Journalism Of Hope
BREAKING NEWS
ਪੰਜਾਬ ਸਰਕਾਰ ਵੱਲੋਂ 6 PCS ਅਧਿਕਾਰੀਆਂ ਦੀ ਨਵੀਂ ਤਾਇਨਾਤੀ, ਤੁਰੰਤ ਜੁਆਇਨ ਕਰਨ ਦੇ ਹੁਕਮ.....ਪੰਜਾਬ ਭਰ ‘ਚ ਅੱਜ ਪ੍ਰਾਈਵੇਟ ਸਕੂਲ-ਕਾਲਜ ਬੱਸਾਂ ਦਾ ਚੱਕਾ ਜਾਮ.....ਪੰਜਾਬ ‘ਚ CM ਦਫ਼ਤਰ ‘ਚ ਭ੍ਰਿਸ਼ਟਾਚਾਰ ਦੇ ਦਾਅਵਿਆਂ ਨੂੰ ਲੈ ਕੇ ਪੁਲਿਸ ਤੇ ED ਆਹਮੋ-ਸਾਹਮਣੇ....ਪੰਜਾਬ ਸਰਕਾਰ ਦੇ ਮਾਲਵਾ ਨਹਿਰ ਪ੍ਰੋਜੈਕਟ ’ਤੇ ਹਾਈਕੋਰਟ ਨੇ ਲਾਈ ਰੋਕ......ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦੇ ਪੱਕੇ ਮੋਰਚੇ ’ਚ ਪਹੁੰਚੇ ਗਾਇਕ ਰੇਸ਼ਮ ਅਨਮੋਲ.....ਪਾਕਿਸਤਾਨ ਦੇ F-16 ਨੂੰ ਢੇਰ ਕਰਨ ਵਾਲੇ ਅਭਿਨੰਦਨ ਨੇ ਛੱਡੀ ਏਅਰਫੋਰਸ, ਹੁਣ ਬਣੇ ਪ੍ਰਾਈਵੇਟ ਏਅਰਲਾਈਨ ਦੇ ਪਾਇਲਟ.....

ਗੈਂਗਸਟਰਾਂ ਦੀ ਫੋਨ ਕਾਲ ਨਾਲ ਹਿੱਲੀ ਪੰਜਾਬੀ ਇੰਡਸਟਰੀ, Himanshi Khurana ਨੂੰ 10 ਕਰੋੜ ਦੀ ਫਿਰੌਤੀ ਲਈ ਜਾਨੋਂ ਮਾਰਨ ਦੀ ਧਮਕੀ

Himanshi Khurana death threat; ਪੰਜਾਬੀ ਅਦਾਕਾਰਾ ਅਤੇ ਮਾਡਲ Himanshi Khurana ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਣ ਦੀ ਧਮਕੀ ਮਿਲੀ ਹੈ। ਉਨ੍ਹਾਂ ਤੋਂ 10 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਇਹ ਧਮਕੀ ਉਨ੍ਹਾਂ ਨੂੰ ਫੋਨ ਕਾਲ ਰਾਹੀਂ ਦਿੱਤੀ ਗਈ। ਧਮਕੀ ਮਿਲਣ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਮੋਹਾਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਿਸ ਵੱਲੋਂ ਕਾਲ ਡੀਟੇਲ […]
Nishant Malyan
By : Updated On: 14 Feb 2026 15:43:PM
ਗੈਂਗਸਟਰਾਂ ਦੀ ਫੋਨ ਕਾਲ ਨਾਲ ਹਿੱਲੀ ਪੰਜਾਬੀ ਇੰਡਸਟਰੀ, Himanshi Khurana ਨੂੰ 10 ਕਰੋੜ ਦੀ ਫਿਰੌਤੀ ਲਈ ਜਾਨੋਂ ਮਾਰਨ ਦੀ ਧਮਕੀ

Himanshi Khurana death threat; ਪੰਜਾਬੀ ਅਦਾਕਾਰਾ ਅਤੇ ਮਾਡਲ Himanshi Khurana ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਣ ਦੀ ਧਮਕੀ ਮਿਲੀ ਹੈ। ਉਨ੍ਹਾਂ ਤੋਂ 10 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਇਹ ਧਮਕੀ ਉਨ੍ਹਾਂ ਨੂੰ ਫੋਨ ਕਾਲ ਰਾਹੀਂ ਦਿੱਤੀ ਗਈ। ਧਮਕੀ ਮਿਲਣ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਮੋਹਾਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ।

ਇਸ਼ਤਿਹਾਰ

ਪੁਲਿਸ ਵੱਲੋਂ ਕਾਲ ਡੀਟੇਲ ਖੰਗਾਲੀਆਂ ਜਾ ਰਹੀਆਂ ਹਨ ਅਤੇ ਮਾਮਲੇ ਦੀ ਲਿਖਤੀ ਸ਼ਿਕਾਇਤ ਦਰਜ ਕੀਤੀ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਿਮਾਂਸ਼ੀ ਖੁਰਾਨਾ ਪੰਜਾਬ ਦੇ ਕੀਰਤਪੁਰ ਸਾਹਿਬ ਦੀ ਰਹਿਣ ਵਾਲੀ ਹਨ ਅਤੇ ਮਾਡਲ, ਅਦਾਕਾਰਾ ਅਤੇ ਗਾਇਕਾ ਵਜੋਂ ਜਾਣੀਆਂ ਜਾਂਦੀਆਂ ਹਨ। ਉਨ੍ਹਾਂ ਨੂੰ ਪੰਜਾਬੀ ਇੰਡਸਟਰੀ ਦੀ “ਐਸ਼ਵਰਿਆ ਰਾਇ” ਵੀ ਕਿਹਾ ਜਾਂਦਾ ਹੈ।

ਸਾਲ 2011 ਵਿੱਚ ਮਿਸ ਲੁਧਿਆਣਾ ਦਾ ਖਿਤਾਬ ਜਿੱਤਣ ਤੋਂ ਬਾਅਦ ਉਨ੍ਹਾਂ ਨੇ ਮਾਡਲਿੰਗ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਫਿਲਮ ਸੱਡਾ ਹੱਕ ਅਤੇ ਸੁਪਰਹਿੱਟ ਗੀਤ ਸੋਚ ਰਾਹੀਂ ਵੱਡੀ ਪਛਾਣ ਬਣਾਈ। ਰਿਆਲਟੀ ਸ਼ੋਅ Bigg Boss 13 ਨੇ ਉਨ੍ਹਾਂ ਨੂੰ ਦੇਸ਼-ਪੱਧਰੀ ਸ਼ੋਹਰਤ ਦਿਵਾਈ।

ਤਾਜ਼ਾ ਮੀਡੀਆ ਰਿਪੋਰਟਾਂ ਮੁਤਾਬਕ ਅਣਪਛਾਤੇ ਗੈਂਗਸਟਰਾਂ ਵੱਲੋਂ ਉਨ੍ਹਾਂ ਨੂੰ 10 ਕਰੋੜ ਰੁਪਏ ਦੀ ਫਿਰੌਤੀ ਲਈ ਜਾਨੋਂ ਮਾਰਣ ਦੀ ਧਮਕੀ ਦਿੱਤੀ ਗਈ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News