Journalism Of Hope
BREAKING NEWS
ਪੰਜਾਬ ‘ਚ ਵਾਧੂ ਬਿਜਲੀ ਬਿੱਲ ਆਉਣ ਤੋਂ ਪ੍ਰੇਸ਼ਾਨ ਲੋਕਾਂ ਲਈ ਸਰਕਾਰ ਵੱਡਾ ਐਲਾਨ, ਕਰੀਬ 64 ਹਜ਼ਾਰ ਘਰਾਂ ਨੂੰ ਮਿਲੇਗਾ ਸਬਸਿਡੀ ਦਾ ਲਾਭ.....17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਫਰਲੋ ਮਨਜ਼ੂਰ......ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ.......ਪੰਜਾਬ ਦੀਆਂ ਜੇਲ੍ਹਾਂ ‘ਚ ਨਸ਼ੇ ਦੇ ਮਾਮਲਿਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਤੋਂ ਮੰਗਿਆ ਜਵਾਬ.....ਰੱਖੜੀ ਮੌਕੇ ਹਰਿਆਣਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤਾ ਤੋਹਫ਼ਾ......ਸੁਪਰੀਮ ਕੋਰਟ ਦਾ ਵੱਡਾ ਬਿਆਨ, ਫੁੱਟਪਾਥ ‘ਤੇ ਪਹਿਲਾ ਹੱਕ ਪੈਦਲ ਚੱਲਣ ਵਾਲਿਆਂ ਦਾ.....ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਬਣਾ ਕੇ ਸਹੁਰੇ ਪਰਿਵਾਰ ‘ਤੇ ਲਗਾਏ ਲਾਏ ਗੰਭੀਰ ਇਲਜ਼ਾਮ......

ਪੰਜਾਬ ਸਰਕਾਰ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ

ਸ੍ਰੀ ਮੁਕਤਸਰ ਸਾਹਿਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਵਿੱਚ 1000 ਅਤਿ-ਆਧੁਨਿਕ ਆਂਗਨਵਾੜੀ ਸੈਂਟਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ […]
Nishant Malyan
By : Updated On: 17 Mar 2025 15:14:PM
ਪੰਜਾਬ ਸਰਕਾਰ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ

ਸ੍ਰੀ ਮੁਕਤਸਰ ਸਾਹਿਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਵਿੱਚ 1000 ਅਤਿ-ਆਧੁਨਿਕ ਆਂਗਨਵਾੜੀ ਸੈਂਟਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਕੀਤਾ।

ਇਸ਼ਤਿਹਾਰ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਬਣਾਏ ਜਾ ਰਹੇ 1000 ਆਂਗਨਵਾੜੀ ਸੈਂਟਰਾਂ ਲਈ 100 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਗਿਆ ਹੈ। ਉਹਨਾਂ ਇਹ ਵੀ ਦੱਸਿਆ ਕਿ ਪ੍ਰਤੀ ਆਂਗਨਵਾੜੀ ਸੈਂਟਰ ਦੇ ਨਿਰਮਾਣ ਲਈ 10 ਲੱਖ ਰੁਪਏ
ਦੀ ਲਾਗਤ ਆਵੇਗੀ।

ਡਾ: ਬਲਜੀਤ ਕੌਰ ਨੇ ਦੱਸਿਆ ਕਿ ਆਂਗਨਵਾੜੀ ਸੈਂਟਰਾਂ ਦੀ ਇਮਾਰਤਾਂ ਦੀ ਉਸਾਰੀ ਤੋਂ ਇਲਾਵਾ ਆਂਗਨਵਾੜੀ ਦੇ ਫਰਨੀਚਰ ਲਈ ਵੀ ਅਲਾਟ ਕੀਤੇ ਫੰਡਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਵਿੱਚ ਬੱਚਿਆਂ ਅਤੇ ਔਰਤਾਂ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਸੁਰੱਖਿਅਤ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਫਲੋਰਿੰਗ, ਪੇਂਟਿੰਗ, ਪਲੰਬਿੰਗ, ਬਿਜਲੀਕਰਨ ਅਤੇ ਲੱਕੜ ਦਾ ਕੰਮ ਸ਼ਾਮਲ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਆਂਗਨਵਾੜੀ ਸੈਂਟਰਾਂ ਦੀ ਉਸਾਰੀ ਦਾ ਕੰਮ ਪੇਂਡੂ ਵਿਕਾਸ ਵਿਭਾਗ ਅਧੀਨ ਚੱਲ ਰਿਹਾ ਹੈ। ਉਹਨਾਂ ਕਿਹਾ ਕਿ 111 ਆਂਗਣਵਾੜੀ ਸੈਂਟਰਾਂ ਦੇ ਨਿਰਮਾਣ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ, ਜਦਕਿ ਬਾਕੀ ਰਹਿੰਦੇ ਆਂਗਨਵਾੜੀ ਸੈਂਟਰਾਂ ਦੀਆਂ ਇਮਾਰਤਾਂ ਦਾ ਨਿਰਮਾਣ ਪ੍ਰਗਤੀ ਅਧੀਨ ਹੈ।

ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਹਨਾਂ ਆਂਗਨਵਾੜੀ ਸੈਂਟਰਾਂ ਦਾ ਸਮੇਂ ਸਿਰ ਨਿਰਮਾਣ ਕਰਵਾਉਣ ਅਤੇ ਉੱਚ ਪੱਧਰੀ ਗੁਣਵੱਤਾ ਦੇ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜਿ਼ਲ੍ਹਾ ਪੱਧਰ ਤੇ ਇੱਕ ਕਮੇਟੀ ਦਾ ਗਠਨ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ ਇਹ ਜਿ਼ਲ੍ਹਾ ਪੱਧਰੀ ਕਮੇਟੀ ਨਿਯਮਤ ਤੌਰ ਤੇ ਇਹਨਾਂ ਪ੍ਰੋਜੈਕਟਾਂ ਦੀ ਨਿਗਰਾਨੀ ਕਰ ਰਹੀ ਹੈ।

ਪੰਜਾਬ ਸਰਕਾਰ ਆਂਗਣਵਾੜੀ ਸੈਂਟਰਾਂ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਵਚਨਬੱਧ ਹੈ, ਜਿਸ ਨਾਲ ਪੰਜਾਬ ਭਰ ਵਿੱਚ ਪੋਸ਼ਣ ਅਤੇ ਸ਼ੁਰੂਆਤੀ ਬਚਪਨ ਦੀ ਦੇਖਭਾਲ ਸੇਵਾਵਾਂ ਵਿੱਚ ਸੁਧਾਰ ਹੋਵੇਗਾ।

Read Latest News and Breaking News at Daily Post TV, Browse for more News

Ad
Ad

Punjab District News