Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਗੈਂਗਸਟਰਾਂ ’ਤੇ ਵਾਰ ਦਾ 36ਵਾਂ ਦਿਨ: ਪੰਜਾਬ ਪੁਲੀਸ ਵੱਲੋਂ 546 ਥਾਈਂ ਛਾਪੇਮਾਰੀ ; 148 ਗ੍ਰਿਫ਼ਤਾਰ

ਚੰਡੀਗੜ੍ਹ, 25 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 36ਵੇਂ ਦਿਨ ਪੰਜਾਬ ਪੁਲੀਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 546 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ […]
ਲੇਖਕ : ਪ੍ਰਕਾਸ਼ਿਤ: 
ਗੈਂਗਸਟਰਾਂ ’ਤੇ ਵਾਰ ਦਾ 36ਵਾਂ ਦਿਨ: ਪੰਜਾਬ ਪੁਲੀਸ ਵੱਲੋਂ 546 ਥਾਈਂ ਛਾਪੇਮਾਰੀ ; 148 ਗ੍ਰਿਫ਼ਤਾਰ

ਚੰਡੀਗੜ੍ਹ, 25 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 36ਵੇਂ ਦਿਨ ਪੰਜਾਬ ਪੁਲੀਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 546 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲੀਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

36ਵੇਂ ਦਿਨ ਪੁਲੀਸ ਟੀਮਾਂ ਨੇ 148 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਥ ਕੁੱਲ ਗ੍ਰਿਫਤਾਰੀਆਂ  ਦੀ ਗਿਣਤੀ 11,413 ਹੋ ਗਈ ਹੈ।

ਇਸ ਤੋਂ ਇਲਾਵਾ 143 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦਕਿ 134 ਵਿਅਕਤੀਆਂ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲੀਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਸਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਜਾਂ ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ।  

ਇਸ ਦੌਰਾਨ ਪੁਲੀਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ” ਨੂੰ 361ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 88 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ, 175 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 27520 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 361 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 51216 ਹੋ ਗਈ ਹੈ। ਦੱਸਣਯੋਗ ਹੈ ਕਿ ਨਸ਼ਾ ਛੁਡਾਊ ਮੁਹਿੰਮ ਦੇ ਤਹਿਤ ਪੰਜਾਬ ਪੁਲੀਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News