Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਜੰਗਲਾਤ ਵਿਭਾਗ ਦੇ ਕਰਮਚਾਰੀਆਂ ਦੀ ਭਲਾਈ ਲਈ ਸਰਕਾਰ ਵਚਨਬੱਧ: ਲਾਲ ਚੰਦ ਕਟਾਰੂਚੱਕ

Punjab Forest Department, Lal Chand Kataruchak; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜੰਗਲਾਤ ਵਿਭਾਗ ਦੇ ਕਰਮਚਾਰੀ ਸਰਕਾਰ ਦਾ ਅਨਿੱਖੜਵਾਂ ਅੰਗ ਹਨ। ਇਹ ਵਿਚਾਰ ਅੱਜ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਣ ਕੰਪਲੈਕਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜੰਗਲਾਤ ਵਿਭਾਗ ਦੇ ਕਰਮਚਾਰੀਆਂ ਦੀ ਭਲਾਈ ਲਈ ਸਰਕਾਰ ਵਚਨਬੱਧ: ਲਾਲ ਚੰਦ ਕਟਾਰੂਚੱਕ
lal

Punjab Forest Department, Lal Chand Kataruchak; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜੰਗਲਾਤ ਵਿਭਾਗ ਦੇ ਕਰਮਚਾਰੀ ਸਰਕਾਰ ਦਾ ਅਨਿੱਖੜਵਾਂ ਅੰਗ ਹਨ।

ਇਹ ਵਿਚਾਰ ਅੱਜ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਣ ਕੰਪਲੈਕਸ ਵਿਖੇ ਵਣ ਰੇਂਜਰ ਅਤੇ ਡਿਪਟੀ ਫਾਰੈਸਟ ਰੇਂਜਰ ਐਸੋਸੀਏਸ਼ਨ, ਪੰਜਾਬ ਰਾਜ ਵਣ ਵਿਕਾਸ ਨਿਗਮ ਬਠਿੰਡਾ ਦੇ ਸੇਵਾਮੁਕਤ ਕਰਮਚਾਰੀ ਯੂਨੀਅਨ ਅਤੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਪ੍ਰਗਟ ਕੀਤੇ।

ਮੰਤਰੀ ਨੇ ਵਣ ਰੇਂਜਰਾਂ ਨੂੰ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਮਨਜ਼ੂਰ ਕੀਤੀ ਵਿਭਾਗ ਦੀ ਪੁਨਰਗਠਨ ਤਜਵੀਜ਼ ਤਹਿਤ ਪੰਜਾਬ ਵਣ ਸੇਵਾ (ਈ.ਏ.ਸੀ.ਐਫ.) ਦੀਆਂ 44 ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਨਰਗਠਨ ਸਬੰਧੀ ਪ੍ਰਸਤਾਵ ਵਿੱਚ ਮੁਕੱਦਮੇਬਾਜ਼ੀ ਦੇ ਮਾਮਲਿਆਂ ਨਾਲ ਨਜਿੱਠਣ ਲਈ ਕਾਨੂੰਨ ਅਧਿਕਾਰੀ ਦੀਆਂ 2 ਅਸਾਮੀਆਂ ਅਤੇ ਕਾਨੂੰਨੀ ਸਹਾਇਕਾਂ ਦੀਆਂ 6 ਅਸਾਮੀਆਂ ਵੀ ਸ਼ਾਮਿਲ ਹਨ।

ਪੀ.ਐਫ.ਐਸ. ਕੇਡਰ ਦੀਆਂ ਅਸਾਮੀਆਂ ’ਤੇ ਸਿੱਧੀ ਭਰਤੀ ਕਰਨ ਦੀ ਮੰਗ ਦੇ ਸਬੰਧ ਵਿੱਚ ਮੰਤਰੀ ਨੇ ਕਿਹਾ ਕਿ ਵਣ ਰੇਂਜਰਾਂ ਦੇ ਸਬੰਧ ਵਿੱਚ ਨਿਯਮਾਂ ਨੂੰ ਨੋਟੀਫਾਈ ਕਰਨ ਤੋਂ ਬਾਅਦ ਇਸ ਮਾਮਲੇ ’ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।

ਪੰਜਾਬ ਰਾਜ ਵਣ ਵਿਕਾਸ ਨਿਗਮ ਦੇ ਸੇਵਾਮੁਕਤ ਕਰਮਚਾਰੀ ਯੂਨੀਅਨ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਯੂਨੀਅਨ ਵੱਲੋਂ ਉਠਾਏ ਗਏ ਪੈਨਸ਼ਨ ਸਬੰਧੀ ਮੁੱਦੇ ਦੇ ਸੰਦਰਭ ਵਿੱਚ ਕਿਹਾ ਕਿ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਇਸ ਮੁੱਦੇ ‘ਤੇ ਵਿਚਾਰ ਕਰਕੇ ਰਿਪੋਰਟ ਪੇਸ਼ ਕਰੇਗੀ। ਇਸ ਤੋਂ ਇਲਾਵਾ ਮੰਤਰੀ ਨੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਨਾਲ ਵੀ ਮੁਲਾਕਾਤ ਕੀਤੀ ਅਤੇ ਸਮੇਂ-ਸਮੇਂ ‘ਤੇ ਵਿਭਾਗ ਵਿੱਚ ਕੰਮ ਕਰ ਰਹੇ ਕੱਚੇ ਅਤੇ ਅਨਪੜ੍ਹ ਕਰਮਚਾਰੀਆਂ (519 ਪਟੀਸ਼ਨਰ/ਨਾਨ-ਪਟੀਸ਼ਨਰਜ਼) ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਮੇਤ ਉਨ੍ਹਾਂ ਦੀਆਂ ਵੱਖ-ਵੱਖ ਮੰਗਾਂ ਨੂੰ ਧਿਆਨ ਨਾਲ ਸੁਣਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਪ੍ਰਮੁੱਖ ਮੁੱਖ ਵਣਪਾਲ (ਏ.ਪੀ.ਸੀ.ਸੀ.ਐਫ.) ਸੌਰਭ ਗੁਪਤਾ ਅਤੇ ਚੀਫ਼ ਵਾਈਲਡ ਲਾਈਫ਼ ਵਾਰਡਨ ਬਸੰਤ ਰਾਜ ਕੁਮਾਰ ਵੀ ਹਾਜ਼ਿਰ ਸਨ।

Read Latest News and Breaking News at Daily Post TV, Browse for more News

Ad
Ad

Punjab District News