ਅੰਮ੍ਰਿਤਪਾਲ ਸਿੰਘ ਦੀ ਪੈਰੋਲ ਮਾਮਲੇ ’ਚ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਨੂੰ 10 ਦਿਨਾਂ ਵਿੱਚ ਜਵਾਬ ਦੇਣ ਦੇ ਆਦੇਸ਼

Amritpal Singh Parole Plea; ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਸਥਾਈ ਪੈਰੋਲ ਤੋਂ ਇਨਕਾਰ ਕੀਤੇ ਜਾਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦੁਬਾਰਾ ਦਰਵਾਜ਼ਾ ਖਟਖਟਾਇਆ ਹੈ। ਹਾਈ ਕੋਰਟ ਨੇ ਇਸ ਮਾਮਲੇ ’ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦੇ ਹੋਏ 10 ਦਿਨਾਂ ਦੇ […]
Jaspreet Singh
By : Updated On: 11 Feb 2026 16:43:PM
ਅੰਮ੍ਰਿਤਪਾਲ ਸਿੰਘ ਦੀ ਪੈਰੋਲ ਮਾਮਲੇ ’ਚ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਨੂੰ 10 ਦਿਨਾਂ ਵਿੱਚ ਜਵਾਬ ਦੇਣ ਦੇ ਆਦੇਸ਼

Amritpal Singh Parole Plea; ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਸਥਾਈ ਪੈਰੋਲ ਤੋਂ ਇਨਕਾਰ ਕੀਤੇ ਜਾਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦੁਬਾਰਾ ਦਰਵਾਜ਼ਾ ਖਟਖਟਾਇਆ ਹੈ। ਹਾਈ ਕੋਰਟ ਨੇ ਇਸ ਮਾਮਲੇ ’ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦੇ ਹੋਏ 10 ਦਿਨਾਂ ਦੇ ਅੰਦਰ ਜਵਾਬ ਦਾਖਲ ਕਰਨ ਦੇ ਆਦੇਸ਼ ਦਿੱਤੇ ਹਨ।

ਸੁਣਵਾਈ ਦੌਰਾਨ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਵਕੀਲ ਤੋਂ ਪੁੱਛਿਆ ਕਿ ਕਿਹੜੇ ਆਧਾਰ ’ਤੇ ਪੈਰੋਲ ਦੀ ਅਰਜ਼ੀ ਰੱਦ ਕੀਤੀ ਗਈ ਹੈ। ਇਸ ’ਤੇ ਵਕੀਲ ਨੇ ਦਲੀਲ ਦਿੱਤੀ ਕਿ ਸਰਕਾਰ ਵੱਲੋਂ ਪੰਜਾਬ ਦੀ ਸੁਰੱਖਿਆ ਲਈ ਖਤਰੇ ਦਾ ਹਵਾਲਾ ਦਿੱਤਾ ਗਿਆ ਹੈ, ਪਰ ਕੋਈ ਸਪੱਸ਼ਟ ਅਤੇ ਠੋਸ ਕਾਰਨ ਨਹੀਂ ਦਰਸਾਇਆ ਗਿਆ।

ਵਕੀਲ ਨੇ ਇਹ ਵੀ ਕਿਹਾ ਕਿ ਗੰਭੀਰ NSA ਦੋਸ਼ਾਂ ਦਾ ਸਾਹਮਣਾ ਕਰ ਰਹੇ ਇੱਕ ਹੋਰ ਸੰਸਦ ਮੈਂਬਰ ਨੂੰ ਸੰਸਦ ਦੀ ਕਾਰਵਾਈ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਲਈ ਅੰਮ੍ਰਿਤਪਾਲ ਸਿੰਘ ਨੂੰ ਵੀ ਬਜਟ ਸੈਸ਼ਨ ਵਿੱਚ ਸ਼ਿਰਕਤ ਕਰਨ ਦੀ ਮਨਜ਼ੂਰੀ ਮਿਲਣੀ ਚਾਹੀਦੀ ਹੈ।

ਸੁਣਵਾਈ ਦੌਰਾਨ ਕੇਂਦਰ ਸਰਕਾਰ ਦੇ ਵਕੀਲ ਨੇ ਲੋਕ ਸਭਾ ਸਪੀਕਰ ਵੱਲੋਂ ਜਾਰੀ ਇੱਕ ਪੱਤਰ ਅਦਾਲਤ ਵਿੱਚ ਪੇਸ਼ ਕੀਤਾ। ਇਸ ਪੱਤਰ ਵਿੱਚ ਦਰਸਾਇਆ ਗਿਆ ਕਿ ਪੈਰੋਲ ਸਬੰਧੀ ਫੈਸਲਾ ਸਿਰਫ਼ ਸਥਾਨਕ ਪ੍ਰਸ਼ਾਸਨ ਕਰ ਸਕਦਾ ਹੈ ਅਤੇ ਇਸ ਮਾਮਲੇ ਵਿੱਚ ਲੋਕ ਸਭਾ ਸਪੀਕਰ ਦੀ ਕੋਈ ਸਿੱਧੀ ਭੂਮਿਕਾ ਨਹੀਂ ਹੈ।

ਹੁਣ ਇਸ ਮਾਮਲੇ ਵਿੱਚ ਅਗਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਦਾ ਜਵਾਬ ਮਹੱਤਵਪੂਰਨ ਰਹੇਗਾ।

Read Latest News and Breaking News at Daily Post TV, Browse for more News

Ad
Ad