Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

ਗਿਆਨੀ ਜੀ ਸ਼੍ਰੋਮਣੀ ਕਮੇਟੀ ਵਿਰੁੱਧ ਦੋਸ਼ਾਂ ਦਾ ਪਿਟਾਰਾ ਖੋਲ੍ਹ, ਆਰਐਸਐਸ ਦੀ ਗੋਦ ‘ਚ ਪਹੁੰਚੇ ਦਿੱਲੀ- ਸਰਨਾ

ਅੰਮ੍ਰਿਤਸਰ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਪੰਥ ਦੀ ਕਚਹਿਰੀ ਵਿਚ ਪੇਸ਼ ਕਰਦਿਆ ਕਿਹਾ ਕਿ ਵਾਹ ਜੀ ਵਾਹ ਗਿਆਨੀ ਰਘਬੀਰ ਸਿੰਘ ਜੀ, ਤੁਹਾਡੇ ਪਰਿਵਾਰ ਦਾ ਪਾਲਣ ਪੋਸ਼ਨ ਪੰਥ ਕਰੇ ‘ਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗਿਆਨੀ ਜੀ ਸ਼੍ਰੋਮਣੀ ਕਮੇਟੀ ਵਿਰੁੱਧ ਦੋਸ਼ਾਂ ਦਾ ਪਿਟਾਰਾ ਖੋਲ੍ਹ, ਆਰਐਸਐਸ ਦੀ ਗੋਦ ‘ਚ ਪਹੁੰਚੇ ਦਿੱਲੀ- ਸਰਨਾ

ਅੰਮ੍ਰਿਤਸਰ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਪੰਥ ਦੀ ਕਚਹਿਰੀ ਵਿਚ ਪੇਸ਼ ਕਰਦਿਆ ਕਿਹਾ ਕਿ ਵਾਹ ਜੀ ਵਾਹ ਗਿਆਨੀ ਰਘਬੀਰ ਸਿੰਘ ਜੀ, ਤੁਹਾਡੇ ਪਰਿਵਾਰ ਦਾ ਪਾਲਣ ਪੋਸ਼ਨ ਪੰਥ ਕਰੇ ‘ਤੇ ਤੁਸੀ ਆਰਐਸਐਸ ਤੇ ਬੀਜੇਪੀ ਦੀ ਚਾਕਰੀ ਕਰੋ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਿਚ ਪਾਠੀ ਭਰਤੀ ਹੋ ਕੇ  ਜਿਸ ਸੰਸਥਾ ਵਿਚ ਤੁਸੀਂ ਸੇਵਾ ਕੀਤੀ ਉਸ ਸੰਸਥਾ ਨੇ ਤੁਹਾਨੂੰ ਪੰਥ ਵਿਚ ਮਾਨ ਸਨਮਾਨ ਦਿੀਦਆ ਸਿੱਖ ਪੰਥ ਦੀਆਂ ਉੱਚੀਆਂ ਤੇ ਸੁੱਚੀਆਂ ਸੇਵਾਵਾਂ ਦਿੰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਵਿਚ ਸੇਵਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੰਥੀ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੋਂ ਬਾਅਦ ਅਹਿਮ ਸੇਵਾਵਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੰਥੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਵੀ ਸ਼੍ਰੋਮਣੀ ਕਮੇਟੀ ਨੇ ਆਪਣੇ ਪ੍ਰਬੰਧ ਵਿਚ ਸੌਂਪੀਆਂ ਸਨ। ਇਨ੍ਹਾਂ ਸੇਵਾਵਾਂ ਨੂੰ ਤਨ ਦੇਹੀ ਨਾਲ ਨਾ ਨਿਭਾ ਕੇ ਨਾ ਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੰਥੀ ਵੱਲੋਂ ਨਿਭਾਈਆਂ ਜਾਂਦੀਆਂ ਡਿਊਟੀਆਂ ‘ਤੇ ਕਦੀ ਬਿਰਾਜਮਾਨ ਹੋਏ ਅਤੇ ਨਾ ਹੀ ਸਿੱਖ ਪੰਥ ਨਾਲ ਅਹਿਮ ਜੁੜੇ ਮਾਮਾਲੇ ਦੇ ਫੈਂਸਲੇ ਨੂੰ 2 ਦਸੰਬਰ 2024 ਵਾਲੇ ਦਿਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਹੁੰਦਿਆ ਕਰ ਸਕੇ।

