Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਪੈਰੋਲ ਦੌਰਾਨ ਫ਼ਰਾਰ ਕੈਦੀਆਂ ’ਚ ਪੰਜਾਬ ਅੱਗੇ, ਗੁਜਰਾਤ ਦੂਜੇ ਤੇ ਮਹਾਰਾਸ਼ਟਰ ਤੀਜੇ ਨੰਬਰ ‘ਤੇ

Punjab News: ਦੇਸ਼ ਭਰ ਵਿੱਚ ਪੈਰੋਲ ਦੌਰਾਨ ਫ਼ਰਾਰ ਹੋਣ ਵਾਲੇ ਕੈਦੀਆਂ ਦੀ ਗਿਣਤੀ ਵਿੱਚ Punjab ਪਹਿਲੇ ਸਥਾਨ ‘ਤੇ ਆ ਗਿਆ ਹੈ। ਕੌਮੀ ਜੇਲ੍ਹ ਸੂਚਨਾ ਪੋਰਟਲ ਦੇ ਤਾਜ਼ਾ ਅੰਕੜਿਆਂ ਮੁਤਾਬਕ ਪੰਜਾਬ ਦੀਆਂ ਜੇਲ੍ਹਾਂ ਤੋਂ ਪੈਰੋਲ ‘ਤੇ ਗਏ 154 ਕੈਦੀ ਵਾਪਸ ਨਹੀਂ ਮੁੜੇ। ਇਸ ਤੋਂ ਇਲਾਵਾ ਹਸਪਤਾਲ ਇਲਾਜ ਲਈ ਲਿਜਾਏ ਗਏ 9 ਕੈਦੀ ਵੀ ਫ਼ਰਾਰ ਹੋ ਗਏ, […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੈਰੋਲ ਦੌਰਾਨ ਫ਼ਰਾਰ ਕੈਦੀਆਂ ’ਚ ਪੰਜਾਬ ਅੱਗੇ, ਗੁਜਰਾਤ ਦੂਜੇ ਤੇ ਮਹਾਰਾਸ਼ਟਰ ਤੀਜੇ ਨੰਬਰ ‘ਤੇ

Punjab News: ਦੇਸ਼ ਭਰ ਵਿੱਚ ਪੈਰੋਲ ਦੌਰਾਨ ਫ਼ਰਾਰ ਹੋਣ ਵਾਲੇ ਕੈਦੀਆਂ ਦੀ ਗਿਣਤੀ ਵਿੱਚ Punjab ਪਹਿਲੇ ਸਥਾਨ ‘ਤੇ ਆ ਗਿਆ ਹੈ। ਕੌਮੀ ਜੇਲ੍ਹ ਸੂਚਨਾ ਪੋਰਟਲ ਦੇ ਤਾਜ਼ਾ ਅੰਕੜਿਆਂ ਮੁਤਾਬਕ ਪੰਜਾਬ ਦੀਆਂ ਜੇਲ੍ਹਾਂ ਤੋਂ ਪੈਰੋਲ ‘ਤੇ ਗਏ 154 ਕੈਦੀ ਵਾਪਸ ਨਹੀਂ ਮੁੜੇ। ਇਸ ਤੋਂ ਇਲਾਵਾ ਹਸਪਤਾਲ ਇਲਾਜ ਲਈ ਲਿਜਾਏ ਗਏ 9 ਕੈਦੀ ਵੀ ਫ਼ਰਾਰ ਹੋ ਗਏ, ਜਿਨ੍ਹਾਂ ਵਿੱਚੋਂ 5 ਨੂੰ ਮੁੜ ਕਾਬੂ ਕਰ ਲਿਆ ਗਿਆ ਹੈ।

ਅੱਧੀ ਦਰਜਨ ਮਹਿਲਾ ਕੈਦੀਆਂ ਵੀ ਪੈਰੋਲ ਮਗਰੋਂ ਜੇਲ੍ਹ ਵਾਪਸ ਨਹੀਂ ਆਈਆਂ। ਕੌਮੀ ਜੇਲ੍ਹ ਸੂਚਨਾ ਪੋਰਟਲ ਦੇ ਅੱਜ ਦੇ ਅੰਕੜੇ ਮੁਤਾਬਕ ਦੇਸ਼ ’ਚੋਂ ਦੂਜੇ ਨੰਬਰ ’ਤੇ ਗੁਜਰਾਤ ਹੈ ਜਿੱਥੋਂ ਦੀਆਂ ਜੇਲ੍ਹਾਂ ਵਿੱਚ ਪੈਰੋਲ ’ਤੇ ਗਏ 87 ਕੈਦੀ ਭਗੌੜੇ ਹੋ ਗਏ; ਮਹਾਰਾਸ਼ਟਰ 85 ਕੈਦੀਆਂ ਨਾਲ ਇਸ ਸੂਚੀ ਵਿਚ ਤੀਜੀ ਥਾਵੇਂ ਹੈ।

