Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮਿ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮਿ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ॥੨॥੬॥੭੦॥

ਪੂਰੇ ਗੁਰੂ ਨੇ ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ ਤਾਪ ਦੂਰ ਕਰ ਦਿੱਤਾ, ਉਸ ਦੇ ਅੰਦਰ ਆਤਮਕ ਆਨੰਦ ਦੇ ਮਾਨੋਂ ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰਕੇ ਆਪ ਹੀ ਉਸ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ।੧। ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ, ਗੁਰੂ ਨੇ ਆਪ ਉਸ ਦੀ ਹਰੇਕ ਪੀੜਾ ਦੂਰ ਕਰ ਦਿੱਤੀ। ਰਹਾਉ।ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ ਜੋ ਕੁਝ ਭੀ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ ਆਪ ਸਭ ਕੁਝ ਦੇਂਦਾ ਹੈਂ। ਹੇ ਭਾਈ! ਬਾਲਕ ਹਰਿ-ਗੋਬਿੰਦ ਨੂੰ ਭੀ ਪ੍ਰਭੂ ਨੇ ਆਪ ਬਚਾਇਆ ਹੈ, ਕਿਸੇ ਦੇਵੀ ਆਦਿਕ ਨੇ ਨਹੀਂ। ਹੇ ਦਾਸ ਨਾਨਕ! ਆਖ- ਮੈਂ ਤਾਂ ਸਦਾ ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ।੨।੬।੭੦।

Read Latest News and Breaking News at Daily Post TV, Browse for more News

Ad
Ad

Punjab District News