Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਕਪੂਰਥਲਾ ਦੇ ਗਰੋਵਰ ਐਨਕਲੇਵ ‘ਚ ਸੁਰੱਖਿਆ ਗਾਰਡ ਵੱਲੋਂ ਖੁਦਕੁਸ਼ੀ, ਪੁਲਿਸ ਜਾਂਚ ਜਾਰੀ

ਕਪੂਰਥਲਾ : ਗਰੋਵਰ ਐਨਕਲੇਵ ਕਲੋਨੀ ਵਿੱਚ ਬੀਤੀ ਰਾਤ ਇੱਕ ਸੁਰੱਖਿਆ ਗਾਰਡ ਨੇ ਆਪਣੇ ਘਰ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਭੇਜ ਦਿੱਤਾ ਗਿਆ। ਸੂਚਨਾ ਮਿਲਣ ‘ਤੇ ਸਿਟੀ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕਪੂਰਥਲਾ ਦੇ ਗਰੋਵਰ ਐਨਕਲੇਵ ‘ਚ ਸੁਰੱਖਿਆ ਗਾਰਡ ਵੱਲੋਂ ਖੁਦਕੁਸ਼ੀ, ਪੁਲਿਸ ਜਾਂਚ ਜਾਰੀ
ਸੰਕੇਤਕ ਤਸਵੀਰ

ਕਪੂਰਥਲਾ : ਗਰੋਵਰ ਐਨਕਲੇਵ ਕਲੋਨੀ ਵਿੱਚ ਬੀਤੀ ਰਾਤ ਇੱਕ ਸੁਰੱਖਿਆ ਗਾਰਡ ਨੇ ਆਪਣੇ ਘਰ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਭੇਜ ਦਿੱਤਾ ਗਿਆ। ਸੂਚਨਾ ਮਿਲਣ ‘ਤੇ ਸਿਟੀ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ।

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਦਲਜੀਤ ਸਿੰਘ ਨੇ ਪੁਸ਼ਟੀ ਕੀਤੀ ਹੈ ਕਿ ਮ੍ਰਿਤਕ ਨੇ ਆਪਣੇ ਮੱਥੇ ‘ਤੇ ਗੈਰ-ਕਾਨੂੰਨੀ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਹੈ।

ਮ੍ਰਿਤਕ ਦੀ ਪਛਾਣ ਸਚਿਨ (28 ਸਾਲ) ਵਜੋਂ ਹੋਈ ਹੈ। ਉਹ ਗਰੋਵਰ ਐਨਕਲੇਵ, ਨਿਊ ਕੋਰਟ ਕੰਪਲੈਕਸ ਦੇ ਨੇੜੇ ਰਹਿੰਦਾ ਸੀ ਅਤੇ ਮੂਲ ਰੂਪ ਵਿੱਚ ਬੱਦੂਵਾਲ ਪਿੰਡ ਦਾ ਰਹਿਣ ਵਾਲਾ ਸੀ। ਡੀਐਸਪੀ ਦਲਜੀਤ ਸਿੰਘ ਦੇ ਅਨੁਸਾਰ, ਸਚਿਨ ਕਪੂਰਥਲਾ ਵਿੱਚ ਇੱਕ ਰਬੜ ਫੈਕਟਰੀ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ।

ਪੁਲਿਸ ਨੇ ਮ੍ਰਿਤਕ ਦਾ ਮੋਬਾਈਲ ਫੋਨ ਅਤੇ 315 ਬੋਰ ਪਿਸਤੌਲ ਜ਼ਬਤ ਕਰ ਲਿਆ ਹੈ। ਮ੍ਰਿਤਕ ਨੇ ਗੈਰ-ਕਾਨੂੰਨੀ ਹਥਿਆਰ ਕਿੱਥੋਂ ਪ੍ਰਾਪਤ ਕੀਤਾ ਅਤੇ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕਰੇਗੀ।

Read Latest News and Breaking News at Daily Post TV, Browse for more News

Ad
Ad

Punjab District News