ਜੇਲ੍ਹ ਨਿਯਮਾਂ ਅਨੁਸਾਰ ਕੈਦੀ ਚਾਰ ਮਹੀਨੇ ਦੀ ਸਜ਼ਾ ਮਗਰੋਂ ਪੈਰੋਲ ਲੈਣ ਦੇ ਯੋਗ ਹੋ ਜਾਂਦਾ ਹੈ ਅਤੇ ਇੱਕ ਸਾਲ ’ਚ ਦੋ ਵਾਰ 56-56 ਦਿਨਾਂ ਦੀ ਪੈਰੋਲ ਲੈਣ ਦਾ ਹੱਕਦਾਰ ਹੈ। ਜੇਲ੍ਹ ਪ੍ਰਸ਼ਾਸਨ ਕੈਦੀ ਦੀ ਪਹਿਲੀ ਪੈਰੋਲ ’ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਕਲੀਨ ਚਿੱਟ ਲੈਂਦਾ ਹੈ। ਜਦੋਂ ਪੈਰੋਲ ਤੋਂ ਕੈਦੀ ਭਗੌੜਾ ਹੋ ਜਾਂਦਾ ਹੈ ਤਾਂ ਉਸ ਦੀ ਜ਼ਮਾਨਤ ਜ਼ਬਤ ਕਰਨ ਦਾ ਅਮਲ ਸ਼ੁਰੂ ਹੁੰਦਾ ਹੈ ਅਤੇ ਪੁਲੀਸ ਨੂੰ ਸੂਚਨਾ ਭੇਜੀ ਜਾਂਦੀ ਹੈ। ਪੰਜਾਬ ਦੀਆਂ ਜੇਲ੍ਹਾਂ ’ਚ ਇਸ ਵੇਲੇ 36,268 ਬੰਦੀ ਹਨ ਜਿਨ੍ਹਾਂ ’ਚ 6358 ਕੈਦੀ ਹਨ। ਕਿਸੇ ਕੈਦੀ ਦੇ ਪੈਰੋਲ ਤੋਂ ਵਾਪਸ ਮੁੜਨ ’ਚ ਦੇਰੀ ਬਾਰੇ ਜੇਲ੍ਹ ਸੁਪਰਡੈਂਟ ਅਗਲਾ ਫ਼ੈਸਲਾ ਕਰਦਾ ਹੈ।

ਕੌਮੀ ਪੋਰਟਲ ਅਨੁਸਾਰ ਪੈਰੋਲ ਤੋਂ ਫ਼ਰਾਰ ਹੋਣ ਵਾਲੇ ਹਰਿਆਣਾ ਦੇ 58 ਕੈਦੀ, ਮੱਧ ਪ੍ਰਦੇਸ਼ ਦੇ 38 ਕੈਦੀ, ਤਾਮਿਲ ਨਾਡੂ ਦੇ ਪੰਜ, ਬਿਹਾਰ ਦੇ 31, ਛੱਤੀਸਗੜ੍ਹ ਦੇ 25, ਅਸਾਮ ਦੇ 58, ਰਾਜਸਥਾਨ ਦੇ ਛੇ, ਕਰਨਾਟਕ ਦੇ 10 ਅਤੇ ਪੱਛਮੀ ਬੰਗਾਲ ਦੇ 36 ਕੈਦੀ ਹਨ। ਕਪੂਰਥਲਾ ਜੇਲ੍ਹ ਦੇ ਸੱਤ ਕੈਦੀ ਵੱਖ ਵੱਖ ਸਮਿਆਂ ’ਤੇ ਜੇਲ੍ਹ ’ਚੋਂ ਇਲਾਜ ਲਈ ਹਸਪਤਾਲ ਗਏ ਤੇ ਉੱਥੋਂ ਫ਼ਰਾਰ ਹੋ ਗਏ। ਇਨ੍ਹਾਂ ’ਚੋਂ ਚਾਰ ਕੈਦੀ ਤਾਂ ਪੁਲੀਸ ਨੇ ਮੁੜ ਫੜ ਲਏ। ਗੁਰਦਾਸਪੁਰ ਜੇਲ੍ਹ ਦਾ ਇੱਕ ਕੈਦੀ ਹਸਪਤਾਲ ’ਚੋਂ ਫ਼ਰਾਰ ਹੋਇਆ ਸੀ ਜਿਸ ਨੂੰ ਮੁੜ ਫੜ ਲਿਆ ਗਿਆ।

