Rana Inder Pratap ਦਾ ਪੰਜਾਬ ਸਰਕਾਰ ‘ਤੇ ਹਮਲਾ, ਹੜ ਪੀੜਤਾਂ ਲਈ 35 ਲੱਖ ਦੀ NRI ਸਹਾਇਤਾ

Rana Inder Pratap Singh statement; ਸੁਲਤਾਨਪੁਰ ਲੋਧੀ ਵਿਖੇ ਹੜ ਪ੍ਰਭਾਵਿਤ ਪਰਿਵਾਰਾਂ ਦੇ ਮੁੱਦੇ ਨੂੰ ਲੈ ਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਹੜਾਂ ਨੂੰ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਇਲਾਕੇ ਦੇ ਬਹੁਤਾਤ ਗਿਣਤੀ ਪੀੜਤਾਂ ਨੂੰ ਅਜੇ ਤੱਕ ਫਸਲਾਂ ਅਤੇ ਘਰਾਂ ਦੇ ਨੁਕਸਾਨ ਦਾ ਯੋਗ ਮੁਆਵਜ਼ਾ […]
Jaspreet Singh
By : Published: 14 Feb 2026 19:23:PM
Rana Inder Pratap ਦਾ ਪੰਜਾਬ ਸਰਕਾਰ ‘ਤੇ ਹਮਲਾ, ਹੜ ਪੀੜਤਾਂ ਲਈ 35 ਲੱਖ ਦੀ NRI ਸਹਾਇਤਾ

Rana Inder Pratap Singh statement; ਸੁਲਤਾਨਪੁਰ ਲੋਧੀ ਵਿਖੇ ਹੜ ਪ੍ਰਭਾਵਿਤ ਪਰਿਵਾਰਾਂ ਦੇ ਮੁੱਦੇ ਨੂੰ ਲੈ ਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਹੜਾਂ ਨੂੰ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਇਲਾਕੇ ਦੇ ਬਹੁਤਾਤ ਗਿਣਤੀ ਪੀੜਤਾਂ ਨੂੰ ਅਜੇ ਤੱਕ ਫਸਲਾਂ ਅਤੇ ਘਰਾਂ ਦੇ ਨੁਕਸਾਨ ਦਾ ਯੋਗ ਮੁਆਵਜ਼ਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਲੋਕ ਅਜੇ ਵੀ ਆਰਥਿਕ ਤੌਰ ‘ਤੇ ਬਹੁਤ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰ ਰਹੇ ਹਨ।

ਇਹ ਗੱਲਾਂ ਉਹਨਾਂ ਵੱਲੋਂ ਉਸ ਸਮੇਂ ਕਹੀਆਂ ਗਈਆਂ ਜਦੋਂ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਐਡਮਿੰਟਨ (ਕੈਨੇਡਾ) ਤੋਂ ਹੜ ਪੀੜਤਾਂ ਦੀ ਸਹਾਇਤਾ ਲਈ ਆਇਆ ਇੱਕ ਵਫਦ ਸੁਲਤਾਨਪੁਰ ਲੋਧੀ ਪਹੁੰਚਿਆ। ਇਸ ਮੌਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਤੁਰੰਤ ਪ੍ਰਭਾਵ ਨਾਲ ਪੂਰਾ ਸਰਵੇ ਕਰਵਾ ਕੇ ਹਰੇਕ ਹੜ ਪੀੜਤ ਪਰਿਵਾਰ ਤੱਕ ਮੁਆਵਜ਼ਾ ਪਹੁੰਚਾਉਣਾ ਚਾਹੀਦਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਮਨੁੱਖਤਾ ਦੇ ਨਾਤੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਪੀੜਤਾਂ ਨੂੰ ਰਾਹਤ ਦਿੱਤੀ ਜਾਵੇ।

ਇਸ ਦੌਰਾਨ ਵਿਦੇਸ਼ੀ ਸੰਗਤਾਂ ਵੱਲੋਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੀ ਪ੍ਰੇਰਣਾ ਸਦਕਾ ਹੜ ਪ੍ਰਭਾਵਿਤ ਲੋਕਾਂ ਲਈ 35 ਲੱਖ ਰੁਪਏ ਦੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਗਈ। ਇਸ ਸਹਾਇਤਾ ਵਿੱਚ ਉਹ ਕਿਸਾਨ ਸ਼ਾਮਿਲ ਸਨ ਜਿਨ੍ਹਾਂ ਦੀਆਂ ਫਸਲਾਂ ਬਰਬਾਦ ਹੋਈਆਂ, ਉਹ ਪਰਿਵਾਰ ਜਿਨ੍ਹਾਂ ਦੇ ਘਰ ਤਬਾਹ ਹੋ ਗਏ, ਨਾਲ ਹੀ ਇੱਕ ਅਪਾਹਜ ਵਿਅਕਤੀ ਅਤੇ ਇੱਕ ਬਜ਼ੁਰਗ ਮਹਿਲਾ ਨੂੰ ਵੀ ਮਦਦ ਦਿੱਤੀ ਗਈ।

ਇਸ ਮੌਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਅਤੇ ਹੜ ਪੀੜਤ ਪਰਿਵਾਰਾਂ ਵੱਲੋਂ ਐਨਆਰਆਈ ਪੰਜਾਬੀਆਂ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਐਡਮਿੰਟਨ ਦੀ ਸੰਸਥਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਦੇਸ਼ ਬੈਠੀਆਂ ਸੰਗਤਾਂ ਨੇ ਸੱਚੀ ਸੇਵਾ ਅਤੇ ਮਨੁੱਖਤਾ ਦੀ ਮਿਸਾਲ ਪੇਸ਼ ਕੀਤੀ ਹੈ, ਜਿਹੜੀ ਹਮੇਸ਼ਾ ਯਾਦ ਰੱਖੀ ਜਾਵੇਗੀ

Read Latest News and Breaking News at Daily Post TV, Browse for more News

Ad
Ad