ਅੰਮ੍ਰਿਤਸਰ ‘ਚ ਫਿਰੌਤੀ ਮੰਗਣ ਵਾਲਾ ਕਾਂਗਰਸੀ ਆਗੂ ਗ੍ਰਿਫ਼ਤਾਰ, ਗੈਂਗਸਟਰਾਂ ਨਾਲ ਸੰਪਰਕ, 30 ਲੱਖ ਰੁਪਏ ਨਾ ਦੇਣ ‘ਤੇ ਧਮਕਾਇਆ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਫਿਰੌਤੀ ਮੰਗਣ ਦੇ ਇੱਕ ਗੰਭੀਰ ਤੇ ਸੰਵੇਦਨਸ਼ੀਲ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਯੂਥ ਕਾਂਗਰਸ ਦੇ ਹਲਕਾ ਬਾਬਾ ਬਕਾਲਾ ਨਾਲ ਸੰਬੰਧਤ ਆਗੂ ਆਜ਼ਾਦ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਉਸ ਸਮੇਂ ਹੋਈ ਜਦੋਂ ਪੁਲਿਸ ਨੂੰ ਇੱਕ ਸਥਾਨਕ ਵਾਸੀ ਵੱਲੋਂ ਜਾਨੋਂ ਮਾਰਣ ਦੀ ਧਮਕੀ ਅਤੇ 30 ਲੱਖ ਰੁਪਏ ਦੀ ਫਿਰੌਤੀ […]
Amritpal Singh
By : Updated On: 20 Feb 2026 19:04:PM
ਅੰਮ੍ਰਿਤਸਰ ‘ਚ ਫਿਰੌਤੀ ਮੰਗਣ ਵਾਲਾ ਕਾਂਗਰਸੀ ਆਗੂ ਗ੍ਰਿਫ਼ਤਾਰ, ਗੈਂਗਸਟਰਾਂ ਨਾਲ ਸੰਪਰਕ, 30 ਲੱਖ ਰੁਪਏ ਨਾ ਦੇਣ ‘ਤੇ ਧਮਕਾਇਆ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਫਿਰੌਤੀ ਮੰਗਣ ਦੇ ਇੱਕ ਗੰਭੀਰ ਤੇ ਸੰਵੇਦਨਸ਼ੀਲ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਯੂਥ ਕਾਂਗਰਸ ਦੇ ਹਲਕਾ ਬਾਬਾ ਬਕਾਲਾ ਨਾਲ ਸੰਬੰਧਤ ਆਗੂ ਆਜ਼ਾਦ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਉਸ ਸਮੇਂ ਹੋਈ ਜਦੋਂ ਪੁਲਿਸ ਨੂੰ ਇੱਕ ਸਥਾਨਕ ਵਾਸੀ ਵੱਲੋਂ ਜਾਨੋਂ ਮਾਰਣ ਦੀ ਧਮਕੀ ਅਤੇ 30 ਲੱਖ ਰੁਪਏ ਦੀ ਫਿਰੌਤੀ ਮੰਗੇ ਜਾਣ ਬਾਰੇ ਸ਼ਿਕਾਇਤ ਪ੍ਰਾਪਤ ਹੋਈ।

ਮੁਲਜ਼ਮ ਬਾਰੇ ਜਾਣੋ?
ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਆਜ਼ਾਦ ਸਿੰਘ ਵਾਸੀ ਪਿੰਡ ਬੁਟਾਰੀ, ਥਾਣਾ ਖਲਚਿਆ ਵਜੋਂ ਹੋਈ ਹੈ। ਪੁਲਿਸ ਮੁਤਾਬਕ ਇਹ ਮਾਮਲਾ ਬਾਬਾ ਬਕਾਲਾ ਅਤੇ ਜੰਡਿਆਲਾ ਗੁਰੂ ਖੇਤਰ ਨਾਲ ਜੁੜਿਆ ਹੋਇਆ ਹੈ। 14 ਜਨਵਰੀ ਨੂੰ ਜੰਡਿਆਲਾ ਗੁਰੂ ਦੇ ਰਹਿਣ ਵਾਲੇ ਦੀਪਕ ਜੁਲਕਾ ਨੂੰ ਵਿਦੇਸ਼ੀ ਮੋਬਾਇਲ ਨੰਬਰਾਂ ਤੋਂ ਲਗਾਤਾਰ ਕਾਲਾਂ ਅਤੇ ਸੁਨੇਹੇ ਆਉਣ ਲੱਗੇ। ਕਾਲ ਕਰਨ ਵਾਲਿਆਂ ਨੇ ਆਪਣੀ ਪਛਾਣ ਕੇਸ਼ਵ ਸ਼ਿਵਾਲਾ, ਸੱਤਾ ਨਸ਼ਹਿਰਾ ਤੇ ਕਰਨ ਬਾਠ ਵਜੋਂ ਦੱਸਦਿਆਂ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਨੂੰ ਧਮਕੀ ਦਿੱਤੀ ਗਈ ਕਿ ਜੇਕਰ ਮੰਗੀ ਗਈ ਰਕਮ ਅਦਾ ਨਾ ਕੀਤੀ ਗਈ ਤਾਂ ਉਸ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਗੰਭੀਰ ਖ਼ਤਰੇ ਨੂੰ ਦੇਖਦਿਆਂ ਪੀੜਤ ਨੇ ਤੁਰੰਤ ਅੰਮ੍ਰਿਤਸਰ ਦਿਹਾਤੀ ਪੁਲਿਸ ਨਾਲ ਸੰਪਰਕ ਕੀਤਾ। ਸ਼ਿਕਾਇਤ ਮਿਲਦੇ ਹੀ ਪੁਲਿਸ ਨੇ ਮਾਮਲਾ ਦਰਜ ਕਰਕੇ ਤੁਰੰਤ ਜਾਂਚ ਸ਼ੁਰੂ ਕੀਤੀ ਅਤੇ ਤਕਨੀਕੀ ਸਬੂਤਾਂ ਦੇ ਆਧਾਰ ਤੇ ਦੋਸ਼ੀ ਤੱਕ ਪਹੁੰਚ ਬਣਾਈ।

