Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

Abohar ਦੇ ਇਕ ਹੋਟਲ ‘ਚ ਲੜਕੀ ਦਾ ਬੇਰਹਿਮੀ ਨਾਲ ਗਲ ਵੱਢ ਕੇ ਕੀਤਾ ਕਤਲ, ਪ੍ਰੇਮ ਸਬੰਧਾਂ ਦਾ ਦੱਸਿਆ ਜਾ ਰਿਹਾ ਮਾਮਲਾ

Abohar Girl Murder: ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ‘ਚ ਮਲੋਟ ਰੋਡ ‘ਤੇ ਇੱਕ ਹੋਟਲ ਵਿੱਚ ਇੱਕ ਨੌਜਵਾਨ ਲੜਕੀ ਦਾ ਕਤਲ ਕਰ ਦਿੱਤਾ ਗਿਆ ਹੈ। ਉਸਦੀ ਲਾਸ਼ ਹੋਟਲ ਦੇ ਕਮਰੇ ਵਿੱਚ ਖੂਨ ਨਾਲ ਲੱਥਪੱਥ ਮਿਲੀ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਲੜਕੇ ਨੇ ਤੇਜ਼ਧਾਰ ਹਥਿਆਰ ਨਾਲ ਲੜਕੀ ਦਾ ਕਤਲ ਕਰ ਦਿੱਤਾ ਹੈ। ਹੋਟਲ ਸਟਾਫ ਨੇ ਦੱਸਿਆ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Abohar ਦੇ ਇਕ ਹੋਟਲ ‘ਚ ਲੜਕੀ ਦਾ ਬੇਰਹਿਮੀ ਨਾਲ ਗਲ ਵੱਢ ਕੇ ਕੀਤਾ ਕਤਲ, ਪ੍ਰੇਮ ਸਬੰਧਾਂ ਦਾ ਦੱਸਿਆ ਜਾ ਰਿਹਾ ਮਾਮਲਾ
ਸੰਕੇਤਕ ਤਸਵੀਰ

Abohar Girl Murder: ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ‘ਚ ਮਲੋਟ ਰੋਡ ‘ਤੇ ਇੱਕ ਹੋਟਲ ਵਿੱਚ ਇੱਕ ਨੌਜਵਾਨ ਲੜਕੀ ਦਾ ਕਤਲ ਕਰ ਦਿੱਤਾ ਗਿਆ ਹੈ। ਉਸਦੀ ਲਾਸ਼ ਹੋਟਲ ਦੇ ਕਮਰੇ ਵਿੱਚ ਖੂਨ ਨਾਲ ਲੱਥਪੱਥ ਮਿਲੀ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਲੜਕੇ ਨੇ ਤੇਜ਼ਧਾਰ ਹਥਿਆਰ ਨਾਲ ਲੜਕੀ ਦਾ ਕਤਲ ਕਰ ਦਿੱਤਾ ਹੈ। ਹੋਟਲ ਸਟਾਫ ਨੇ ਦੱਸਿਆ ਕਿ ਉਹ ਆਪਣੇ ਬੁਆਏਫ੍ਰੈਂਡ ਨਾਲ ਪਹੁੰਚੀ ਸੀ। ਹਾਲਾਂਕਿ, ਨੌਜਵਾਨ ਜ਼ੋਮੈਟੋ ਤੋਂ ਖਾਣਾ ਆਰਡਰ ਕਰਨ ਦਾ ਬਹਾਨਾ ਕਰਕੇ ਲਗਭਗ ਅੱਧੇ ਘੰਟੇ ਬਾਅਦ ਹੋਟਲ ਤੋਂ ਚਲਾ ਗਿਆ।

ਮਿਲੀ ਜਾਣਕਾਰੀ ਅਨੁਸਾਰ ਇੱਕ ਲੜਕਾ ਅਤੇ ਲੜਕੀ ਹੋਟਲ ਵਿੱਚ ਆਏ ਸਨ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਲੜਕੇ ਨੇ ਤੇਜ਼ਧਾਰ ਹਥਿਆਰ ਨਾਲ ਲੜਕੀ ਦਾ ਕਤਲ ਕਰ ਦਿੱਤਾ ਹੈ। ਲੜਕੀ ਦੀ ਲਾਸ਼ ਕਮਰੇ ਵਿੱਚ ਨਗਨ ਹਾਲਤ ਵਿੱਚ ਮਿਲੀ ਹੈ। ਲੜਕੀ ਦੇ ਸਰੀਰ ‘ਤੇ ਕਿਸੇ ਤੇਜ਼ਧਾਰ ਹਥਿਆਰ ਨਾਲ ਹਮਲੇ ਦੇ ਨਿਸ਼ਾਨ ਵੀ ਮਿਲੇ ਹਨ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਤਲ ਦੇ ਅਸਲ ਕਾਰਨਾਂ ਅਤੇ ਆਰੋਪੀ ਦਾ ਪਤਾ ਲਗਾਇਆ ਜਾ ਸਕੇ

ਦੱਸਿਆ ਜਾ ਰਿਹਾ ਹੈ ਕਿ ਕੁੜੀ ਅਬੋਹਰ ਦੇ ਗਊਸ਼ਾਲਾ ਵਿਚ ਕੰਮ ਕਰਦੇ ਇੱਕ ਪ੍ਰਵਾਸੀ ਪਰਿਵਾਰ ਦੀ ਹੈ। ਕੁੜੀ ਆਰਤੀ ਅਬੋਹਰ ਦੇ ਸਰਕਾਰੀ ਕੰਨਿਆ ਸਕੂਲ ਦੀ ਜਮਾਤ 11 ਦੀ ਵਿਦਿਆਰਥਣ ਸੀ ਜਦ ਕਿ ਮੁੰਡੇ ਦੀ ਪਹਿਚਾਣ ਅਬੋਹਰ ਦੇ ਪਿੰਡ ਖੁਈ ਖੇੜਾ ਦੇ 22 ਸਾਲਾ ਸਚਿਨ ਵਜੋਂ ਹੋਈ ਹੈ। ਦੋਵੇਂ ਆਪਸ ਵਿੱਚ ਸੰਪਰਕ ਵਿੱਚ ਸਨ। ਮ੍ਰਿਤਕ ਕੁੜੀ ਦੇ ਮਾਤਾ -ਪਿਤਾ( ਜੈ ਲਾਲ – ਗੁੱਡੀ ਦੇਵੀ ) ਨੇ ਦੱਸਿਆ ਕਿ ਸਚਿਨ ਨਾਮ ਦਾ ਮੁੰਡਾ ਉਨ੍ਹਾਂ ਦੀ ਕੁੜੀ ਨਾਲ ਗੱਲ ਕਰਦਾ ਸੀ। ਉਨ੍ਹਾਂ ਇਨਸਾਫ਼ ਦੀ ਮੰਗ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News