ਪੰਜਾਬ ਸਰਕਾਰ ’ਤੇ ਤਿੱਖਾ ਹਮਲਾ: ਵਾਅਦੇ ਪੂਰੇ ਨਾ ਕਰਨ ਅਤੇ ਭ੍ਰਿਸ਼ਟਾਚਾਰ ਦੇ ਦੋਸ਼

Punjab News: ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੰਮ੍ਰਿਤਸਰ ਦੌਰੇ ’ਤੇ ਪੁੱਜੇ। ਅੰਮ੍ਰਿਤਸਰ ਪਹੁੰਚਣ ’ਤੇ ਉਨ੍ਹਾਂ ਨੇ ਗੁਰੂਆਂ ਦੀ ਪਾਵਨ ਅਤੇ ਇਤਿਹਾਸਿਕ ਧਰਤੀ ਨੂੰ ਨਮਨ ਕਰਦਿਆਂ ਕਿਹਾ ਕਿ ਇਸ ਪਵਿੱਤਰ ਸ਼ਹਿਰ ਵਿੱਚ ਆਉਣਾ ਉਨ੍ਹਾਂ ਲਈ ਮਾਣ ਦੀ ਗੱਲ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪੰਜਾਬ ਦੀ ਮੌਜੂਦਾ ਸਰਕਾਰ ’ਤੇ ਤਿੱਖੇ ਸ਼ਬਦਾਂ ਵਿੱਚ ਹਮਲਾ […]
Khushi
By : Updated On: 21 Feb 2026 15:11:PM
ਪੰਜਾਬ ਸਰਕਾਰ ’ਤੇ ਤਿੱਖਾ ਹਮਲਾ: ਵਾਅਦੇ ਪੂਰੇ ਨਾ ਕਰਨ ਅਤੇ ਭ੍ਰਿਸ਼ਟਾਚਾਰ ਦੇ ਦੋਸ਼

Punjab News: ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੰਮ੍ਰਿਤਸਰ ਦੌਰੇ ’ਤੇ ਪੁੱਜੇ। ਅੰਮ੍ਰਿਤਸਰ ਪਹੁੰਚਣ ’ਤੇ ਉਨ੍ਹਾਂ ਨੇ ਗੁਰੂਆਂ ਦੀ ਪਾਵਨ ਅਤੇ ਇਤਿਹਾਸਿਕ ਧਰਤੀ ਨੂੰ ਨਮਨ ਕਰਦਿਆਂ ਕਿਹਾ ਕਿ ਇਸ ਪਵਿੱਤਰ ਸ਼ਹਿਰ ਵਿੱਚ ਆਉਣਾ ਉਨ੍ਹਾਂ ਲਈ ਮਾਣ ਦੀ ਗੱਲ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪੰਜਾਬ ਦੀ ਮੌਜੂਦਾ ਸਰਕਾਰ ’ਤੇ ਤਿੱਖੇ ਸ਼ਬਦਾਂ ਵਿੱਚ ਹਮਲਾ ਬੋਲਿਆ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਵਿੱਚ ਸੱਤਾ ਵਿੱਚ ਬੈਠੀਆਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਇੱਕ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਦੋਹਾਂ ਪਾਰਟੀਆਂ ਨੇ ਸਿਰਫ਼ ਵੱਡੇ-ਵੱਡੇ ਸੁਪਨੇ ਦਿਖਾ ਕੇ ਵੋਟਾਂ ਬਟੋਰਣ ਦਾ ਕੰਮ ਕੀਤਾ ਅਤੇ ਪੰਜਾਬ ਨੂੰ ਵਿਕਾਸ ਦੀ ਦੌੜ ਵਿੱਚ ਪਿੱਛੇ ਧੱਕ ਦਿੱਤਾ। ਉਨ੍ਹਾਂ ਕਿਹਾ ਕਿ ਨਾ ਤਾਂ ਨੌਜਵਾਨਾਂ ਲਈ ਰੋਜ਼ਗਾਰ ਦੀ ਢੁੱਕਵੀਂ ਯੋਜਨਾ ਬਣਾਈ ਗਈ, ਨਾ ਹੀ ਕਿਸਾਨਾਂ, ਮਹਿਲਾਵਾਂ ਅਤੇ ਗਰੀਬ ਵਰਗ ਲਈ ਕੋਈ ਢੰਗ ਦੀ ਨੀਤੀ ਲਾਗੂ ਕੀਤੀ ਗਈ

ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਅੱਜ ਪੰਜਾਬ ਵਿੱਚ ਆਮ ਆਦਮੀ ਨੂੰ ਸਰਕਾਰੀ ਦਫ਼ਤਰਾਂ ਵਿੱਚ ਬਿਨਾਂ ਰਿਸ਼ਵਤ ਦੇ ਕੰਮ ਕਰਵਾਉਣਾ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਦਾ ਭ੍ਰਿਸ਼ਟਾਚਾਰ ਪਿਛਲੀਆਂ ਸਰਕਾਰਾਂ ਤੋਂ ਵੀ ਅੱਗੇ ਨਿਕਲ ਗਿਆ ਹੈ। ਨਾਲ ਹੀ ਉਨ੍ਹਾਂ ਨਸ਼ਿਆਂ ਦੇ ਵਧਦੇ ਰੁਝਾਨ ਅਤੇ ਮਹਿਲਾਵਾਂ ਦੀ ਸੁਰੱਖਿਆ ’ਤੇ ਵੀ ਸਵਾਲ ਖੜ੍ਹੇ ਕੀਤੇ।

ਕਿਸਾਨਾਂ ਦੇ ਮੁੱਦੇ ’ਤੇ ਗੱਲ ਕਰਦਿਆਂ ਨਾਇਬ ਸਿੰਘ ਸੈਣੀ ਨੇ ਹਰਿਆਣਾ ਮਾਡਲ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਕਿਸਾਨਾਂ ਦੀ ਪੂਰੀ ਫਸਲ ਘੱਟੋ-ਘੱਟ ਸਮਰਥਨ ਮੁੱਲ (MSP) ’ਤੇ ਖਰੀਦੀ ਜਾਂਦੀ ਹੈ ਅਤੇ ਜੇ ਸਬਜ਼ੀਆਂ ਜਾਂ ਹੋਰ ਫਸਲਾਂ ਦੇ ਬਾਜ਼ਾਰ ਰੇਟ ਘੱਟ ਮਿਲਣ, ਤਾਂ ਸਰਕਾਰ ਉਸ ਦਾ ਭੁਗਤਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਨੂੰ ਸੜਕਾਂ ’ਤੇ ਫਸਲ ਸੁੱਟਣੀ ਪੈਂਦੀ ਹੈ, ਜੋ ਦੁੱਖਦਾਇਕ ਹੈ।

ਅੰਤ ਵਿੱਚ ਨਾਇਬ ਸਿੰਘ ਸੈਣੀ ਨੇ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਪੰਜਾਬ ਨੂੰ ਨੰਬਰ-ਇੱਕ ਸੂਬਾ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਾਂਗਰਸ ਨੇਤਾ ਰਾਹੁਲ ਗਾਂਧੀ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਨੇ ਦੇਸ਼ ਦੀ ਛਵੀ ਨੂੰ ਵਿਦੇਸ਼ਾਂ ਵਿੱਚ ਨੁਕਸਾਨ ਪਹੁੰਚਾਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਦੇਸ਼ ਦੇ ਲੋਕ ਕਾਂਗਰਸ ਨੂੰ ਸਬਕ ਸਿਖਾਉਣ ਗਏ।

Read Latest News and Breaking News at Daily Post TV, Browse for more News

Ad
Ad