GNDU ‘ਚ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਦੋ ਰੋਜ਼ਾ ਅੰਤਰ-ਕਾਲਜ ਸੱਭਿਆਚਾਰਕ ਮੁਕਾਬਲੇ ਸ਼ੁਰੂ, ਅਮਨ ਅਰੋੜਾ ਨੇ ਕੀਤਾ ਉਦਘਾਟਨ
GNDU cultural competition: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ Guru Nanak Dev University ਵਿਖੇ ਦੋ ਰੋਜ਼ਾ ਅੰਤਰ-ਕਾਲਜ ਸੱਭਿਆਚਾਰਕ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ। ਇਸ ਸਮਾਗਮ ਦਾ ਉਦਘਾਟਨ ਪੰਜਾਬ ਦੇ ਕੈਬਿਨੇਟ ਮੰਤਰੀ Aman Arora ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ।
ਸਮਾਗਮ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਯੂਨੀਵਰਸਿਟੀ ਵਿੱਚ ਕਰਵਾਏ ਜਾ ਰਹੇ ਇਨ੍ਹਾਂ ਇੰਟਰ-ਕਾਲਜ ਮੁਕਾਬਲਿਆਂ ਨਾਲ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਵਿਖਾਉਣ ਦਾ ਮੌਕਾ ਮਿਲਦਾ ਹੈ ਅਤੇ ਉਹ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਨੌਜਵਾਨੀ ਨੂੰ ਸਹੀ ਦਿਸ਼ਾ ਦੇਣਾ ਅਤੇ ਉਨ੍ਹਾਂ ਨੂੰ ਰਚਨਾਤਮਕ ਗਤੀਵਿਧੀਆਂ ਨਾਲ ਜੋੜਨਾ ਹੈ।
ਗੁਰਦਾਸਪੁਰ ਵਿੱਚ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਐਨਕਾਊਂਟਰ ਬਾਰੇ ਗੱਲ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਖ਼ਿਲਾਫ ਕਿਸੇ ਨੂੰ ਵੀ ਸਿਰ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਪੰਜਾਬ ਦੀ ਧਰਤੀ ਨੂੰ ਹਰ ਹਾਲਤ ਵਿੱਚ ਨਸ਼ਾ-ਮੁਕਤ ਬਣਾਇਆ ਜਾਵੇਗਾ।
ਉਨ੍ਹਾਂ ਵਿਰੋਧੀ ਧਿਰ ਵੱਲੋਂ 10 ਲੱਖ ਦੇ ਇਲਾਜ ਦੀ ਯੋਜਨਾ ਅਤੇ ਸਰਕਾਰ ਦੀ ਰਸੋਈ ਸਕੀਮ ਬਾਰੇ ਕੀਤੀ ਜਾ ਰਹੀ ਆਲੋਚਨਾ ਦਾ ਜਵਾਬ ਦਿੰਦਿਆਂ ਕਿਹਾ ਕਿ ਸਰਕਾਰ ਦਾ ਕੰਮ ਕਰਮ ਕਰਨਾ ਹੈ ਜਦਕਿ ਵਿਰੋਧੀਆਂ ਦਾ ਕੰਮ ਇਲਜ਼ਾਮ ਲਗਾਉਣਾ ਅਤੇ ਭੰਡੀ ਪ੍ਰਚਾਰ ਕਰਨਾ ਹੈ।
ਅਮਨ ਅਰੋੜਾ ਨੇ ਦ੍ਰਿੜਤਾ ਨਾਲ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਕਿਸੇ ਵੀ ਕੀਮਤ ‘ਤੇ ਨਸ਼ਿਆਂ ਦੇ ਦਲਦਲ ਵਿੱਚ ਨਹੀਂ ਡਿੱਗਣ ਦਿੱਤਾ ਜਾਵੇਗਾ ਅਤੇ ਸਰਕਾਰ ਇਸ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਏਗੀ।