Journalism Of Hope
BREAKING NEWS
ਅਮਿਤ ਸ਼ਾਹ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਦਿੱਤਾ ਇਨਸਾਫ਼ ਦਾ ਭਰੋਸਾ.....ਗੁਰਦਾਸਪੁਰ ‘ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ......ਮਾਣਹਾਨੀ ਕੇਸ ’ਚ ਸਜ਼ਾ ਵਿਰੁੱਧ ਸੈਸ਼ਨ ਕੋਰਟ ਜਾਣਗੇ ਸਿਮਰਜੀਤ ਬੈਂਸ......ਡੀਸੀ ਦੇ ਗੰਨਮੈਨ ਨੇ ਪਤਨੀ ਅਤੇ ਆਪਣੇ ਦੋ ਪੁੱਤਰਾਂ ਨੂੰ ਮਾਰੀ ਗੋਲੀ: ਫੇਰ ਖੁਦ ਵੀ ਕੀਤੀ ਖ਼ੁਦਕੁਸ਼ੀ........ਪਰਮਿੰਦਰ ਝੋਟਾ ਦੇ ਕਤਲ ਕਾਰਨ ਮਾਨਸਾ ’ਚ ਦੁਸਹਿਰੇ ਦੀ ਰੌਣਕ ਗਾਇਬ, ਬਾਜ਼ਾਰਾਂ ’ਚ ਛਾਈ ਸੁੰਨਸਾਨੀ.......CM ਮਾਨ ਦੇ OSD ਰਾਜਬੀਰ ਘੁੰਮਣ ਨੂੰ CBI ਨੇ 22 ਅਕਤੂਬਰ ਨੂੰ ਮੁੜ ਸੱਦਿਆ......ਹਰਿਆਣਾ ਪੁਲਿਸ ’ਚ ਵੱਡਾ ਫੇਰਬਦਲ, 28 IPS/HPS ਅਧਿਕਾਰੀਆਂ ਦੇ ਤਬਾਦਲੇ.......TMC ਛੱਡਣ ਮਗਰੋਂ ਯੂਸੁਫ਼ ਪਠਾਨ ਨੂੰ ਗੁਜਰਾਤ ’ਚ ਰਾਹਤ, ਜ਼ਮੀਨ ਦਾ ਮਾਮਲਾ ਸੁਲਝਿਆ......

ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਜਸਪਾਲ ਸਿੰਘ ਅਤੇ ਰਿਸ਼ਵ ਗਰਗ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਟਰੇਡ ਅਸਿਸਟੈਂਟ ਅੰਤਰਪ੍ਰੀਤ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਹੈ। ਅੱਜ ਇੱਥੇ ਇਸ ਸਬੰਧੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
Punjab Vigilance Bureau

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਜਸਪਾਲ ਸਿੰਘ ਅਤੇ ਰਿਸ਼ਵ ਗਰਗ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਟਰੇਡ ਅਸਿਸਟੈਂਟ ਅੰਤਰਪ੍ਰੀਤ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਹੈ।

ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਫੋਕਲ ਪੁਆਇੰਟ, ਲੁਧਿਆਣਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਫੋਕਲ ਪੁਆਇੰਟ, ਲੁਧਿਆਣਾ ਵਿਖੇ ਇੱਕ ਪ੍ਰੋਡਕਸ਼ਨ ਯੂਨਿਟ ਚਲਾਉਂਦਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੇ ਯੂਨਿਟ ਦੇ ਸਬੰਧ ਵਿੱਚ ਉਤਪਾਦਨ ਸਰਟੀਫਿਕੇਟ ਦੀ ਸਹੀ ਮਿਤੀ ਲਈ ਅਰਜ਼ੀ ਦਿੱਤੀ ਅਤੇ ਇਹ ਸਰਟੀਫਿਕੇਟ ਜਾਰੀ ਕਰਨ ਬਦਲੇ ਉਕਤ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਤੋਂ 45000 ਰੁਪਏ ਦੀ ਰਿਸ਼ਵਤ ਮੰਗੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਉਕਤ ਮੁਲਜ਼ਮਾਂ ਵੱਲੋਂ ਰਿਸ਼ਵਤ ਮੰਗਣ ਸਬੰਧੀ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ।

ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਤਿੰਨੋਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ ਉਕਤ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News