ਭਲਕੇ ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ, CM ਮਾਨ ਦੀ ਰਿਹਾਇਸ਼ ਅੱਗੇ ਧਰਨਾ ਦੇਵੇਗੀ ਯੂਨੀਅਨ

Punjab Bus Strike; ਪੰਜਾਬ ਵਿੱਚ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਅੱਜ ਤੋਂ ਸੂਬੇ ਭਰ ਵਿੱਚ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ ਹੈ। ਪੰਜਾਬ ਰੋਡਵੇਜ਼–ਪਨਬੱਸ–ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਦੁਪਹਿਰ ਤੋਂ ਸ਼ਾਮ ਤੱਕ ਬੱਸਾਂ ਬੰਦ ਰੱਖਦਿਆਂ ਹੜਤਾਲ ਕੀਤੀ […]
Jaspreet Singh
By : Published: 11 Feb 2026 19:08:PM
ਭਲਕੇ ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ, CM ਮਾਨ ਦੀ ਰਿਹਾਇਸ਼ ਅੱਗੇ ਧਰਨਾ ਦੇਵੇਗੀ ਯੂਨੀਅਨ

Punjab Bus Strike; ਪੰਜਾਬ ਵਿੱਚ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਅੱਜ ਤੋਂ ਸੂਬੇ ਭਰ ਵਿੱਚ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ ਹੈ। ਪੰਜਾਬ ਰੋਡਵੇਜ਼–ਪਨਬੱਸ–ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਦੁਪਹਿਰ ਤੋਂ ਸ਼ਾਮ ਤੱਕ ਬੱਸਾਂ ਬੰਦ ਰੱਖਦਿਆਂ ਹੜਤਾਲ ਕੀਤੀ ਜਾਵੇਗੀ।

ਯੂਨੀਅਨ ਨੇ 12 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਵੀ ਐਲਾਨ ਕੀਤਾ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਨੇ ਮੰਗਾਂ ‘ਤੇ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਸਾਥੀਆਂ ਦੀ ਰਿਹਾਈ ਅਤੇ ਪਹਿਲਾਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਤੱਕ ਅੰਦੋਲਨ ਜਾਰੀ ਰਹੇਗਾ।

ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੋਸ਼ ਲਗਾਇਆ ਕਿ ਸਰਕਾਰ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਦੇਣ ਦੀ ਬਜਾਏ ਸਾਲਾਂ ਤੋਂ ਆਉਟਸੋਰਸ ਆਧਾਰ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਨਵੀਂ “ਸਪੈਸ਼ਲ ਕਾਡਰ ਪਾਲਸੀ 2023” ਵਿੱਚ ਫਸਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਪਾਲਸੀ ਖ਼ਿਲਾਫ਼ ਅਧਿਆਪਕਾਂ ਵੱਲੋਂ ਹਾਲ ਹੀ ਵਿੱਚ ਮੋਹਾਲੀ ਵਿੱਚ ਧਰਨਾ ਵੀ ਦਿੱਤਾ ਗਿਆ ਸੀ।

ਕੀ ਹਨ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ

ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰਨਾ।
ਤਨਖ਼ਾਹਾਂ ‘ਚ ਕੀਤੀ ਗਈ ਕਟੌਤੀ ਨੂੰ ਬਹਾਲ ਕਰਨਾ ਅਤੇ ਸਮੇਂ ਸਿਰ ਤਨਖ਼ਾਹ ਦੇਣਾ।
ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ।
ਵਿਭਾਗ ‘ਚ ਨਵੀਆਂ ਬੱਸਾਂ ਦੀ ਖੇਪ ਸ਼ਾਮਲ ਕਰਨਾ।
ਆਊਟਸੋਰਸਿੰਗ ਰਾਹੀਂ ਕੀਤੀ ਜਾ ਰਹੀ ਭਰਤੀ ‘ਤੇ ਤੁਰੰਤ ਰੋਕ ਲਗਾਉਣਾ।

ਯਾਤਰੀਆਂ ਲਈ ਸਲਾਹ

12 ਫਰਵਰੀ ਨੂੰ ਸਰਕਾਰੀ ਬੱਸਾਂ ਦੀ ਆਵਾਜਾਈ ਠੱਪ ਰਹੇਗੀ। ਇਸ ਲਈ ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀ ਯਾਤਰਾ ਲਈ ਬਦਲਵੇਂ ਪ੍ਰਬੰਧ ਦੇਖ ਲੈਣ ਜਾਂ ਅਪਡੇਟ ਦੇਖ ਕੇ ਹੀ ਘਰੋਂ ਬਾਹਰ ਨਿਕਲਣ ਕਿਉਂਕਿ ਇਸ ਦਿਨ ਯਾਤਰੀਆਂ ਨੂੰ ਦਿੱਕਤ-ਪਰੇਸ਼ਾਨੀ ਆ ਸਕਦੀ ਹੈ।

Read Latest News and Breaking News at Daily Post TV, Browse for more News

Ad
Ad