Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਨਸ਼ਾ ਤਸਕਰਾਂ ਦੇ ਤਾਰ ਸਿੱਧੇ ਵਿਰੋਧੀ ਪਾਰਟੀਆਂ ਨਾਲ ਜੁੜੇ; ਕਾਂਗਰਸੀ ਆਗੂ ਦੀ ਗ੍ਰਿਫ਼ਤਾਰੀ ਨੇ ਪੋਲ ਖੋਲ੍ਹੀ: ਹਰਪਾਲ ਚੀਮਾ

Latest News: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਇੱਕ ਹੋਰ ਵੱਡੀ ਸਫ਼ਲਤਾ ਮਿਲੀ ਹੈ, ਜਦੋਂ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਦਾ ਰਹਿਣ ਵਾਲਾ ਗੁਰਕੀਰਤ ਸਿੰਘ ਕਥਿਤ ਤੌਰ ‘ਤੇ ਸ਼ਮਸ਼ਾਨਘਾਟ (ਕ੍ਰੀਮੇਸ਼ਨ ਗਰਾਊਂਡ) ਦੇ ਅੰਦਰ ਨਸ਼ੇ ਕਰਦਾ ਫੜਿਆ ਗਿਆ। ਚੀਮਾ ਨੇ ਕਿਹਾ ਕਿ ਇਸ ਮੁਲਜ਼ਮ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਨਸ਼ਾ ਤਸਕਰਾਂ ਦੇ ਤਾਰ ਸਿੱਧੇ ਵਿਰੋਧੀ ਪਾਰਟੀਆਂ ਨਾਲ ਜੁੜੇ; ਕਾਂਗਰਸੀ ਆਗੂ ਦੀ ਗ੍ਰਿਫ਼ਤਾਰੀ ਨੇ ਪੋਲ ਖੋਲ੍ਹੀ: ਹਰਪਾਲ ਚੀਮਾ

Latest News: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਇੱਕ ਹੋਰ ਵੱਡੀ ਸਫ਼ਲਤਾ ਮਿਲੀ ਹੈ, ਜਦੋਂ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਦਾ ਰਹਿਣ ਵਾਲਾ ਗੁਰਕੀਰਤ ਸਿੰਘ ਕਥਿਤ ਤੌਰ ‘ਤੇ ਸ਼ਮਸ਼ਾਨਘਾਟ (ਕ੍ਰੀਮੇਸ਼ਨ ਗਰਾਊਂਡ) ਦੇ ਅੰਦਰ ਨਸ਼ੇ ਕਰਦਾ ਫੜਿਆ ਗਿਆ। ਚੀਮਾ ਨੇ ਕਿਹਾ ਕਿ ਇਸ ਮੁਲਜ਼ਮ ਦਾ ਸਿੱਧਾ ਸਬੰਧ ਕਾਂਗਰਸ ਪਾਰਟੀ ਨਾਲ ਜੁੜਦਾ ਹੈ ਅਤੇ ਫੜੇ ਗਏ ਵਿਅਕਤੀ ਦੀਆਂ ਕਾਂਗਰਸ ਦੇ ਵੱਖ-ਵੱਖ ਵੱਡੇ ਲੀਡਰਾਂ ਨਾਲ ਫ਼ੋਟੋਆਂ ਵੀ ਸਾਹਮਣੇ ਆਈਆਂ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਜਾਣਦਾ ਹੈ ਕਿ ਜਦੋਂ ਸੂਬੇ ਵਿੱਚ ਅਕਾਲੀ ਦਲ-ਭਾਜਪਾ ਦਾ ਰਾਜ ਸੀ ਜਾਂ ਕਾਂਗਰਸ ਪਾਰਟੀ ਦਾ ਰਾਜ ਰਿਹਾ, ਉਸ ਸਮੇਂ ਪੰਜਾਬ ਵਿੱਚ ਨਸ਼ਿਆਂ ਦਾ ਹੜ੍ਹ ਵਗਾਇਆ ਗਿਆ। ਅੱਜ ਲਗਾਤਾਰ ਬਹੁਤ ਸਾਰੇ ਅਜਿਹੇ ਲੋਕ ਫੜੇ ਜਾ ਰਹੇ ਹਨ ਜਿਨ੍ਹਾਂ ਦਾ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨਾਲ ਸਬੰਧ ਰਿਹਾ ਹੈ। ਚੀਮਾ ਨੇ ਕਿਹਾ ਕਿ ਪੰਜਾਬ ਨੂੰ ਬਰਬਾਦ ਕਰਨ ਵਾਲੀਆਂ ਇਹ ਪਾਰਟੀਆਂ ਅੱਜ ਕੁਰਲਾ ਰਹੀਆਂ ਹਨ।

ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਲਗਾਤਾਰ ਚਲਾਈ ਜਾ ਰਹੀ ਮੁਹਿੰਮ ਨੂੰ ਕਾਮਯਾਬੀ ਮਿਲ ਰਹੀ ਹੈ। ਨਸ਼ਾ ਤਸਕਰ ਜਾਂ ਤਾਂ ਪੰਜਾਬ ਵਿੱਚੋਂ ਭੱਜ ਰਹੇ ਹਨ ਜਾਂ ਫਿਰ ਜੇਲ੍ਹਾਂ ਦੇ ਅੰਦਰ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਨਸ਼ਾ ਕਰਦਾ ਫੜਿਆ ਜਾ ਰਿਹਾ ਹੈ, ਸਰਕਾਰ ਉਸ ਦਾ ਇਲਾਜ ਕਰ ਕੇ ਉਸ ਨੂੰ ਠੀਕ ਕਰ ਰਹੀ ਹੈ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ “ਸਾਡੀ ਇਸ ਸਫ਼ਲਤਾ ਨੂੰ ਪੰਜਾਬ ਦੇ ਲੋਕ ਭਰਵਾਂ ਹੁੰਗਾਰਾ ਦੇ ਰਹੇ ਹਨ ਅਤੇ ਇਹ ਅੱਜ ਪੰਜਾਬ ਵਿੱਚ ਇੱਕ ਕਾਫ਼ਲਾ ਬਣ ਗਿਆ ਹੈ। ਲੱਖਾਂ ਲੋਕ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਨਾਲ ਇਸ ਕਰਕੇ ਜੁੜੇ ਹੋਏ ਹਨ ਕਿਉਂਕਿ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ ਵਿੱਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਖ਼ਾਤਮਾ ਕਰਨ ‘ਤੇ ਲੱਗੀ ਹੋਈ ਹੈ।”

Read Latest News and Breaking News at Daily Post TV, Browse for more News

Ad
Ad

Punjab District News