Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣਾ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ-ਐਡਵੋਕੇਟ ਧਾਮੀ

ਅੰਮ੍ਰਿਤਸਰ– ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜ੍ਹਤਾਲ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਆਖਿਆ ਕਿ ਇਹ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਬੀਤੇ ਦਿਨ ਅਧਿਆਪਕ ਯੋਗਤਾ […]
By : Updated On: 09 Feb 2026 13:29:PM
ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣਾ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ-ਐਡਵੋਕੇਟ ਧਾਮੀ

ਅੰਮ੍ਰਿਤਸਰ– ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜ੍ਹਤਾਲ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਆਖਿਆ ਕਿ ਇਹ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਬੀਤੇ ਦਿਨ ਅਧਿਆਪਕ ਯੋਗਤਾ ਪ੍ਰੀਖਿਆ ਲਈ ਬਠਿੰਡਾ ਦੇ ਪਿੰਡ ਭੋਖੜਾ ਵਿਖੇ ਦਿੱਲੀ ਪਬਲਿਕ ਸਕੂਲ ’ਚ ਬਣੇ ਪ੍ਰੀਖਿਆ ਕੇਂਦਰ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਬਹੁਗਿਣਤੀ ਸਿੱਖ ਵਸੋਂ ਵਾਲਾ ਖਿੱਤਾ ਹੈ, ਜਿਥੇ ਹਰ ਇਕ ਨੂੰ ਇਹ ਪਤਾ ਹੈ ਕਿ ਕੜਾ ਸਿੱਖਾਂ ਦਾ ਅਨਿੱਖੜਵਾਂ ਅੰਗ ਹਨ, ਪਰ ਇਸ ਦੇ ਬਾਵਜੂਦ ਵੀ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਉਣ ਦੀ ਹਰਕਤ ਮੰਦਭਾਗੀ ਹੈ। ਉਨ੍ਹਾਂ ਆਖਿਆ ਕਿ ਗੁਰੂਆਂ ਦੀ ਧਰਤੀ ਪੰਜਾਬ ਵਿਚ ਅਜਿਹੀਆਂ ਹਰਕਤਾਂ ਕਿਸ ਦੇ ਇਸ਼ਾਰੇ ’ਤੇ ਹੋ ਰਹੀਆਂ ਹਨ, ਇਹ ਜਾਂਚ ਦਾ ਵਿਸ਼ਾ ਹੈ। ਕੀ ਪੰਜਾਬ ਸਰਕਾਰ ਇਸ ਨੂੰ ਪ੍ਰਵਾਨਗੀ ਦੇ ਰਹੀ ਹੈ, ਜੇਕਰ ਅਜਿਹਾ ਹੈ ਤਾਂ ਇਸ ਤੋਂ ਦੁਖਦਾਈ ਹੋਰ ਕੀ ਹੋ ਸਕਦਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸੰਜੀਦਾ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਾਰਵਾਈ ਵਾਸਤੇ ਲਿਖਿਆ ਜਾਵੇਗਾ। ਫਿਲਹਾਲ ਇਸ ਦੀ ਪੜ੍ਹਤਾਲ ਕਰਵਾਈ ਜਾ ਰਹੀ ਹੈ। ਜਾਂਚ ਪੜ੍ਹਤਾਲ ਦੀ ਇਸ ਕਾਰਵਾਈ ਲਈ ਗੁਰਦੁਆਰਾ ਸ੍ਰੀ ਹਾਜੀਰਤਨ ਸਾਹਿਬ ਬਠਿੰਡਾ ਦੇ ਮੈਨੇਜਰ ਦਰਸ਼ਨ ਸਿੰਘ, ਸਬ-ਆਫ਼ਿਸ ਤਲਵੰਡੀ ਸਾਬੋ ਦੇ ਇੰਚਾਰਜ ਭੋਲਾ ਸਿੰਘ ਅਤੇ ਪ੍ਰਚਾਰਕ ਸਿੰਘਾਂ ਦੀ ਡਿਊਟੀ ਲਗਾਈ ਗਈ ਹੈ। ਇਸ ਕਮੇਟੀ ਦੀ ਜਾਂਚ ਰਿਪੋਰਟ ਅਨੁਸਾਰ ਬਣਦੀ ਕਰਵਾਈ ਹੋਵੇਗੀ।

ਐਡਵੋਕੇਟ ਧਾਮੀ ਨੇ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਅਜਿਹੀਆਂ ਹਰਕਤਾਂ ਦਾ ਮੌਕੇ ’ਤੇ ਹੀ ਵਿਰੋਧ ਦਰਜ ਕਰਵਾਇਆ ਜਾਵੇ। ਕਿਸੇ ਵੀ ਸਿੱਖ ਵਿਰੋਧੀ ਕਾਰਵਾਈ ਨੂੰ ਚੁਣੌਤੀ ਦਿੱਤੀ ਜਾਵੇ ਅਤੇ ਮੌਕੇ ’ਤੇ ਮੌਜੂਦ ਸਿੱਖ ਪ੍ਰਸੰਗ ਵਿਚ ਆਪਣੀ ਗੱਲ ਰੱਖ ਕੇ ਕੌਮੀ ਤਰਜਮਾਨੀ ਕਰਨਾ ਹਰ ਸਿੱਖ ਦਾ ਫ਼ਰਜ਼ ਹੈ ਅਤ ਜੇਕਰ ਅਜਿਹੀਆਂ ਹਰਕਤਾਂ ਨੂੰ ਮੂਕ ਪ੍ਰਵਾਨਗੀ ਮਿਲਦੀ ਰਹੀ ਤਾਂ ਸਿੱਖ ਵਿਰੋਧੀ ਅਨਸਰਾਂ ਦੇ ਹੌਂਸਲੇ ਹੋਰ ਵਧਣਗੇ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News