ਬਠਿੰਡਾ ਜੇਲ੍ਹ ’ਚੋਂ ਚਾਰ ਔਰਤਾਂ ਵੱਖ-ਵੱਖ ਸਮੇਂ ’ਤੇ ਪੈਰੋਲ ’ਤੇ ਗਈਆਂ ਅਤੇ ਵਾਪਸ ਜੇਲ੍ਹ ਨਹੀਂ ਮੁੜੀਆਂ। ਪਟਿਆਲਾ ਅਤੇ ਨਾਭਾ ਜੇਲ੍ਹ ਦੀਆਂ ਔਰਤਾਂ ਵੀ ਪੈਰੋਲ ਤੋਂ ਫ਼ਰਾਰ ਹੋ ਗਈਆਂ। ਇਸੇ ਤਰ੍ਹਾਂ ਪੁਲੀਸ ਹਿਰਾਸਤ ’ਚੋਂ ਵੀ 14 ਕੈਦੀ ਫ਼ਰਾਰ ਹੋਏ ਹਨ ਜਿਨ੍ਹਾਂ ਨੂੰ ਜੇਲ੍ਹ ’ਚੋਂ ਅਦਾਲਤ ਵਿਚ ਕਿਸੇ ਹੋਰ ਮਾਮਲਿਆਂ ’ਚ ਪੇਸ਼ੀ ’ਤੇ ਲਿਜਾਇਆ ਜਾ ਰਿਹਾ ਸੀ। ਇਹ ਸਾਰੇ ਕੈਦੀ ਭਗੌੜੇ ਹੋ ਗਏ ਹਨ।

ਦੋ ਸਿਕੰਦਰ ਵੀ ਜੇਲ੍ਹ ਦੀ ਸਜ਼ਾ ਤੋਂ ਹਾਰੇ
ਭਗੌੜੇ ਕੈਦੀਆਂ ਦੇ ਨਾਮ ਵੀ ਦਿਲਚਸਪ ਹਨ। ਨਾਭਾ ਜੇਲ੍ਹ ’ਚੋਂ ਪੈਰੋਲ ’ਤੇ ਗਿਆ ਮਨਦੀਪ ਸਿੰਘ ਉਰਫ਼ ਤਾਂਤਰਿਕ ਫ਼ਰਾਰ ਹੋਇਆ ਹੈ। ਦੋ ਸਿਕੰਦਰ ਵੀ ਜੇਲ੍ਹ ਦੀ ਸਜ਼ਾ ਤੋਂ ਹਾਰ ਗਏ। ਪਟਿਆਲਾ ਜੇਲ੍ਹ ’ਚੋਂ ਪੈਰੋਲ ’ਤੇ ਗਿਆ ਸਿਕੰਦਰ ਸਿੰਘ ਅਤੇ ਇਸੇ ਤਰ੍ਹਾਂ ਫ਼ਰੀਦਕੋਟ ਜੇਲ੍ਹ ਦਾ ਕੈਦੀ ਸਿਕੰਦਰ ਸਿੰਘ ਵੀ ਛੁੱਟੀ ਕੱਟਣ ਗਿਆ ਫ਼ਰਾਰ ਹੋ ਗਿਆ। ਨਾਭਾ ਜੇਲ੍ਹ ’ਚੋਂ ਪੈਰੋਲ ’ਤੇ ਗਿਆ ਸੌਦਾਗਰ ਵੀ ਮੁੜ ਨਹੀਂ ਪਰਤਿਆ। ਗੁਰਦਾਸਪੁਰ ਜੇਲ੍ਹ ਦਾ ਕੈਦੀ ਦਲੇਰ ਨਾਥ ਅਤੇ ਪਟਿਆਲਾ ਜੇਲ੍ਹ ਦਾ ਕੈਦੀ ਸ਼ੇਰ ਸਿੰਘ ਵੀ ਪੈਰੋਲ ਤੋਂ ਵਾਪਸ ਨਹੀਂ ਮੁੜਿਆ। ਮਾਨਸਾ ਜੇਲ੍ਹ ਦਾ ਕੈਦੀ ਸੂਰਜ ਵੀ ਉਡਾਰੀ ਮਾਰ ਕੇ ਚੰਦ ਚਾੜ੍ਹ ਗਿਆ। ਪਤਾ ਲੱਗਿਆ ਹੈ ਕਿ ਭਗੌੜੇ ਹੋਏ ਕਈ ਕੈਦੀ ਕਈ-ਕਈ ਕੇਸ ਭੁਗਤ ਰਹੇ ਸਨ।

Read Latest News and Breaking News at Daily Post TV, Browse for more News

Ad
Ad

Punjab District News