Journalism Of Hope
BREAKING NEWS
CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ.....ਦਿੱਲੀ ’ਚ CJP ਦੇ ਪ੍ਰਦਰਸ਼ਨ ਕਾਰਨ ਸਖ਼ਤੀ, 7 ਮੈਟਰੋ ਸਟੇਸ਼ਨਾਂ ਦੇ ਗੇਟ ਬੰਦ; ਯਾਤਰੀ ਪ੍ਰੇਸ਼ਾਨ....ਹੇਮਕੁੰਟ ਸਾਹਿਬ ਦੇ ਕਪਾਟ ਅੱਜ ਹੋਣਗੇ ਬੰਦ......ਹੋਲੋਗ੍ਰਾਮ ਤਕਨੀਕ ਰਾਹੀਂ ਸਟੇਜ ’ਤੇ ਮੁੜ ਪਰਤੇ ਸਿੱਧੂ ਮੂਸੇਵਾਲਾ, ਟੋਰਾਂਟੋ ਤੋਂ ਸ਼ੁਰੂ ਹੋਇਆ ‘Signed To God World Tour’.....CBI ਦੇ ਦੂਜੇ ਸੰਮਨ ’ਤੇ ਵੀ ਪੇਸ਼ ਨਹੀਂ ਹੋਏ ਰਾਜਵੀਰ ਘੁੰਮਣ......ਹਰਚਰਨ ਭੁੱਲਰ ਮਾਮਲੇ ’ਚ ਨਵਾਂ ਮੋੜ, ਹੁਣ ਈਡੀ ਕਰੇਗੀ ਪੁੱਛਗਿੱਛ......ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਫੜੇ ਸ਼ੂਟਰ ਨੂੰ ਪੁਲਿਸ ਨੇ 7 ਦਿਨ ਦੇ ਰਿਮਾਂਡ ‘ਤੇ ਲਿਆ......ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ, 250 ਦੌੜਾਂ ਦਾ ਟੀਚਾ 18.3 ਓਵਰਾਂ ’ਚ ਕੀਤਾ ਹਾਸਲ.....

ਬਠਿੰਡਾ ਰੇਲਵੇ ਸਟੇਸ਼ਨ ਨੇੜੇ ਅਬੈਂਡਿਡ ਪਈ ਪਾਰਲ ਦੀ ਇਮਾਰਤ ਵਿੱਚ ਐਨਕਾਊਂਟਰ

Punjab News: ਬਠਿੰਡਾ ਰੇਲਵੇ ਸਟੇਸ਼ਨ ਦੇ ਨੇੜੇ ਅਬੈਂਡਿਡ ਪਈ ਪਾਰਲ ਦੀ ਇਮਾਰਤ ਵਿੱਚ ਅੱਜ ਤੜਕੇ ਕਰੀਬ ਸਾਢੇ ਪੰਜ ਵਜੇ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਐਨਕਾਊਂਟਰ ਹੋਇਆ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਕੁਝ ਨਸ਼ਾ ਤਸਕਰ ਇਸ ਖਾਲੀ ਪਈ ਇਮਾਰਤ ਵਿੱਚ ਇਕੱਠੇ ਹੋਏ ਹਨ। ਜਿਵੇਂ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ […]
By : Updated On: 17 Feb 2026 08:13:AM
ਬਠਿੰਡਾ ਰੇਲਵੇ ਸਟੇਸ਼ਨ ਨੇੜੇ ਅਬੈਂਡਿਡ ਪਈ ਪਾਰਲ ਦੀ ਇਮਾਰਤ ਵਿੱਚ ਐਨਕਾਊਂਟਰ
ਸੰਕੇਤਕ ਤਸਵੀਰ

Punjab News: ਬਠਿੰਡਾ ਰੇਲਵੇ ਸਟੇਸ਼ਨ ਦੇ ਨੇੜੇ ਅਬੈਂਡਿਡ ਪਈ ਪਾਰਲ ਦੀ ਇਮਾਰਤ ਵਿੱਚ ਅੱਜ ਤੜਕੇ ਕਰੀਬ ਸਾਢੇ ਪੰਜ ਵਜੇ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਐਨਕਾਊਂਟਰ ਹੋਇਆ।

ਇਸ਼ਤਿਹਾਰ

ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਕੁਝ ਨਸ਼ਾ ਤਸਕਰ ਇਸ ਖਾਲੀ ਪਈ ਇਮਾਰਤ ਵਿੱਚ ਇਕੱਠੇ ਹੋਏ ਹਨ। ਜਿਵੇਂ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਕਾਰਵਾਈ ਸ਼ੁਰੂ ਕੀਤੀ, ਤਦੋਂ ਦੋਵਾਂ ਪਾਸਿਆਂ ਤੋਂ ਗੋਲੀਆਂ ਚੱਲਣ ਲੱਗ ਪਈਆਂ।

ਗੋਲੀਬਾਰੀ ਦੌਰਾਨ ਇੱਕ ਨਸ਼ਾ ਤਸਕਰ ਦੇ ਪੈਰ ਵਿੱਚ ਗੋਲੀ ਲੱਗੀ, ਜਿਸ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਭੇਜਿਆ ਗਿਆ। ਦੂਜੇ ਪਾਸੇ ਚਾਰ ਹੋਰ ਨਸ਼ਾ ਤਸਕਰ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਰਹੇ।

ਬਠਿੰਡਾ ਪੁਲਿਸ ਵੱਲੋਂ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਤਲਾਸ਼ੀ ਅਭਿਆਨ ਜਾਰੀ ਹੈ। ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਚੁੱਕੇ ਹਨ। ਫੋਰੈਂਸਿਕ ਸਾਇੰਸ ਲੈਬ ਦੀ ਟੀਮ ਵੱਲੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

ਪੁਲਿਸ ਦਾ ਕਹਿਣਾ ਹੈ ਕਿ ਫਰਾਰ ਮੁਲਜ਼ਮਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News