Punjab Government ਨੇ ਪ੍ਰਸਿੱਧ ਗਾਇਕ Jordan Sandhu ਦੀ ਸੁਰੱਖਿਆ ਲਈ ਵਾਪਸ
Singer Jordan Sandhu Security: ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਜੋਰਡਨ ਸੰਧੂ ਦੀ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕੁਝ ਦਿਨ ਪਹਿਲਾਂ ਹੀ ਗਾਇਕ ਜੋਰਡਨ ਸੰਧੂ ਨੂੰ ਗੈਂਗਸਟਰਾਂ ਕੋਲੋਂ ਧਮਕੀ ਵੀ ਹਾਸਿਲ ਹੋਈ ਹੈ, ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਦੱਸ ਦਈਏ […]
By :
Dailypost News
Updated On: 26 Feb 2026 13:17:PM
Singer Jordan Sandhu Security: ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਜੋਰਡਨ ਸੰਧੂ ਦੀ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕੁਝ ਦਿਨ ਪਹਿਲਾਂ ਹੀ ਗਾਇਕ ਜੋਰਡਨ ਸੰਧੂ ਨੂੰ ਗੈਂਗਸਟਰਾਂ ਕੋਲੋਂ ਧਮਕੀ ਵੀ ਹਾਸਿਲ ਹੋਈ ਹੈ, ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।
ਦੱਸ ਦਈਏ ਕਿ ਗੈਂਗਸਟਰਾਂ ਨੇ ਫੋਨ ਕਾਲ ਰਾਹੀਂ ਗਾਇਕ ਨੂੰ ਮਾਰਨ ਦੀ ਧਮਕੀ ਦਿੱਤੀ ਹੈ। ਗੈਂਗਸਟਰਾਂ ਨੇ ਗਾਇਕ ਨੂੰ ਕਿਹਾ ਹੈ ਕਿ ਜਦੋਂ ਉਹ ਘਰੋਂ ਨਿਕਲੇਗਾ ਤਾਂ ਉਹ ਗੋਲੀ ਮਾਰ ਦੇਣਗੇ। ਇਸ ਧਮਕੀ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਗਾਇਕ ਦੀ ਸੁਰੱਖਿਆ ਨੂੰ ਵਾਪਸ ਲੈ ਲਿਆ ਹੈ।