ਵਿਦੇਸ਼ ‘ਚ ਬੈਠੇ ਗੈਂਗਸਟਰਾਂ ਨਾਲ ਸੰਪਰਕ
ਜਾਂਚ ਦੌਰਾਨ ਪੁਲਿਸ ਨੇ ਆਜ਼ਾਦ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੇ ਕਬਜ਼ੇ ਤੋਂ ਇੱਕ ਮੋਬਾਇਲ ਫ਼ੋਨ ਵੀ ਬਰਾਮਦ ਕੀਤਾ ਗਿਆ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀ ਦੇ ਸੰਪਰਕ ਵਿਦੇਸ਼ ਵਿੱਚ ਬੈਠੇ ਕੁਝ ਗੈਂਗਸਟਰਾਂ ਨਾਲ ਸਨ। ਜਿਨ੍ਹਾਂ ਰਾਹੀਂ ਫਿਰੌਤੀ ਦੀਆਂ ਕਾਲਾਂ ਅਤੇ ਧਮਕੀਆਂ ਦਿਵਾਈਆਂ ਜਾ ਰਹੀਆਂ ਸਨ। ਪੁਲਿਸ ਰਿਕਾਰਡ ਮੁਤਾਬਕ ਆਜ਼ਾਦ ਸਿੰਘ ਖ਼ਿਲਾਫ਼ ਪਹਿਲਾਂ ਵੀ ਇੱਕ ਮਾਮਲਾ ਦਰਜ ਹੈ। ਜਿਸ ਨਾਲ ਉਸ ਦੀ ਅਪਰਾਧਿਕ ਪਿਛੋਕੜ ਦੀ ਸ਼ੰਕਾ ਹੋਰ ਮਜ਼ਬੂਤ ਹੁੰਦੀ ਹੈ।

30 ਲੱਖ ਰੁਪਏ ਨਾ ਦੇਣ ‘ਤੇ ਧਮਕਾਇਆ
ਇਸ ਸਬੰਧ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਹੇਲ ਮੀਰ, ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਨੇ ਦੱਸਿਆ ਕਿ ਸ਼ਿਕਾਇਤ ਮਿਲਦੇ ਹੀ ਪੁਲਿਸ ਵੱਲੋਂ ਬਿਨਾਂ ਦੇਰੀ ਕੀਤੇ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਦੋਸ਼ੀ ਵੱਲੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ ਅਤੇ ਉਸ ਦੇ ਵਿਦੇਸ਼ੀ ਤੱਤਾਂ ਨਾਲ ਸੰਪਰਕਾਂ ਦੀ ਗਹਿਰੀ ਜਾਂਚ ਜਾਰੀ ਹੈ। ਐੱਸਐੱਸਪੀ ਨੇ ਇਹ ਵੀ ਸਪਸ਼ਟ ਕੀਤਾ ਕਿ ਮਾਮਲੇ ਦੀ ਜਾਂਚ ਲਗਾਤਾਰ ਚੱਲ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀਆਂ ਗ੍ਰਿਫ਼ਤਾਰੀਆਂ ਵੀ ਸੰਭਵ ਹਨ।

Read Latest News and Breaking News at Daily Post TV, Browse for more News

Ad
Ad