Hola Mohalla 2026: ਕਿਲ੍ਹਾ ਆਨੰਦਗੜ੍ਹ ਸਾਹਿਬ ’ਚ ਅੱਜ ਤੋਂ ਹੋਲਾ ਮਹੱਲਾ ਦਾ ਹੋਵੇਗਾ ਆਗਾਜ਼, 6 ਦਿਨਾਂ ਦਾ ਹੋਵੇਗਾ ਕੌਮੀ ਤਿਉਹਾਰ

Hola Mohalla 2026 News: ਅੱਜ ਦੇਰ ਰਾਤ ਕਿਲਾ ਆਨੰਦਗੜ੍ਹ ਸਾਹਿਬ ਤੋਂ ਪੰਜ ਪੁਰਾਤਨ ਨਗਾਰਿਆਂ ਤੇ ਚੋਟਾਂ ਲਗਾ ਕੇ ਹੋਲਾ ਮਹੱਲਾ ਦੀ ਆਰੰਭਤਾ ਹੋਵੇਗੀ। ਮਿਲੀ ਜਾਣਕਾਰੀ ਮੁਤਾਬਿਕ ਛੇ ਰੋਜ਼ਾ ਕੌਮੀ ਤਿਉਹਾਰ ਦਾ ਪਹਿਲਾ ਪੜਾਅ ਕੀਰਤਪੁਰ ਸਾਹਿਬ ਦੀ ਮੁਕੱਦਸ ਧਰਤੀ ’ਤੇ 27 ਫਰਵਰੀ ਤੋਂ 1 ਮਾਰਚ ਤੱਕ ਮਨਾਇਆ ਜਾਵੇਗਾ। ਦੱਸ ਦਈਏ ਕਿ ਹੋਲਾ ਮਹੱਲਾ ਦਾ ਦੂਜਾ ਅਤੇ […]
Amritpal Singh
By : Updated On: 26 Feb 2026 10:55:AM
Hola Mohalla 2026: ਕਿਲ੍ਹਾ ਆਨੰਦਗੜ੍ਹ ਸਾਹਿਬ ’ਚ ਅੱਜ ਤੋਂ ਹੋਲਾ ਮਹੱਲਾ ਦਾ ਹੋਵੇਗਾ ਆਗਾਜ਼, 6 ਦਿਨਾਂ ਦਾ ਹੋਵੇਗਾ ਕੌਮੀ ਤਿਉਹਾਰ

Hola Mohalla 2026 News: ਅੱਜ ਦੇਰ ਰਾਤ ਕਿਲਾ ਆਨੰਦਗੜ੍ਹ ਸਾਹਿਬ ਤੋਂ ਪੰਜ ਪੁਰਾਤਨ ਨਗਾਰਿਆਂ ਤੇ ਚੋਟਾਂ ਲਗਾ ਕੇ ਹੋਲਾ ਮਹੱਲਾ ਦੀ ਆਰੰਭਤਾ ਹੋਵੇਗੀ। ਮਿਲੀ ਜਾਣਕਾਰੀ ਮੁਤਾਬਿਕ ਛੇ ਰੋਜ਼ਾ ਕੌਮੀ ਤਿਉਹਾਰ ਦਾ ਪਹਿਲਾ ਪੜਾਅ ਕੀਰਤਪੁਰ ਸਾਹਿਬ ਦੀ ਮੁਕੱਦਸ ਧਰਤੀ ’ਤੇ 27 ਫਰਵਰੀ ਤੋਂ 1 ਮਾਰਚ ਤੱਕ ਮਨਾਇਆ ਜਾਵੇਗਾ।

ਦੱਸ ਦਈਏ ਕਿ ਹੋਲਾ ਮਹੱਲਾ ਦਾ ਦੂਜਾ ਅਤੇ ਅਹਿਮ ਪੜਾਅ 2 ਮਾਰਚ ਤੋਂ 4 ਮਾਰਚ ਤੱਕ ਖਾਲਸਾ ਪੰਥ ਤੇ ਪ੍ਰਗਟ ਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੜ੍ਹਦੀ ਕਲਾ ਤੇ ਜਾਹੋ ਜਲਾਲ ਨਾਲ ਮਨਾਇਆ ਜਾਵੇਗਾ। 4 ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬੁੱਢਾ ਦਲ ਦੀ ਅਗਵਾਈ ਹੇਠ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਸਜਾਇਆ ਜਾਵੇਗਾ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਛਾਉਣੀ ਨਿਹੰਗ ਸਿੰਘਾਂ ਵਿਖੇ ਹਰ ਸਾਲ ਦੀ ਤਰ੍ਹਾਂ ਦੋ ਰੋਜ਼ਾ ਅੰਤਰਰਾਸ਼ਟਰੀ ਗਤਕਾ ਮੁਕਾਬਲੇ ਕਰਵਾਏ ਜਾਣਗੇ। ਇਸ ਦੌਰਾਨ 4500 ਪੁਲਿਸ ਮੁਲਾਜ਼ਮ ਮੇਲਾ ਖੇਤਰ ਵਿੱਚ ਸ਼ਰਧਾਲੂਆਂ ਦੀ ਸੁਰੱਖਿਆ ਲਈ ਤੈਨਾਤ ਰਹਿਣਗੇ। ਸ਼ਹਿਰ ਵਿੱਚ ਸੀਸੀਟੀਵੀ ਕੈਮਰੇ ਲਗਾਏ ਗਏ ਹਨ ਤਾਂ ਜੋ ਚੱਪੇ ਚੱਪੇ ’ਤੇ ਨਜ਼ਰ ਰੱਖੀ ਜਾਵੇ।

ਰੰਗ ਵੇਚਣ, ਭੰਗ ਵੇਚਣ ਅਤੇ ਕਿਸੇ ਤਰ੍ਹਾਂ ਦੀ ਭੀਖ ਮੰਗਣ ’ਤੇ ਪੂਰਨ ਪਾਬੰਦੀ ਰਹੇਗੀ। ਹੋਲਾ ਮਹੱਲਾ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਰਾਬ ਦੇ ਠੇਕੇ ਪੂਰਨ ਤੌਰ ’ਤੇ ਬੰਦ ਰਹਿਣਗੇ। ਜ਼ਿਲ੍ਹਾ ਪ੍ਰਸ਼ਾਸਨ ਨੇ ਨਿਰਦੇਸ਼ ਜਾਰੀ ਕੀਤੇ ਹਨ।

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਵਹੀਰਾਂ ਘੱਤ ਕੇ ਹੋਲਾ ਮਹੱਲਾ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ।

ਕਾਬਿਲੇਗੌਰ ਹੈ ਕਿ ਕੌਮੀ ਤਿਉਹਾਰ ਹੋਲਾ ਮਹੱਲਾ ਖਾਲਸਾਹੀ ਸ਼ਾਨੋ ਸ਼ੌਕਤ ’ਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੈ, ਹਰ ਸਾਲ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਲਈ ਵਿਆਪਕ ਪ੍ਰਬੰਧ ਕੀਤੇ ਜਾਂਦੇ ਹਨ।

Read Latest News and Breaking News at Daily Post TV, Browse for more News

Ad
Ad