ਤਰਨ ਤਾਰਨ ਗੋਲੀਕਾਂਡ ਮਾਮਲੇ ‘ਚ ਵੱਡੀ ਅਪਡੇਟ, ਗੋਲੀ ਚਲਾਣ ਵਾਲੇ ਵਿਦਿਆਰਥੀ ਦੀ ਵੀ ਹੋਈ ਮੌਤ

Latest News: ਬੀਤੇ ਦਿਨ ਤਰਨ ਤਾਰਨ ਦੇ ਲਾਅ ਕਾਲਜ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਸੀ, ਜਿੱਥੇ ਇੱਕ ਵਿਦਿਆਰਥੀ ਵੱਲੋਂ ਆਪਣੀ ਹੀ ਕਲਾਸ ਦੀ ਵਿਦਿਆਰਥਣ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਵਿਦਿਆਰਥੀ ਨੇ ਖੁਦ ਨੂੰ ਵੀ ਗੋਲੀ ਮਾਰ ਲਈ ਸੀ। ਗੰਭੀਰ ਜ਼ਖ਼ਮੀ ਹਾਲਤ ਵਿੱਚ ਵਿਦਿਆਰਥੀ ਪ੍ਰਿੰਸ ਰਾਜ ਨੂੰ […]
Khushi
By : Updated On: 12 Feb 2026 13:17:PM
ਤਰਨ ਤਾਰਨ ਗੋਲੀਕਾਂਡ ਮਾਮਲੇ ‘ਚ ਵੱਡੀ ਅਪਡੇਟ, ਗੋਲੀ ਚਲਾਣ ਵਾਲੇ ਵਿਦਿਆਰਥੀ ਦੀ ਵੀ ਹੋਈ ਮੌਤ

Latest News: ਬੀਤੇ ਦਿਨ ਤਰਨ ਤਾਰਨ ਦੇ ਲਾਅ ਕਾਲਜ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਸੀ, ਜਿੱਥੇ ਇੱਕ ਵਿਦਿਆਰਥੀ ਵੱਲੋਂ ਆਪਣੀ ਹੀ ਕਲਾਸ ਦੀ ਵਿਦਿਆਰਥਣ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਵਿਦਿਆਰਥੀ ਨੇ ਖੁਦ ਨੂੰ ਵੀ ਗੋਲੀ ਮਾਰ ਲਈ ਸੀ।

ਗੰਭੀਰ ਜ਼ਖ਼ਮੀ ਹਾਲਤ ਵਿੱਚ ਵਿਦਿਆਰਥੀ ਪ੍ਰਿੰਸ ਰਾਜ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਪਿਛਲੇ ਦੋ ਦਿਨਾਂ ਤੋਂ ਉਹ ਵੈਂਟੀਲੇਟਰ ‘ਤੇ ਸੀ। ਪਰ ਬੀਤੀ ਰਾਤ ਇਲਾਜ ਦੌਰਾਨ ਪ੍ਰਿੰਸ ਰਾਜ ਦੀ ਵੀ ਮੌਤ ਹੋ ਗਈ।

ਮੌਤ ਤੋਂ ਬਾਅਦ ਪ੍ਰਿੰਸ ਰਾਜ ਦੇ ਮ੍ਰਿਤਕ ਸਰੀਰ ਨੂੰ ਗਵਰਨਮੈਂਟ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਪੋਸਟਮਾਰਟਮ ਹਾਊਸ ਵਿੱਚ ਲਿਆਂਦਾ ਗਿਆ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਗਵਰਨਮੈਂਟ ਮੈਡੀਕਲ ਕਾਲਜ ਦੇ ਰੈਸੀਡੈਂਟ ਡਾਕਟਰ ਚੰਦਰ ਪ੍ਰਕਾਸ਼ ਨੇ ਦੱਸਿਆ ਕਿ ਬੀਤੀ ਰਾਤ ਪ੍ਰਿੰਸ ਰਾਜ ਦਾ ਸ਼ਵ ਉਹਨਾਂ ਦੇ ਕੋਲ ਪਹੁੰਚਿਆ ਸੀ। ਉਹਨਾਂ ਕਿਹਾ ਕਿ ਪ੍ਰਿੰਸ ਰਾਜ ਪਿਛਲੇ ਕੁਝ ਦਿਨਾਂ ਤੋਂ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਭਰਤੀ ਸੀ ਅਤੇ ਕੱਲ੍ਹ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਡਾਕਟਰ ਚੰਦਰ ਪ੍ਰਕਾਸ਼ ਨੇ ਸਪਸ਼ਟ ਕੀਤਾ ਕਿ ਫਿਲਹਾਲ ਪ੍ਰਿੰਸ ਰਾਜ ਦਾ ਪੋਸਟਮਾਰਟਮ ਨਹੀਂ ਕੀਤਾ ਗਿਆ ਹੈ, ਕਿਉਂਕਿ ਨਾ ਤਾਂ ਹਜੇ ਤੱਕ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚੇ ਹਨ ਅਤੇ ਨਾ ਹੀ ਕੋਈ ਪੁਲਿਸ ਅਧਿਕਾਰੀ। ਉਹਨਾਂ ਕਿਹਾ ਕਿ ਜਿਵੇਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚਣਗੇ, ਉਸ ਤੋਂ ਬਾਅਦ ਕਾਨੂੰਨੀ ਪ੍ਰਕਿਰਿਆ ਪੂਰੀ ਕਰਦੇ ਹੋਏ ਮ੍ਰਿਤਕ ਸਰੀਰ ਦਾ ਪੋਸਟਮਾਰਟਮ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad