Punjab Weather: ਪੰਜਾਬ ਦਾ ਤਾਪਮਾਨ ਆਮ ਨਾਲੋਂ ਵੱਧ, ਮੌਸਮ ਵਿਭਾਗ ਵੱਲੋਂ ਕੋਈ ਅਲਰਟ ਨਹੀਂ
Punjab Weather: ਪੰਜਾਬ ‘ਚ ਅੱਜ ਮੌਸਮ ਸਾਫ਼ ਰਹੇਗਾ। ਮੌਸਮ ਦਾ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦਾ ਵੱਧ ਤੋਂ ਵੱਧ ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਬਣਿਆ ਹੋਇਆ ਹੈ। ਹੁਣ ਗਰਮੀ ਦਾ ਹਲਕਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ, ਜਦਕਿ ਰਾਤ ਤੇ ਸਵੇਰ ਦੀ ਹੀ ਹੁਣ ਠੰਡ ਰਹਿ ਗਈ ਹੈ।
ਬੀਤੇ ਦਿਨ ਸੂਬੇ ਤੇ ਵੱਧੋ-ਵੱਧ ਤਾਪਮਾਨ ‘ਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪਰ, ਇਹ ਅਜੇ ਵੀ ਆਮ ਨਾਲੋਂ 3.6 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ, ਸੂਬੇ ‘ਚ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 28.6 ਡਿਗਰੀ ਰਿਹਾ।
ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 26.3 ਡਿਗਰੀ, ਲੁਧਿਆਣਾ ਦਾ 27.4 ਡਿਗਰੀ, ਪਟਿਆਲਾ ਦਾ 28.2 ਡਿਗਰੀ, ਫਿਰੋਜ਼ਪੁਰ ਦਾ 27.5 ਡਿਗਰੀ, ਹੁਸ਼ਿਆਰਪੁਰ ਦਾ 25.9 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 25.4 ਡਿਗਰੀ, ਪਠਾਨਕੋਟ ਦਾ 24.5 ਡਿਗਰੀ, ਰੋਪੜ ਦਾ 26.5 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 27.8 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 27.8 ਡਿਗਰੀ ਦਰਜ ਕੀਤਾ ਗਿਆ।
ਉੱਥੇ ਹੀ, ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.9 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ 2.5 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ‘ਚ ਦਰਜ ਕੀਤਾ ਗਿਆ, ਜੋ ਕਿ 9 ਡਿਗਰੀ ਰਿਹਾ।
ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 10.4 ਡਿਗਰੀ, ਲੁਧਿਆਣਾ ਦਾ 13.5 ਡਿਗਰੀ, ਪਟਿਆਲਾ ਦਾ 14.0 ਡਿਗਰੀ, ਬਠਿੰਡਾ ਦਾ 11.0 ਡਿਗਰੀ, ਫਰੀਦਕੋਟ ਦਾ 11.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 13.5 ਡਿਗਰੀ, ਫਿਰੋਜ਼ਪੁਰ ਦਾ 10.5 ਡਿਗਰੀ, ਹੁਸ਼ਿਆਰਪੁਰ ਦਾ 11.1 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 13.2 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 13.3 ਡਿਗਰੀ ਦਰਜ ਕੀਤਾ ਗਿਆ।