ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ– ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਸਬ-ਕਮੇਟੀ ਨੇ ਅੱਜ ਇਥੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਾਲ ਭਰ ਦੇ ਵਿਸਤ੍ਰਿਤ ਰੋਡਮੈਪ ਨੂੰ ਅੰਤਿਮ ਰੂਪ ਦੇਣ ਲਈ ਆਪਣੀ ਦੂਜੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਇਨ੍ਹਾਂ ਸਮਾਗਮਾਂ ਨੂੰ ਵਿਸ਼ਵ ਪੱਧਰ ‘ਤੇ ਲੈ ਕੇ ਜਾਣ ਅਤੇ ਗੁਰੂ […]
Amritpal Singh
By : Updated On: 13 Feb 2026 19:47:PM
ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ– ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਸਬ-ਕਮੇਟੀ ਨੇ ਅੱਜ ਇਥੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਾਲ ਭਰ ਦੇ ਵਿਸਤ੍ਰਿਤ ਰੋਡਮੈਪ ਨੂੰ ਅੰਤਿਮ ਰੂਪ ਦੇਣ ਲਈ ਆਪਣੀ ਦੂਜੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਇਨ੍ਹਾਂ ਸਮਾਗਮਾਂ ਨੂੰ ਵਿਸ਼ਵ ਪੱਧਰ ‘ਤੇ ਲੈ ਕੇ ਜਾਣ ਅਤੇ ਗੁਰੂ ਸਾਹਿਬ ਦੇ ਬਰਾਬਰੀ, ਮਾਨਵਤਾ ਅਤੇ ਭਗਤੀ ਦੇ ਸੰਦੇਸ਼ ਨੂੰ ਰਾਜ ਦੇ ਹਰ ਕੋਨੇ ਅਤੇ ਇਸ ਤੋਂ ਬਾਹਰ ਤੱਕ ਪਹੁੰਚਾਉਣ ਦਾ ਪੱਕਾ ਅਹਿਦ ਲਿਆ ਗਿਆ।

ਮੀਟਿੰਗ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅਤੇ ਵਿਸ਼ੇਸ਼ ਇਨਵਾਇਟੀ ਪਵਨ ਟੀਨੂੰ ਨੇ ਮਹੀਨਾਵਾਰ ਪ੍ਰੋਗਰਾਮਾਂ ਦੇ ਪ੍ਰਬੰਧਾ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਪ੍ਰੋਗਰਾਮਾਂ ਵਿੱਚ ਅਧਿਆਤਮਿਕ ਸ਼ਰਧਾ, ਵਿਦਿਅਕ ਪ੍ਰਸਾਰ ਅਤੇ ਸਮਾਜ ਭਲਾਈ ਪਹਿਲਕਦਮੀਆਂ ਦਾ ਸੰਤੁਲਿਤ ਸੁਮੇਲ ਹੋਵੇ।

ਸਮਾਗਮਾਂ ਦੇ ਅਧਿਆਤਮਿਕ ਪਹਿਲੂ ‘ਤੇ ਚਾਨਣਾ ਪਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਾਡਾ ਉਦੇਸ਼ ਇਸ ਇਤਿਹਾਸਕ ਮੌਕੇ ਨੂੰ ਅਜਿਹੇ ਪੱਧਰ ‘ਤੇ ਮਨਾਉਣਾ ਹੈ ਜੋ ਸਮਾਜ ‘ਤੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਡੂੰਘੇ ਪ੍ਰਭਾਵ ਨੂੰ ਦਰਸਾਉਂਦਾ ਹੋਵੇ। ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਹਰ ਨਾਗਰਿਕ, ਖਾਸ ਕਰਕੇ ਸਾਡੇ ਨੌਜਵਾਨ, ‘ਬੇਗਮਪੁਰਾ’ ਦੇ ਸੰਦੇਸ਼ -ਇੱਕ ਅਜਿਹਾ ਸਮਾਜ ਜੋ ਦੁੱਖਾਂ ਅਤੇ ਵਿਤਕਰੇ ਤੋਂ ਮੁਕਤ ਹੋਵੇ- ਨਾਲ ਜੁੜਨ ।”

