Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਵੱਧ ਬਿੱਲ ਦੀ ਧਮਕੀ ਦੇ ਕੇ ਮੰਗੀ ਰਿਸ਼ਵਤ, ਵਿਜੀਲੈਂਸ ਨੇ ਫੜਿਆ ਮੁਲਜ਼ਮ

Punjab Vigilance Bureau action; Communist Party of India ਦੇ ਆਗੂ ਕਾਮਰੇਡ ਜੰਗੀਰ ਸਿੰਘ ਗਾਗਨ ਕੇ ਅਤੇ ਕਾਮਰੇਡ ਹੁਸ਼ਿਆਰ ਕਾਵਾਂ ਵਾਲੀ ਦੀ ਅਗਵਾਈ ਹੇਠ ਅੱਜ ਫ਼ਾਜ਼ਿਲਕਾ ਵਿੱਚ ਇਕ ਭ੍ਰਿਸ਼ਟਾਚਾਰ ਮਾਮਲੇ ਵਿੱਚ ਵੱਡੀ ਕਾਰਵਾਈ ਕਰਵਾਈ ਗਈ। ਦੋਸ਼ ਹੈ ਕਿ ਬਿਜਲੀ ਵਿਭਾਗ ਦੇ ਕਰਮਚਾਰੀ ਜਈ ਸਵਰਨ ਸਿੰਘ ਨੇ ਬਿਜਲੀ ਬਿੱਲ ਸੰਬੰਧੀ ਮਾਮਲੇ ਵਿੱਚ ਰਿਸ਼ਵਤ ਦੀ ਮੰਗ ਕੀਤੀ ਸੀ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਵੱਧ ਬਿੱਲ ਦੀ ਧਮਕੀ ਦੇ ਕੇ ਮੰਗੀ ਰਿਸ਼ਵਤ, ਵਿਜੀਲੈਂਸ ਨੇ ਫੜਿਆ ਮੁਲਜ਼ਮ

Punjab Vigilance Bureau action; Communist Party of India ਦੇ ਆਗੂ ਕਾਮਰੇਡ ਜੰਗੀਰ ਸਿੰਘ ਗਾਗਨ ਕੇ ਅਤੇ ਕਾਮਰੇਡ ਹੁਸ਼ਿਆਰ ਕਾਵਾਂ ਵਾਲੀ ਦੀ ਅਗਵਾਈ ਹੇਠ ਅੱਜ ਫ਼ਾਜ਼ਿਲਕਾ ਵਿੱਚ ਇਕ ਭ੍ਰਿਸ਼ਟਾਚਾਰ ਮਾਮਲੇ ਵਿੱਚ ਵੱਡੀ ਕਾਰਵਾਈ ਕਰਵਾਈ ਗਈ। ਦੋਸ਼ ਹੈ ਕਿ ਬਿਜਲੀ ਵਿਭਾਗ ਦੇ ਕਰਮਚਾਰੀ ਜਈ ਸਵਰਨ ਸਿੰਘ ਨੇ ਬਿਜਲੀ ਬਿੱਲ ਸੰਬੰਧੀ ਮਾਮਲੇ ਵਿੱਚ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਮੁਤਾਬਕ, ਕੁਝ ਦਿਨ ਪਹਿਲਾਂ ਉਹ ਆਪਣੀ ਟੀਮ ਸਮੇਤ ਬਿਜਲੀ ਬਿੱਲ ਇਕੱਠਾ ਕਰਨ ਲਈ ਘਰ ਪਹੁੰਚਿਆ ਅਤੇ ਵੱਧ ਬਿੱਲ ਦਿਖਾ ਕੇ ਜੁਰਮਾਨਾ ਲਗਾਉਣ ਦੀ ਧਮਕੀ ਦਿੱਤੀ। ਬਾਅਦ ਵਿੱਚ ਮਾਮਲਾ ਰਫ਼ਾ-ਦਫ਼ਾ ਕਰਨ ਲਈ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ।

ਸ਼ਿਕਾਇਤਕਰਤਾਵਾਂ ਨੇ ਇਸ ਸਬੰਧੀ Punjab Vigilance Bureau ਫ਼ਾਜ਼ਿਲਕਾ ਨਾਲ ਸੰਪਰਕ ਕੀਤਾ। ਯੋਜਨਾ ਅਨੁਸਾਰ 4000 ਰੁਪਏ ਵਿੱਚ ਸੌਦਾ ਤੈਅ ਕਰਕੇ ਵਿਜੀਲੈਂਸ ਟੀਮ ਦੀ ਮੌਜੂਦਗੀ ਵਿੱਚ ਦੋਸ਼ੀ ਕਰਮਚਾਰੀ ਨੂੰ ਰੰਗੇ ਹੱਥੀਂ ਕਾਬੂ ਕਰਵਾ ਦਿੱਤਾ ਗਿਆ। ਵਿਜੀਲੈਂਸ ਅਧਿਕਾਰੀਆਂ ਨੇ ਮੌਕੇ ‘ਤੇ ਹੀ ਰਕਮ ਬਰਾਮਦ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।

ਕਾਮਰੇਡ ਜੰਗੀਰ ਸਿੰਘ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਉਨ੍ਹਾਂ ਦੀ ਪਾਰਟੀ ਹਮੇਸ਼ਾ ਸਖ਼ਤ ਰੁਖ ਅਖ਼ਤਿਆਰ ਕਰੇਗੀ ਅਤੇ ਰਿਸ਼ਵਤਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੋ ਵੀ ਅਧਿਕਾਰੀ ਜਾਂ ਕਰਮਚਾਰੀ ਗ਼ਲਤ ਕੰਮ ਕਰਦਾ ਮਿਲੇਗਾ, ਉਸ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਈ ਜਾਵੇਗੀ। ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ ਅਤੇ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News