Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

Canada ‘ਚ ਭਾਰਤੀ ਨੌਜਵਾਨ ਦਾ ਕਤਲ, ਸ਼ਾਪਿੰਗ ਸੈਂਟਰ ਦੀ ਪਾਰਕਿੰਗ ‘ਚ ਮਾਰੀਆਂ ਗੋਲੀਆਂ

Canada News: ਕੈਨੇਡਾ ਦੇ ਟੋਰਾਂਟੋ ਸ਼ਹਿਰ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਵਿਅਸਤ ਸ਼ਾਪਿੰਗ ਸੈਂਟਰ ਦੀ ਪਾਰਕਿੰਗ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ 37 ਸਾਲਾ ਭਾਰਤੀ-ਕੈਨੇਡੀਅਨ ਵਿਅਕਤੀ ਦੀ ਮੌਤ ਹੋ ਗਈ। ਟੋਰਾਂਟੋ ਪੁਲਿਸ ਵੱਲੋਂ ਜਾਰੀ ਬਿਆਨ ਅਨੁਸਾਰ ਮ੍ਰਿਤਕ ਦੀ ਪਛਾਣ ਚੰਦਨ ਕੁਮਾਰ ਰਾਜਾ ਨੰਦਕੁਮਾਰ ਵਜੋਂ ਹੋਈ ਹੈ, ਜੋ ਬਰੈਂਪਟਨ ਦਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Canada ‘ਚ ਭਾਰਤੀ ਨੌਜਵਾਨ ਦਾ ਕਤਲ, ਸ਼ਾਪਿੰਗ ਸੈਂਟਰ ਦੀ ਪਾਰਕਿੰਗ ‘ਚ ਮਾਰੀਆਂ ਗੋਲੀਆਂ
ਸੰਕੇਤਕ ਤਸਵੀਰ

Canada News: ਕੈਨੇਡਾ ਦੇ ਟੋਰਾਂਟੋ ਸ਼ਹਿਰ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਵਿਅਸਤ ਸ਼ਾਪਿੰਗ ਸੈਂਟਰ ਦੀ ਪਾਰਕਿੰਗ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ 37 ਸਾਲਾ ਭਾਰਤੀ-ਕੈਨੇਡੀਅਨ ਵਿਅਕਤੀ ਦੀ ਮੌਤ ਹੋ ਗਈ। ਟੋਰਾਂਟੋ ਪੁਲਿਸ ਵੱਲੋਂ ਜਾਰੀ ਬਿਆਨ ਅਨੁਸਾਰ ਮ੍ਰਿਤਕ ਦੀ ਪਛਾਣ ਚੰਦਨ ਕੁਮਾਰ ਰਾਜਾ ਨੰਦਕੁਮਾਰ ਵਜੋਂ ਹੋਈ ਹੈ, ਜੋ ਬਰੈਂਪਟਨ ਦਾ ਰਹਿਣ ਵਾਲਾ ਸੀ। ਚੰਦਨ ਕੁਮਾਰ ਮੂਲ ਰੂਪ ਵਿੱਚ ਭਾਰਤ ਦੇ ਕਰਨਾਟਕ ਰਾਜ ਨਾਲ ਸਬੰਧਤ ਸੀ ਅਤੇ ਪੇਸ਼ੇ ਵਜੋਂ ਇੱਕ ਆਈਟੀ (IT) ਮਾਹਰ ਸੀ।

ਪੁਲਿਸ ਮੁਤਾਬਕ ਇਹ ਘਟਨਾ ਸ਼ਨੀਵਾਰ ਦੁਪਹਿਰ ਲਗਭਗ 3:31 ਵਜੇ ਰੇਕਸਡੇਲ ਬੁਲੇਵਾਰਡ ਅਤੇ ਹਾਈਵੇਅ 27 ‘ਤੇ ਸਥਿਤ ਵੁੱਡਬਾਈਨ ਸ਼ਾਪਿੰਗ ਸੈਂਟਰ ਦੀ ਪਾਰਕਿੰਗ ਵਿੱਚ ਵਾਪਰੀ। ਗੋਲੀਬਾਰੀ ਦੀ ਸੂਚਨਾ ਮਿਲਣ ‘ਤੇ ਜਦੋਂ ਅਧਿਕਾਰੀ ਮੌਕੇ ‘ਤੇ ਪਹੁੰਚੇ ਤਾਂ ਉਨ੍ਹਾਂ ਨੂੰ ਚੰਦਨ ਕੁਮਾਰ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੇ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ।

ਪੁਲਿਸ ਇੰਸਪੈਕਟਰ ਐਰੋਲ ਵਾਟਸਨ ਨੇ ਦੱਸਿਆ ਕਿ ਇਹ ਕੋਈ ਅਚਾਨਕ ਵਾਪਰੀ ਘਟਨਾ ਨਹੀਂ ਲੱਗਦੀ, ਸਗੋਂ ਇਹ ਇੱਕ Targeted ਹਮਲਾ ਸੀ। ਘਟਨਾ ਵਾਲੀ ਥਾਂ ਤੋਂ ਮਿਲੀਆਂ ਤਸਵੀਰਾਂ ਵਿੱਚ ਇੱਕ ਚਿੱਟੇ ਰੰਗ ਦੀ ਐੱਸਯੂਵੀ (SUV) ਦੇ ਮੂਹਰਲੇ ਸ਼ੀਸ਼ੇ ਅਤੇ ਡਰਾਈਵਰ ਵਾਲੇ ਪਾਸੇ ਦੀ ਖਿੜਕੀ ‘ਤੇ ਗੋਲੀਆਂ ਦੇ ਨਿਸ਼ਾਨ ਸਾਫ਼ ਦਿਖਾਈ ਦੇ ਰਹੇ ਹਨ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸ਼ੱਕੀ ਹਮਲਾਵਰ ਆਪਣੀ ਗੱਡੀ ਵਿੱਚ ਸਵਾਰ ਹੋ ਕੇ ਮੌਕੇ ਤੋਂ ਫ਼ਰਾਰ ਹੋ ਗਏ। ਟੋਰਾਂਟੋ ‘ਚ ਇਸ ਸਾਲ ਕਤਲ ਦੀ ਇਹ ਤੀਜੀ ਵਾਰਦਾਤ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਹਮਲੇ ਵਿੱਚ ਕਿੰਨੇ ਸ਼ੱਕੀ ਸ਼ਾਮਲ ਸਨ ਅਤੇ ਕਿੰਨੇ ਰਾਊਂਡ ਫਾਇਰ ਕੀਤੇ ਗਏ। ਫਿਲਹਾਲ ਗੋਲੀਬਾਰੀ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News