Journalism Of Hope
BREAKING NEWS
ਪੰਜਾਬ ‘ਚ ਵਾਧੂ ਬਿਜਲੀ ਬਿੱਲ ਆਉਣ ਤੋਂ ਪ੍ਰੇਸ਼ਾਨ ਲੋਕਾਂ ਲਈ ਸਰਕਾਰ ਵੱਡਾ ਐਲਾਨ, ਕਰੀਬ 64 ਹਜ਼ਾਰ ਘਰਾਂ ਨੂੰ ਮਿਲੇਗਾ ਸਬਸਿਡੀ ਦਾ ਲਾਭ.....17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਫਰਲੋ ਮਨਜ਼ੂਰ......ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ.......ਪੰਜਾਬ ਦੀਆਂ ਜੇਲ੍ਹਾਂ ‘ਚ ਨਸ਼ੇ ਦੇ ਮਾਮਲਿਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਤੋਂ ਮੰਗਿਆ ਜਵਾਬ.....ਰੱਖੜੀ ਮੌਕੇ ਹਰਿਆਣਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤਾ ਤੋਹਫ਼ਾ......ਸੁਪਰੀਮ ਕੋਰਟ ਦਾ ਵੱਡਾ ਬਿਆਨ, ਫੁੱਟਪਾਥ ‘ਤੇ ਪਹਿਲਾ ਹੱਕ ਪੈਦਲ ਚੱਲਣ ਵਾਲਿਆਂ ਦਾ.....ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਬਣਾ ਕੇ ਸਹੁਰੇ ਪਰਿਵਾਰ ‘ਤੇ ਲਗਾਏ ਲਾਏ ਗੰਭੀਰ ਇਲਜ਼ਾਮ......

ਸੰਸਦ ਵਿੱਚ ਗੂਜ਼ਿਆਂ ਅੰਮ੍ਰਿਤਸਰ ਵਿੱਚ ਹੋਏ ਬੰਬ ਧਮਾਕਿਆਂ ਦਾ ਮੁੱਦਾ, ਸੰਸਦ ਮੈਂਬਰ ਗੁਰਜੀਤ ਔਜਲਾ ਨੇ ਪ੍ਰਗਟਾਈ ਚਿੰਤਾ

Gurjit Singh Aujla: ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਪੰਜਾਬ ਵਿੱਚ ਬੰਬ ਧਮਾਕਿਆਂ ਦੀਆਂ ਵਧਦੀਆਂ ਘਟਨਾਵਾਂ ‘ਤੇ ਸੰਸਦ ਵਿੱਚ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ 2-3 ਮਹੀਨਿਆਂ ਵਿੱਚ 13 ਬੰਬ ਧਮਾਕੇ ਹੋਏ ਹਨ, ਜਿਨ੍ਹਾਂ ਵਿੱਚ ਅੰਮ੍ਰਿਤਸਰ ਦੇ ਇੱਕ ਮੰਦਰ ‘ਤੇ ਹਾਲ ਹੀ ਵਿੱਚ ਹੋਇਆ ਗ੍ਰਨੇਡ ਹਮਲਾ ਵੀ ਸ਼ਾਮਲ ਹੈ। ਸੰਸਦ ਮੈਂਬਰ ਔਜਲਾ […]
Nishant Malyan
By : Updated On: 17 Mar 2025 19:27:PM
ਸੰਸਦ ਵਿੱਚ ਗੂਜ਼ਿਆਂ ਅੰਮ੍ਰਿਤਸਰ ਵਿੱਚ ਹੋਏ ਬੰਬ ਧਮਾਕਿਆਂ ਦਾ ਮੁੱਦਾ, ਸੰਸਦ ਮੈਂਬਰ ਗੁਰਜੀਤ ਔਜਲਾ ਨੇ ਪ੍ਰਗਟਾਈ ਚਿੰਤਾ

