Journalism Of Hope
BREAKING NEWS
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਸੁਖਪਾਲ ਖਹਿਰਾ ਬਾਕੀ ਸੈਸ਼ਨ ਲਈ ਮੁਅੱਤਲ......ਪਰਵਿੰਦਰ ਝੋਟਾ ਕਤਲ ਮਾਮਲਾ: ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਤੀਜੀ ਮੀਟਿੰਗ ‘ਚ ਬਣੀ ਸਹਿਮਤੀ.....ਚੰਡੀਗੜ੍ਹ ਦੇ ਸਕੂਲਾਂ, ਪੰਜਾਬ ਸਕੱਤਰੇਤ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ.....ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਨੂੰ 6 ਮਹੀਨੇ ਦੀ ਕੈਦ......ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਨਿੱਕਲਿਆ ਤਸਕਰਾਂ ਦਾ ਸਾਥੀ ! 23 ਖੇਪਾਂ ਕੀਤੀਆਂ ਹਾਸਲ.....ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ: ਸਾਂਝੀ ਤਾਲਮੇਲ ਕਮੇਟੀ ਨੇ ਲੁਧਿਆਣਾ ਵਿੱਚ ਸੱਦੀ ਮੀਟਿੰਗ.....ਪਰਵਿੰਦਰ ਝੋਟਾ ਦੀ ਪਤਨੀ ਨੂੰ ਮਾਨਸਾ ਤੋਂ MLA ਦੀ ਚੋਣ ਲੜਾਉਣ ਦੀ ਉੱਠੀ ਮੰਗ !....ਪਾਕਿਸਤਾਨ ’ਚ ਇੱਕ ਹੋਰ ਸਿੱਖ ਲੜਕੀ ਦਾ ਧਰਮ ਪਰਿਵਰਤਨ, ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰੇ ’ਚ ਰੋਸ......

Play-Way Schools ਦੀ ਰਜਿਸਟ੍ਰੇਸ਼ਨ ਲਈ ਜਲਦ ਹੀ ਲਾਂਚ ਹੋਵੇਗਾ ਆਨ-ਲਾਈਨ ਪੋਰਟਲ:-ਡਾ ਬਲਜੀਤ ਕੌਰ

Punjab News: ਸੂਬੇ ਦੇ ਨਿੱਜ਼ੀ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਬਣਾਉਣ ਅਤੇ ਜਮੀਨੀ ਪੱਧਰ ‘ਤੇ ਲਾਗੂ ਕਰਨ ਲਈ ਜਲਦ ਹੀ ਆਨ-ਲਾਈਨ ਰਜਿਸਟ੍ਰੇਸ਼ਨ ਪੋਰਟਲ ਨੂੰ ਲਾਂਚ ਕੀਤਾ ਜਾ ਰਿਹਾ ਹੈ। Registration of Play-Way Schools: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦਾ ਸਰਵਪੱਖੀ ਵਿਕਾਸ ਅਤੇ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Play-Way Schools ਦੀ ਰਜਿਸਟ੍ਰੇਸ਼ਨ ਲਈ ਜਲਦ ਹੀ ਲਾਂਚ ਹੋਵੇਗਾ ਆਨ-ਲਾਈਨ ਪੋਰਟਲ:-ਡਾ ਬਲਜੀਤ ਕੌਰ

Punjab News: ਸੂਬੇ ਦੇ ਨਿੱਜ਼ੀ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਬਣਾਉਣ ਅਤੇ ਜਮੀਨੀ ਪੱਧਰ ‘ਤੇ ਲਾਗੂ ਕਰਨ ਲਈ ਜਲਦ ਹੀ ਆਨ-ਲਾਈਨ ਰਜਿਸਟ੍ਰੇਸ਼ਨ ਪੋਰਟਲ ਨੂੰ ਲਾਂਚ ਕੀਤਾ ਜਾ ਰਿਹਾ ਹੈ।

Registration of Play-Way Schools: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦਾ ਸਰਵਪੱਖੀ ਵਿਕਾਸ ਅਤੇ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਨਿੱਜ਼ੀ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਬਣਾਉਣ ਅਤੇ ਜਮੀਨੀ ਪੱਧਰ ‘ਤੇ ਲਾਗੂ ਕਰਨ ਲਈ ਜਲਦ ਹੀ ਆਨ-ਲਾਈਨ ਰਜਿਸਟ੍ਰੇਸ਼ਨ ਪੋਰਟਲ ਨੂੰ ਲਾਂਚ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਸਾਰੇ ਨਿੱਜੀ ਪਲੇਅ-ਵੇਅ ਸਕੂਲਾਂ ਅਤੇ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ECCE) ਸੰਸਥਾਵਾਂ ਨੂੰ ਛੇ ਮਹੀਨਿਆਂ ਦੇ ਅੰਦਰ-ਅੰਦਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਕੋਲ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਨਿੱਜ਼ੀ ਪਲੇਅ-ਵੇਅ ਸਕੂਲਾਂ ਦੀ ਆਨ-ਲਾਈਨ ਪੋਰਟਲ ‘ਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸ਼ੁਰੂਆਤੀ ਬਚਪਨ ਦੀ ਸਿੱਖਿਆ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਨਿੱਜੀ ਪਲੇਅ-ਵੇਅ ਸਕੂਲਾਂ ਨੂੰ ਨਿਯਮਤ ਕਰਨ ਲਈ ਨਵੇਂ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦੇ ਤਹਿਤ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇੱਕ ਮਿਆਰੀ, ਖੇਡ-ਅਧਾਰਤ ਪਾਠਕ੍ਰਮ ਲਾਗੂ ਕੀਤਾ ਜਾਵੇਗਾ।

ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ) ਦੀ ਪਹੁੰਚ ਨੂੰ ਵਧਾਉਣ ਲਈ ਸੂਬੇ ਵਿੱਚ ਸਾਂਝਾ ਪਾਠਕ੍ਰਮ ਲਾਗੂ ਕਰਨ ਲਈ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਦੋ ਪ੍ਰਮੁੱਖ ਸੰਸਥਾਵਾਂ ਪ੍ਰਥਮ ਅਤੇ ਰਾਕੇਟ ਲਰਨਿੰਗ ਨਾਲ ਸਮਝੋਤਿਆਂ ਦੇ ਮੈਮੋਰੰਡਮ (ਐਮਓਯੂ) ‘ਤੇ ਹਸਤਾਖਰ ਕੀਤੇ ਗਏ ਹਨ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਪੰਜਾਬ ਭਰ ਦੇ ਬੱਚਿਆਂ ਲਈ ਮਿਆਰੀ ਸਿੱਖਿਆ ਅਤੇ ਬਿਹਤਰ ਸਿੱਖਣ ਦੇ ਨਤੀਜਿਆਂ ਨੂੰ ਯਕੀਨੀ ਬਣਾਉਣਾ, ਪ੍ਰਾਈਵੇਟ ਅਤੇ ਜਨਤਕ ਸ਼ੁਰੂਆਤੀ ਸਿੱਖਿਆ ਸੰਸਥਾਵਾਂ ਨੂੰ ਇੱਕ ਏਕੀਕ੍ਰਿਤ ਢਾਂਚੇ ਅਧੀਨ ਲਿਆਉਣਾ ਹੈ।

Read Latest News and Breaking News at Daily Post TV, Browse for more News

Ad
Ad

Punjab District News