Journalism Of Hope
BREAKING NEWS
ਬਿਹਾਰ ਪਟਾਕਾ ਫੈਕਟਰੀ ’ਚ ਜ਼ਬਰਦਸਤ ਧਮਾਕਾ, ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ.....ਭਾਰਤ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ’ਚ ਡਿਟੇਨ, ਕਤਲ ਤੇ ਫਿਰੌਤੀ ਦੇ ਕਈ ਕੇਸ ਦਰਜ......ਚੰਡੀਗੜ੍ਹ ’ਚ ਨੈਤਿਕ ਖੰਡੇਲਵਾਲ ਕਤਲ ਮਾਮਲੇ ’ਚ ਮੁਲਜ਼ਮ ਦਾ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਆਰੋਪੀ ਜ਼ਖਮੀ.....ਨਿਊਯਾਰਕ ‘ਚ ਪੰਜਾਬੀ ਨੌਜਵਾਨ ਦੀ ਮੌਤ ਮਗਰੋਂ ‘ਰੋਮਾਂਚ ਲਾਅ’ ਵਿਵਾਦਾਂ ‘ਚ, ਟਰੰਪ ਨੇ ਜਤਾਇਆ ਇਤਰਾਜ਼.....ਵਿਦਿਆਰਥੀਆਂ ਦੀ ਸੁਰੱਖਿਆ ਲਈ ਯੂਨੀਵਰਸਿਟੀ ਦੀ ਵੱਡੀ ਪਹਿਲ, ਹੋਸਟਲਾਂ ’ਚ ਲਗਾਏ 388 ਐਂਟੀ-ਸੁਸਾਈਡ ਪੱਖੇ.....ਪੰਜਾਬ ’ਚ ਪਰਾਲੀ ਸਾੜਨ ਦੇ 510 ਮਾਮਲੇ ਹੋਏ ਦਰਜ, ਹਵਾ ਦੀ ਗੁਣਵੱਤਾ ‘ਯੈਲੋ ਜ਼ੋਨ’ ‘ਚ......

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਤ ਬਾਬਾ ਘਾਲਾ ਸਿੰਘ ਜੀ ਤੋਂ ਸੁਰੱਖਿਆ ਵਾਪਸ ਲੈਣ ਦੀ ਕੀਤੀ ਨਿੰਦਾ

Jathedar Giani Kuldeep Singh Gargajj: ਨਾਨਕਸਰ ਸੰਪਰਦਾ ਦੇ ਅਤਿ ਸਤਿਕਾਰਯੋਗ ਸੰਤ ਬਾਬਾ ਘਾਲਾ ਸਿੰਘ ਜੀ ਪਾਸੋਂ ਸੁਰੱਖਿਆ ਵਾਪਸ ਲੈਣ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਸੂਬੇ ਦੀ ਮੌਜੂਦਾ ਅਮਨ ਕਾਨੂੰਨ ਦੀ ਵਿਗੜੀ ਸਥਿਤੀ ਦੇ ਚੱਲਦਿਆਂ ਸਰਕਾਰ ਦੀ ਇਹ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਤ ਬਾਬਾ ਘਾਲਾ ਸਿੰਘ ਜੀ ਤੋਂ ਸੁਰੱਖਿਆ ਵਾਪਸ ਲੈਣ ਦੀ ਕੀਤੀ ਨਿੰਦਾ

Jathedar Giani Kuldeep Singh Gargajj: ਨਾਨਕਸਰ ਸੰਪਰਦਾ ਦੇ ਅਤਿ ਸਤਿਕਾਰਯੋਗ ਸੰਤ ਬਾਬਾ ਘਾਲਾ ਸਿੰਘ ਜੀ ਪਾਸੋਂ ਸੁਰੱਖਿਆ ਵਾਪਸ ਲੈਣ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਸੂਬੇ ਦੀ ਮੌਜੂਦਾ ਅਮਨ ਕਾਨੂੰਨ ਦੀ ਵਿਗੜੀ ਸਥਿਤੀ ਦੇ ਚੱਲਦਿਆਂ ਸਰਕਾਰ ਦੀ ਇਹ ਕਾਰਵਾਈ ਗਲਤ ਹੈ।

ਉਨ੍ਹਾਂ ਕਿਹਾ ਕਿ ਨਾਨਕਸਰ ਸੰਪਰਦਾ ਸਿੱਖੀ ਦੇ ਪ੍ਰਚਾਰ ਪ੍ਰਸਾਰ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ ਅਤੇ ਸੰਤ ਬਾਬਾ ਘਾਲਾ ਸਿੰਘ ਜੀ ਨੂੰ ਪਿਛਲੇ ਲੰਮੇ ਸਮੇਂ ਤੋਂ ਜੋ ਸੁਰੱਖਿਆ ਮਿਲੀ ਹੋਈ ਹੈ ਜਿਸ ਨੂੰ ਹਾਲ ਹੀ ਵਿੱਚ ਵਾਪਸ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਕਿ ਜੋ ਕਤਲੋਗਾਰਤ ਅੱਜ ਪੰਜਾਬ ਵਿੱਚ ਵਾਪਰ ਰਹੀ ਹੈ ਇਹ ਪੰਜਾਬ ਦਾ ਸੁਭਾਅ ਨਹੀਂ ਬਲਕਿ ਇੱਥੋਂ ਸਰਬੱਤ ਦੇ ਭਲੇ ਦਾ ਸਨੇਹਾ ਸਮੁੱਚੇ ਵਿਸ਼ਵ ਨੂੰ ਜਾਂਦਾ ਹੈ। ਜੇਕਰ ਸਰਬੱਤ ਦਾ ਭਲਾ ਮੰਗਣ ਵਾਲੀ ਸਿੱਖ ਕੌਮ ਦੇ ਪ੍ਰਚਾਰਕਾਂ ਨਾਲ ਸਰਕਾਰ ਲਾਗਤਬਾਜ਼ੀ ਕਰਕੇ ਕਾਰਵਾਈ ਕਰੇਗੀ ਤਾਂ ਇਹ ਬਿਲਕੁਲ ਉਚਿਤ ਨਹੀਂ ਇਸ ਉੱਤੇ ਮੁੜ ਵਿਚਾਰ ਕਰਨੀ ਚਾਹੀਦੀ ਹੈ।

ਇਹ ਕਾਰਵਾਈ ਸੰਜੀਦਾ ਨਹੀਂ ਅਤੇ ਅਜਿਹੇ ਵਿੱਚ ਜੇਕਰ ਸੰਤ ਬਾਬਾ ਘਾਲਾ ਸਿੰਘ ਜੀ ਦੀ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਦੀ ਸਿੱਧੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਪ੍ਰਭਾਵ ਨਾਲ ਸੰਤ ਬਾਬਾ ਘਾਲਾ ਸਿੰਘ ਜੀ ਦੀ ਸੁਰੱਖਿਆ ਮੁੜ ਬਹਾਲ ਕਰੇ।

Read Latest News and Breaking News at Daily Post TV, Browse for more News

Ad
Ad

Punjab District News