Gurjit Singh Aujla: ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਪੰਜਾਬ ਵਿੱਚ ਬੰਬ ਧਮਾਕਿਆਂ ਦੀਆਂ ਵਧਦੀਆਂ ਘਟਨਾਵਾਂ ‘ਤੇ ਸੰਸਦ ਵਿੱਚ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ 2-3 ਮਹੀਨਿਆਂ ਵਿੱਚ 13 ਬੰਬ ਧਮਾਕੇ ਹੋਏ ਹਨ, ਜਿਨ੍ਹਾਂ ਵਿੱਚ ਅੰਮ੍ਰਿਤਸਰ ਦੇ ਇੱਕ ਮੰਦਰ ‘ਤੇ ਹਾਲ ਹੀ ਵਿੱਚ ਹੋਇਆ ਗ੍ਰਨੇਡ ਹਮਲਾ ਵੀ ਸ਼ਾਮਲ ਹੈ।

ਸੰਸਦ ਮੈਂਬਰ ਔਜਲਾ ਨੇ ਸਦਨ ਨੂੰ ਦੱਸਿਆ ਕਿ ਪਿਛਲੇ 2-3 ਮਹੀਨਿਆਂ ਵਿੱਚ ਬੰਬ ਹਮਲਿਆਂ ਦੀ ਗਿਣਤੀ ਵਿੱਚ ਚਿੰਤਾਜਨਕ ਵਾਧਾ ਹੋਇਆ ਹੈ, ਜਿਸ ਵਿੱਚ 13 ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਹਾਲ ਹੀ ਵਿੱਚ ਅੰਮ੍ਰਿਤਸਰ ਦੇ ਇੱਕ ਮੰਦਰ ‘ਤੇ ਹੋਇਆ ਗ੍ਰਨੇਡ ਹਮਲਾ ਵੀ ਸ਼ਾਮਲ ਹੈ। ਅੰਮ੍ਰਿਤਸਰ, ਜੋ ਕਿ ਇੱਕ ਪ੍ਰਮੁੱਖ ਸੈਰ-ਸਪਾਟਾ ਸ਼ਹਿਰ ਹੈ, ਨੂੰ ਇੱਕ ਗੰਭੀਰ ਖ਼ਤਰਾ ਹੈ ਅਤੇ ਪੰਜਾਬ ਸਰਕਾਰ ਸੁਰੱਖਿਆ ਯਕੀਨੀ ਬਣਾਉਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਅਸਫਲ ਰਹੀ ਹੈ ਅਤੇ ਮੁੱਖ ਮੰਤਰੀ ਕਮਜ਼ੋਰ ਹਨ।

ਇਸ਼ਤਿਹਾਰ

ਅਸੀਂ ਸਰਹੱਦੀ ਇਲਾਕੇ ਵਿੱਚ ਰਹਿੰਦੇ ਹਾਂ। ਸਥਿਤੀ ਨੂੰ ਹੋਰ ਵਿਗੜਨ ਤੋਂ ਰੋਕਣ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ। ਸਾਡੇ ਸ਼ਹਿਰ ਅਤੇ ਇਸਦੇ ਲੋਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ।

ਅੰਮ੍ਰਿਤਸਰ ਇੱਕ ਪ੍ਰਮੁੱਖ ਸੈਰ-ਸਪਾਟਾ ਸਥਾਨ ਦੇ ਨਾਲ-ਨਾਲ ਇੱਕ ਸਰਹੱਦੀ ਸ਼ਹਿਰ ਵੀ ਹੈ, ਪਰ ਅਕਸਰ ਹੋਣ ਵਾਲੇ ਹਮਲੇ ਸੁਰੱਖਿਆ ਪ੍ਰਣਾਲੀ ਦੀ ਅਸਫਲਤਾ ਨੂੰ ਦਰਸਾਉਂਦੇ ਹਨ। ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ।

ਉਨ੍ਹਾਂ ਚਿੰਤਾ ਪ੍ਰਗਟ ਕੀਤੀ ਕਿ ਜੇਕਰ ਸਮੇਂ ਸਿਰ ਸਖ਼ਤ ਕਦਮ ਨਾ ਚੁੱਕੇ ਗਏ ਤਾਂ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਹੈ। ਉਨ੍ਹਾਂ ਕੇਂਦਰ ਅਤੇ ਰਾਜ ਸਰਕਾਰਾਂ ਤੋਂ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਮੰਗ ਕੀਤੀ ਅਤੇ ਕਿਹਾ ਕਿ ਅੰਮ੍ਰਿਤਸਰ ਅਤੇ ਇਸਦੇ ਨਾਗਰਿਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News