ਕੈਬਨਿਟ ਸਬ-ਕਮੇਟੀ ਨੇ ਵਾਰਾਣਸੀ, ਫਰੀਦਕੋਟ, ਜੰਮੂ ਅਤੇ ਬਠਿੰਡਾ ਤੋਂ ਚਾਰ ਵੱਡੀਆਂ ਸ਼ੋਭਾ ਯਾਤਰਾਵਾਂ ਕੱਢਣ ਦਾ ਫੈਸਲਾ ਕੀਤਾ ਹੈ, ਜੋ ਗੁਰੂ ਜੀ ਦੇ ਪਵਿੱਤਰ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੀਆਂ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂਆਂ ਨੂੰ ਵਾਰਾਣਸੀ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਮੰਦਰ ਦੇ ਦਰਸ਼ਨਾਂ ਲਈ ਤੀਰਥ ਯਾਤਰਾਵਾਂ ਦੀ ਸਹੂਲਤ ਦੇਣ ਦਾ ਵੀ ਫੈਸਲਾ ਲਿਆ ਗਿਆ।

ਗੁਰੂ ਜੀ ਦਾ ਫਲਸਫ਼ਾ ਨਵੀਂ ਪੀੜ੍ਹੀ ਤੱਕ ਸਾਰਥਕ ਤਰੀਕੇ ਨਾਲ ਪਹੁੰਚਾਉਣ ਲਈ ਸਬ-ਕਮੇਟੀ ਨੇ ਸੂਬੇ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਸੈਮੀਨਾਰ ਕਰਵਾਉਣ ਦੀ ਪ੍ਰਵਾਨਗੀ ਦਿੱਤੀ। ਇਸ ਰੋਡਮੈਪ ਵਿੱਚ ਹਰ ਜ਼ਿਲ੍ਹੇ ਵਿੱਚ ਡਰੋਨ ਸ਼ੋਅ ਅਤੇ ਪਿੰਡਾਂ ਵਿੱਚ ਦਸਤਾਵੇਜ਼ੀ ਫ਼ਿਲਮਾਂ ਦੀ ਸਕ੍ਰੀਨਿੰਗ ਰਾਹੀਂ ਨਵੀਨਤਾਕਾਰੀ ਪ੍ਰਚਾਰ ਵੀ ਸ਼ਾਮਲ ਹੈ, ਤਾਂ ਜੋ ਆਧੁਨਿਕ ਤਕਨਾਲੋਜੀ ਰਾਹੀਂ ਜਾਗਰੂਕਤਾ ਵਧਾਈ ਜਾ ਸਕੇ।

ਵਾਤਾਵਰਣ ਦੀ ਸਾਂਭ-ਸੰਭਾਲ ਅਤੇ ਸਮਾਜ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਕੈਬਨਿਟ ਸਬ-ਕਮੇਟੀ ਨੇ 650ਵੀਂ ਸ਼ਤਾਬਦੀ ਨੂੰ ਸਮਰਪਿਤ ਹਰ ਜ਼ਿਲ੍ਹੇ ਵਿੱਚ 6.5 ਲੱਖ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ। ਸਾਲ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੇ ਹਿੱਸੇ ਵਜੋਂ ਸਮਾਜਿਕ ਸਾਂਝ ਅਤੇ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਰਾਜ ਵਿਆਪੀ ਖੂਨਦਾਨ ਕੈਂਪ, ਮੈਰਾਥਨ, ਸਾਈਕਲ ਰੈਲੀਆਂ ਅਤੇ ਵਿਸ਼ਾਲ ਕੀਰਤਨ ਸਮਾਗਮ ਵੀ ਕਰਵਾਏ ਜਾਣਗੇ।

ਇਸ ਮੀਟਿੰਗ ਵਿੱਚ ਮੀਟਿੰਗ ਵਿੱਚ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਤੇ ਸੈਰ-ਸਪਾਟਾ ਵਿਭਾਗ ਦੇ ਸਕੱਤਰ ਕੁਮਾਰ ਅਮਿਤ, ਸੈਰ-ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਅਤੇ ਡਿਪਟੀ ਡਾਇਰੈਕਟਰ ਯਸ਼ਪਾਲ ਸ਼ਰਮਾ ਵੀ ਹਾਜ਼ਰ ਸਨ।

Read Latest News and Breaking News at Daily Post TV, Browse for more News

Ad
Ad