ਮੁੱਖ ਮੰਤਰੀ ਸਿਹਤ ਯੋਜਨਾ ਵਿੱਤੀ ਬੋਝ ਨੂੰ ਬਿਲਕੁੱਲ ਖਤਮ ਕਰਕੇ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਕਰ ਰਹੀ ਹੈ ਪ੍ਰਦਾਨ : ਸਿਹਤ ਮੰਤਰੀ

ਅੰਮ੍ਰਿਤਸਰ, – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦਾ ਰੀਵਿਊ ਕੀਤਾ ਗਿਆ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਬਣ ਰਹੇ ਕਾਰਡਾਂ ਦੀ ਸਮੀਖਿਆ ਕਰਦਿਆਂ […]
Khushi
By : Published: 21 Feb 2026 19:16:PM
ਮੁੱਖ ਮੰਤਰੀ ਸਿਹਤ ਯੋਜਨਾ ਵਿੱਤੀ ਬੋਝ ਨੂੰ ਬਿਲਕੁੱਲ ਖਤਮ ਕਰਕੇ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਕਰ ਰਹੀ ਹੈ ਪ੍ਰਦਾਨ : ਸਿਹਤ ਮੰਤਰੀ
Dr.balbir singh

ਅੰਮ੍ਰਿਤਸਰ, – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦਾ ਰੀਵਿਊ ਕੀਤਾ ਗਿਆ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਬਣ ਰਹੇ ਕਾਰਡਾਂ ਦੀ ਸਮੀਖਿਆ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਦੇਣ ਲਈ ਵੱਧ ਤੋਂ ਵੱਧ ਕਾਰਡ ਬਣਾਏ ਜਾਣ ਅਤੇ ਇਸ ਕੰਮ ਲਈ ਕੈਂਪਾਂ ਦੀ ਗਿਣਤੀ ਵਧਾਈ ਜਾਵੇ। ਉਨ੍ਹਾਂ ਅਧਿਕਾਰੀਆਂ ਦੇ ਨਾਲ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਇਨ੍ਹਾਂ ਕੈਂਪਾਂ ਵਿੱਚ ਜਾ ਕੇ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜਾ ਵੀ ਲੈਂਦੇ ਰਹਿਣ।

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਵਸਨੀਕ ਮੁੱਖ ਮੰਤਰੀ ਸਿਹਤ ਯੋਜਨਾ ਤੋਂ ਬਹੁਤ ਖੁਸ਼ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ ਹਰੇਕ ਪਰਿਵਾਰ ਦਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਾ ਕੇ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ 9 ਲੱਖ ਕਾਰਡ ਬਣ ਚੁੱਕੇ ਹਨ ਅਤੇ ਸੋਮਵਾਰ ਤੱਕ ਇਹ ਗਿਣਤੀ 10 ਲੱਖ ਤੋਂ ਪਾਰ ਕਰ ਜਾਵੇਗੀ। 

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਸਿਹਤ ਬੀਮਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਮੈਡੀਕਲ ਐਮਰਜੈਂਸੀ ਦੌਰਾਨ ਪਰਿਵਾਰਾਂ ਦੇ ਵਿੱਤੀ ਬੋਝ ਨੂੰ ਬਿਲਕੁੱਲ ਘੱਟ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸੂਚੀਬੱਧ ਹਸਪਤਾਲਾਂ ਵਿੱਚ ਨਿਰਵਿਘਨ ਰਜਿਸਟ੍ਰੇਸ਼ਨ ਅਤੇ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਉਣ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਲਾਜ ਤੋਂ ਵਾਂਝਾ ਨਾ ਰਹੇ। ਉਨ੍ਹਾਂ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਅਤੇ ਵਿੱਤੀ ਬੋਝ ਨੂੰ ਘੱਟ ਕਰਨ ਲਈ ਸੀ.ਐਸ.ਸੀ., ਆਸ਼ਾ ਅਤੇ ਪੀ.ਆਰ.ਆਈ. ਨੁਮਾਇੰਦਿਆਂ ਨਾਲ ਨਜ਼ਦੀਕੀ ਤਾਲਮੇਲ ਬਣਾਉਣ ਲਈ ਵੀ ਕਿਹਾ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਜਿੱਥੇ ਸਾਰੇ ਸਰਕਾਰੀ ਹਸਪਤਾਲਾਂ ਤੋਂ ਮੁਫ਼ਤ ਇਲਾਜ ਹੋਵੇਗਾ ਓਥੇ 600 ਨਿੱਜੀ ਹਸਪਤਾਲ ਵੀ ਇੰਪੈਨਲਡ ਕੀਤੇ ਗਏ ਹਨ। 

ਵਿਰੋਧੀ ਪਾਰਟੀਆਂ ਵੱਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਸੂਬਾ ਵਾਸੀਆਂ ਨੂੰ ਸਾਵਧਾਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਰੋਧੀ ਜਾਣਬੁੱਝ ਕੇ ਭਰਮ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਾਨ ਸਰਕਾਰ ਦੀ ਗਰੰਟੀ ਹੈ ਕਿ ਹਰ ਪਰਿਵਾਰ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਲਾਨਾ 10 ਲੱਖ ਰੁਪਏ ਦਾ ਮੈਡੀਕਲ ਕਵਰ ਮਿਲੇਗਾ। ਉਨ੍ਹਾਂ ਕਿਹਾ ਕਿ ਵਿਰੋਧੀਆਂ ਕੋਲ ਹੁਣ ਕੋਈ ਹੋਰ ਮੁੱਦਾ ਨਹੀਂ ਹੈ ਇਸੇ ਲਈ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਦੀਆਂ ਅਫ਼ਵਾਹਾਂ ਵਿੱਚ ਬਿਲਕੁੱਲ ਨਾ ਆਉਣ।  

ਪ੍ਰੈੱਸ ਕਾਨਫਰੰਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਅੰਮ੍ਰਿਤਸਰ ਪੁਲਿਸ ਨੇ ਇੱਕ ਨਕਲੀ ਸਿਹਤ ਮੰਤਰੀ ਨੂੰ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਨਕਲੀ ਸਿਹਤ ਮੰਤਰੀ ਇੱਕ ਡਾਕਟਰ ਨੂੰ ਫਰਜੀ ਕਾਲ ਕਰ ਰਿਹਾ ਸੀ ਜਿਸ `ਤੇ ਅੰਮ੍ਰਿਤਸਰ ਪੁਲਿਸ ਨੇ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਉਨ੍ਹਾਂ ਅਜਿਹੇ ਫਰਜ਼ੀ ਅਤੇ ਠੱਗ ਕਿਸਮ ਦੇ ਨੌਸਰਬਾਜ਼ਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਅਜਿਹੀਆਂ ਹਰਕਤਾਂ ਤੋਂ ਬਾਜ ਆ ਜਾਣ ਨਹੀਂ ਤਾਂ ਉਨ੍ਹਾਂ ਖਿਲ਼ਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad