ਾਂ ਬਾਹਰ ਕੱਢੀਆਂ ਗਈਆਂ।

ਮੋਬਾਈਲ ‘ਤੇ ਆਈ ਕਾਲ ਨਾਲ ਪਰਿਵਾਰ ਬਾਰੇ ਪਤਾ ਲੱਗਿਆ

ਐਸਐਚਓ ਗਣੇਸ਼ ਵਾਰ ਨੇ ਦੱਸਿਆ ਕਿ ਸ਼ੁਰੂ ਵਿੱਚ ਮ੍ਰਿਤਕਾਂ ਦੀ ਪਹਿਚਾਣ ਨਹੀਂ ਹੋ ਸਕੀ ਸੀ। ਇਸ ਦੌਰਾਨ ਕਾਰ ਵਿੱਚ ਪਏ ਇੱਕ ਮੋਬਾਈਲ ਫ਼ੋਨ ‘ਤੇ ਕਾਲ ਆਈ। ਕਾਲ ਰਿਸੀਵ ਕਰਨ ‘ਤੇ ਪਤਾ ਲੱਗਿਆ ਕਿ ਇਹ ਪਰਿਵਾਰ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਨਾਲ ਸਬੰਧਤ ਹੈ। ਕਾਲ ਕਰਨ ਵਾਲੇ ਵਿਅਕਤੀ ਨੇ ਕਿਹਾ ਕਿ ਉਹ ਮ੍ਰਿਤਕਾਂ ਦੇ ਪਰਿਵਾਰ ਨੂੰ ਇਸ ਹਾਦਸੇ ਬਾਰੇ ਜਾਣਕਾਰੀ ਦੇਵੇਗਾ।

Read Latest News and Breaking News at Daily Post TV, Browse for more News

Ad
Ad