ਅੰਮ੍ਰਿਤਸਰ PUNBUS-PRTC ਯੂਨੀਅਨ ਵੱਲੋਂ ਚੱਕਾ ਜਾਮ, ਸਾਥੀਆਂ ਦੀ ਰਿਹਾਈ ਅਤੇ ਨਿੱਜੀਕਰਨ ਖ਼ਿਲਾਫ਼ ਤੀਖ਼ਾ ਪ੍ਰਦਰਸ਼ਨ

Punjab bus strike news; ਅੰਮ੍ਰਿਤਸਰ ਪਨਬਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਡੀਪੂ ਵਨ ਵੱਲੋਂ ਅੱਜ ਆਪਣੇ ਸਾਥੀਆਂ ਦੀ ਰਿਹਾਈ ਅਤੇ ਵਿਭਾਗੀ ਮਸਲਿਆਂ ਦੇ ਹੱਲ ਲਈ ਸੂਬਾ ਪੱਧਰ ‘ਤੇ ਧਰਨਾ ਦੇ ਕੇ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਡਿਪੂ ਪ੍ਰਧਾਨ ਹੀਰਾ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 28 ਤਰੀਕ ਤੋਂ ਬਾਅਦ ਯੂਨੀਅਨ ਦੇ ਕਈ ਸਾਥੀਆਂ ‘ਤੇ […]
Jaspreet Singh
By : Updated On: 12 Feb 2026 15:07:PM
ਅੰਮ੍ਰਿਤਸਰ PUNBUS-PRTC ਯੂਨੀਅਨ ਵੱਲੋਂ ਚੱਕਾ ਜਾਮ, ਸਾਥੀਆਂ ਦੀ ਰਿਹਾਈ ਅਤੇ ਨਿੱਜੀਕਰਨ ਖ਼ਿਲਾਫ਼ ਤੀਖ਼ਾ ਪ੍ਰਦਰਸ਼ਨ

Punjab bus strike news; ਅੰਮ੍ਰਿਤਸਰ ਪਨਬਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਡੀਪੂ ਵਨ ਵੱਲੋਂ ਅੱਜ ਆਪਣੇ ਸਾਥੀਆਂ ਦੀ ਰਿਹਾਈ ਅਤੇ ਵਿਭਾਗੀ ਮਸਲਿਆਂ ਦੇ ਹੱਲ ਲਈ ਸੂਬਾ ਪੱਧਰ ‘ਤੇ ਧਰਨਾ ਦੇ ਕੇ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਡਿਪੂ ਪ੍ਰਧਾਨ ਹੀਰਾ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 28 ਤਰੀਕ ਤੋਂ ਬਾਅਦ ਯੂਨੀਅਨ ਦੇ ਕਈ ਸਾਥੀਆਂ ‘ਤੇ ਧਾਰਾ 307 ਵਰਗੇ ਗੰਭੀਰ ਪਰਚੇ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ 10 ਸਾਥੀ ਅਜੇ ਵੀ ਸੰਗਰੂਰ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ਦੀ ਰਿਹਾਈ ਲਈ ਲਗਾਤਾਰ ਮੰਗ ਕੀਤੀ ਜਾ ਰਹੀ ਹੈ।

