ਸੋਸ਼ਲ ਮੀਡੀਆ ਇਨਫਲੂਐਂਸਰ ਹਨੀ ਸੇਠੀ ਗ੍ਰਿਫ਼ਤਾਰ ਤੋਂ ਬਾਅਦ ‘ਚ ਜ਼ਮਾਨਤ ‘ਤੇ ਰਿਹਾਅ

Honey Sethi Social Media Influencer; ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ਼ ਹਨੀ ਸੇਠੀ ਨੂੰ ਪੁਲਿਸ ਵੱਲੋਂ ਖੰਨਾ ਨੇੜਲੇ ਦੋਰਾਹਾ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਮੁਤਾਬਕ ਡੋਪ ਟੈਸਟ ਵਿੱਚ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੀ ਪੁਸ਼ਟੀ ਹੋਣ ਤੋਂ ਬਾਅਦ ਉਸ ਖ਼ਿਲਾਫ਼ NDPS Act ਤਹਿਤ ਮਾਮਲਾ ਦਰਜ ਕੀਤਾ ਗਿਆ। ਹਾਲਾਂਕਿ, ਜ਼ਮਾਨਤੀ ਧਾਰਾਵਾਂ ਹੋਣ ਕਾਰਨ […]
Jaspreet Singh
By : Published: 15 Feb 2026 16:54:PM
ਸੋਸ਼ਲ ਮੀਡੀਆ ਇਨਫਲੂਐਂਸਰ ਹਨੀ ਸੇਠੀ ਗ੍ਰਿਫ਼ਤਾਰ ਤੋਂ ਬਾਅਦ ‘ਚ ਜ਼ਮਾਨਤ ‘ਤੇ ਰਿਹਾਅ

Honey Sethi Social Media Influencer; ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ਼ ਹਨੀ ਸੇਠੀ ਨੂੰ ਪੁਲਿਸ ਵੱਲੋਂ ਖੰਨਾ ਨੇੜਲੇ ਦੋਰਾਹਾ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਮੁਤਾਬਕ ਡੋਪ ਟੈਸਟ ਵਿੱਚ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੀ ਪੁਸ਼ਟੀ ਹੋਣ ਤੋਂ ਬਾਅਦ ਉਸ ਖ਼ਿਲਾਫ਼ NDPS Act ਤਹਿਤ ਮਾਮਲਾ ਦਰਜ ਕੀਤਾ ਗਿਆ। ਹਾਲਾਂਕਿ, ਜ਼ਮਾਨਤੀ ਧਾਰਾਵਾਂ ਹੋਣ ਕਾਰਨ ਉਸਨੂੰ ਕੁਝ ਸਮੇਂ ਬਾਅਦ ਕਾਨੂੰਨੀ ਪ੍ਰਕਿਰਿਆ ਅਧੀਨ ਜ਼ਮਾਨਤ ਮਿਲ ਗਈ।

ਦੋਰਾਹਾ ਥਾਣਾ ਮੁਖੀ ਆਕਾਸ਼ ਦੱਤ ਨੇ ਦੱਸਿਆ ਕਿ ਕਾਰਵਾਈ ਸ਼ਿਕਾਇਤ ਅਤੇ ਮੈਡੀਕਲ ਰਿਪੋਰਟ ਦੇ ਆਧਾਰ ‘ਤੇ ਕੀਤੀ ਗਈ। ਮੈਡੀਕਲ ਜਾਂਚ ਵਿੱਚ ਨਸ਼ੀਲੇ ਪਦਾਰਥਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਗ੍ਰਿਫ਼ਤਾਰੀ ਕੀਤੀ ਗਈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

ਸੋਸ਼ਲ ਮੀਡੀਆ ‘ਤੇ ਸਰਗਰਮ, ਪਹਿਲਾਂ ਵੀ ਰਹੇ ਵਿਵਾਦਾਂ ‘ਚ

ਹਨੀ ਸੇਠੀ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਹੈ ਅਤੇ ਆਪਣੇ ਬਿਆਨਾਂ ਕਾਰਨ ਕਈ ਵਾਰ ਚਰਚਾ ਵਿੱਚ ਰਹਿੰਦਾ ਹੈ। ਇਸ ਤੋਂ ਪਹਿਲਾਂ ਉਸਦਾ ਘਰੇਲੂ ਵਿਵਾਦ ਅਤੇ ਕਾਰੋਬਾਰੀ ਮਾਮਲਿਆਂ ਨੂੰ ਲੈ ਕੇ ਵੀ ਨਾਮ ਸਾਹਮਣੇ ਆ ਚੁੱਕਾ ਹੈ।

ਵੱਡਾ ਜੁੱਤੀਆਂ ਦਾ ਕਾਰੋਬਾਰ

ਹਨੀ ਸੇਠੀ ਦਾ ਦੋਰਾਹਾ ਨੇੜੇ ਜੀਟੀ ਰੋਡ ‘ਤੇ ਵੱਡਾ ਜੁੱਤੀਆਂ ਦਾ ਸ਼ੋਅਰੂਮ ਹੈ ਅਤੇ ਪਾਇਲ ਖੇਤਰ ਵਿੱਚ ਵੀ ਉਸਦਾ ਕਾਰੋਬਾਰ ਚੱਲਦਾ ਹੈ। ਪੰਜਾਬ ਦੇ ਕਈ ਸ਼ਹਿਰਾਂ ਵਿੱਚ ਉਸ ਦੀਆਂ ਫ੍ਰੈਂਚਾਈਜ਼ੀਆਂ ਵੀ ਦੱਸੀਆਂ ਜਾਂਦੀਆਂ ਹਨ।

ਹਨੀ ਸੇਠੀ ਦਾ ਸਪੱਸ਼ਟੀਕਰਨ

ਸੋਸ਼ਲ ਮੀਡੀਆ ‘ਤੇ ਜਾਰੀ ਵੀਡੀਓ ਵਿੱਚ ਹਨੀ ਸੇਠੀ ਨੇ ਦਾਅਵਾ ਕੀਤਾ ਕਿ ਕੁਝ ਦਵਾਈਆਂ ਲੈਣ ਕਾਰਨ ਉਸਦਾ ਟੈਸਟ ਪਾਜ਼ੀਟਿਵ ਆਇਆ ਹੈ ਅਤੇ ਉਸਨੇ ਜਾਨਬੁੱਝ ਕੇ ਕੋਈ ਨਸ਼ਾ ਨਹੀਂ ਕੀਤਾ। ਉਸਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਉਹ ਇਸ ਮੁਹਿੰਮ ਦਾ ਸਮਰਥਕ ਹੈ।

Read Latest News and Breaking News at Daily Post TV, Browse for more News

Ad
Ad