ਇਹ ਫੈਂਸਲਾ ਕਰਨ ਦੇ ਅਧਿਕਾਰ ਆਰਐਸਐਸ ਤੇ ਬੀਜੇਪੀ ਦੇ ਕਰਿੰਦੇ ਬਣ ਚੁੱਕੇ ਗਿਆਨੀ ਹਰਪ੍ਰੀਤ ਸਿੰਘ ਨੂੰ ਦੇ ਕੇ ਪੰਥ ਨੂੰ ਖੇਰੂੰ-ਖੇਰੂੰ ਕਰਨ ਦੇ ਨਾਲ ਨਾਲ ਸਾਰਿਆਂ ਨੂੰ ਇਕ ਕਰਨ ਦੀ ਥਾਂ 100 ਸਾਲ ਪੁਰਾਤਨ ਸੰਸਥਾ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਭੰਗ ਅਤੇ ਖਤਮ ਕਰਨ ਦਾ ਯਤਨ ਕੀਤਾ ਗਿਆ, ਜਿਹੜੀ ਸੰਸਥਾ ਦਾ ਜਨਮ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਇਆ ਹੋਵੇ, ਉਸ ਸੰਸਥਾ ਨੂੰ ਗੁਰੂ ਸਾਹਿਬ ਨੇ ਆਪ ਵਰਤ ਕੇ ਬਚਾ ਲਿਆ ਅਤੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਦੇਸ਼ ਵਿਦੇਸ਼ ਦੇ ਲੋਕਾਂ ਵਿਚ ਮੁੱੜ ਉਭਰ ਚੱੁਕੀ ਹੈ। ਸਰਨਾ ਨੇ ਗਿਆਨੀ ਰਘਬੀਰ ਸਿੰਘ ਨੂੰ ਕਿਹਾ ਕਿ ਜਿਸ ਦੀ ਚੜ੍ਹਾਈ ਨਾ ਦੇਖਦੇ ਹੋਏ ਹੁਣ ਆਰਐਸਐਸ ਤੇ ਬੀਜੇਪੀ ਨੇ ਝੂਠ ਦਾ ਪੁਲੰਦਾ ਤੁਹਾਡੇ ਹੱਥ ਵਿਚ ਸੌਂਪ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦਾ ਜੋ ਯਤਨ ਕੀਤਾ ਸੀ, ਉਸ ਵਿਚ ਤੁਸੀਂ ਤੇ ਤੁਹਾਡੀ ਚਹੇਤੀ ਆਰਐਸਐਸ ਤੇ ਬੀਜੇਪੀ ਨੂੰ ਮੂੰਹ ਦੀ ਖਾਣੀ ਪਈ ਹੈ।

ਇਸ ਲਈ ਜਦੋਂ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਤੁਹਾਡੇ ਇਸ ਝੂਠ ਨੂੰ ਝੂਠ ਸਾਬਤ ਕਰਨ ਲਈ ਇਸ ਦੇ ਸਬੂਤ ਮੰਗੇ ਤਾਂ ਤੁਸੀਂ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਨੂੰ ਛੱਡ ਕੇ ਦਿੱਲੀ ਵਿਖੇ ਬਣਾਏ ਆਪਣੇ ਨਵੇਂ ਆਕਾਵਾਂ ਦੀ ਗੋਦ ਵਿਚ ਲੁੱਕਣ ਲਈ ਆ ਗਏ ਹੋ। ਗਿਆਨੀ ਜੀ ਸ਼੍ਰੋਮਣੀ ਕਮੇਟੀ ਵਿਰੁੱਧ ਦੋਸ਼ਾਂ ਦਾ ਪਿਟਾਰਾ ਖੋਲ੍ਹ ਕੇ ਆਰਐਸਐਸ ਤੇ ਬੀਜੇਪੀ ਦੀ ਗੋਦ ‘ਚ ਦਿੱਲੀ ਪਹੁੰਚ ਗਏ ਹੋ। ਸਰਨਾ ਨੇ ਗਿਆਨੀ ਰਘਬੀਰ ਸਿੰਘ ਨੂੰ ਸਵਾਲ ਕੀਤਾ ਕਿ ਲਗਾਏ ਹੋਏ ਦੋਸ਼ਾਂ ਨੂੰ ਸਾਬਤ ਕਰਨ ਦੀ ਥਾਂ ਪੰਥ ਨੂੰ ਇਸ ਦਾ ਜਵਾਬ ਦੇ ਦਿਓ ਕਿ ਦਿੱਲੀ ਵਿਖੇ ਬਾਬਾ ਵਿਰਸਾ ਸਿੰਘ ਦੇ ਸਥਾਨ ‘ਤੇ ਰਾਤ ਰਹਿ ਕੇ ਜਗ ਹਵਨ ਕਰਵਾਉਂਦੇ ਰਹੇ ਹੋ ਜਾਂ ਫਿਰ ਹਰਮੀਤ ਸਿੰਘ ਕਾਲਕਾ ਤੇ ਮਨਜਿੰਦਰ ਸਿੰਘ ਸਿਰਸਾ ਨਾਲ ਕਿਹੜੀਆਂ ਗੁੱਪਤ ਮੀਟਿੰਗਾਂ ਹੋਈਆਂ ਹਨ। ਜਾਂ ਫਿਰ ਇਨ੍ਹਾਂ ਪਾਸੋਂ ਆਪਣੀ ਇਨਾਮ ਦੀ ਰਾਸ਼ੀ ਤਾਂ ਲੈਣ ਲਈ ਤਾਂ ਨਹੀਂ ਪਹੁੰਚੇ, ਸਿੱਖ ਪੰਥ ਨੂੰ ਇਨ੍ਹਾਂ ਸਾਰੇ ਸਵਾਲਾਂ ਦਾ ਜਵਾਬ ਵੀ ਤੁਹਾਨੂੰ ਦੇਣਾ ਪਵੇਗਾ।

Read Latest News and Breaking News at Daily Post TV, Browse for more News

Ad
Ad

Punjab District News