ਹੀਰਾ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਅੱਜ ਦਾ ਚੱਕਾ ਜਾਮ ਸਰਕਾਰ ਨੂੰ ਜਾਗਰੂਕ ਕਰਨ ਲਈ ਕੀਤਾ ਗਿਆ ਹੈ। ਯੂਨੀਅਨ ਦੀ ਮੰਗ ਹੈ ਕਿ ਜੇਲ੍ਹਾਂ ਵਿੱਚ ਬੰਦ ਸਾਰੇ ਸਾਥੀਆਂ ਨੂੰ ਤੁਰੰਤ ਰਿਹਾ ਕੀਤਾ ਜਾਵੇ ਅਤੇ ਜਿਨ੍ਹਾਂ ਪ੍ਰਧਾਨਾਂ ਅਤੇ ਸਕੱਤਰਾਂ ਨੂੰ ਪੁਲਿਸ ਵੱਲੋਂ ਰਾਤ ਸਮੇਂ ਹਿਰਾਸਤ ਵਿੱਚ ਲਿਆ ਗਿਆ ਹੈ, ਉਨ੍ਹਾਂ ਨੂੰ ਵੀ ਬਿਨਾਂ ਦੇਰੀ ਰਿਹਾਅ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਇੱਕ ਦਿਨ ਦੀ ਹੜਤਾਲ ਅਨਮਿੱਥੇ ਸਮੇਂ ਲਈ ਵੀ ਵਧਾਈ ਜਾ ਸਕਦੀ ਹੈ।

ਯੂਨੀਅਨ ਆਗੂਆਂ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਦਾ ਸੰਘਰਸ਼ ਸਿਰਫ ਆਪਣੇ ਸਾਥੀਆਂ ਦੀ ਰਿਹਾਈ ਲਈ ਹੀ ਨਹੀਂ, ਸਗੋਂ ਮਹਿਕਮੇ ਨੂੰ ਨਿੱਜੀਕਰਨ ਤੋਂ ਬਚਾਉਣ ਲਈ ਵੀ ਹੈ। ਉਨ੍ਹਾਂ ਕਿਹਾ ਕਿ ਕਿਲੋਮੀਟਰ ਸਕੀਮ ਤਹਿਤ ਪ੍ਰਾਈਵੇਟ ਬੱਸਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਿਸ ਨਾਲ ਸਰਕਾਰੀ ਮਹਿਕਮੇ ਨੂੰ ਨੁਕਸਾਨ ਪਹੁੰਚ ਰਿਹਾ ਹੈ। ਵਰਕਰਾਂ ਦਾ ਦਾਅਵਾ ਹੈ ਕਿ ਉਹ ਆਪਣਾ ਅਦਾਰਾ ਬਚਾਉਣ ਅਤੇ ਜਨਤਾ ਨੂੰ ਨਿਰੰਤਰ ਸਰਕਾਰੀ ਸੇਵਾ ਮੁਹੱਈਆ ਕਰਵਾਉਣ ਲਈ ਲੜ ਰਹੇ ਹਨ।

ਇਸ ਤੋਂ ਇਲਾਵਾ, ਡਿਪੂਆਂ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਵੀ ਗੰਭੀਰ ਮਸਲਾ ਬਣੀ ਹੋਈ ਹੈ। ਯੂਨੀਅਨ ਨੇ ਦੱਸਿਆ ਕਿ ਕਈ ਡਿਪੂਆਂ ਵਿੱਚ ਬੱਸਾਂ ਦੀ ਕਮੀ, ਟਾਇਰਾਂ ਅਤੇ ਬੈਟਰੀਆਂ ਦੀ ਘਾਟ ਹੈ ਅਤੇ ਮਕੈਨਿਕਾਂ, ਡਰਾਈਵਰਾਂ ਤੇ ਕੰਡਕਟਰਾਂ ਦੀ ਵੀ ਭਾਰੀ ਕਮੀ ਹੈ। ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਘੱਟੋ-ਘੱਟ ਮਹਿਕਮੇ ਨੂੰ ਚਲਾਉਣ ਯੋਗ ਬਣਾਇਆ ਜਾਵੇ ਅਤੇ ਜ਼ਰੂਰੀ ਸਪੇਅਰ ਪਾਰਟਸ ਅਤੇ ਸਾਧਨ ਉਪਲਬਧ ਕਰਵਾਏ ਜਾਣ ਤਾਂ ਜੋ ਜਨਤਾ ਨੂੰ ਬਿਨਾਂ ਰੁਕਾਵਟ ਸੇਵਾ ਦਿੱਤੀ ਜਾ ਸਕੇ।

Read Latest News and Breaking News at Daily Post TV, Browse for more News

Ad
Ad