Journalism Of Hope
BREAKING NEWS
ਅਮਿਤ ਸ਼ਾਹ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਦਿੱਤਾ ਇਨਸਾਫ਼ ਦਾ ਭਰੋਸਾ.....ਗੁਰਦਾਸਪੁਰ ‘ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ......ਮਾਣਹਾਨੀ ਕੇਸ ’ਚ ਸਜ਼ਾ ਵਿਰੁੱਧ ਸੈਸ਼ਨ ਕੋਰਟ ਜਾਣਗੇ ਸਿਮਰਜੀਤ ਬੈਂਸ......ਡੀਸੀ ਦੇ ਗੰਨਮੈਨ ਨੇ ਪਤਨੀ ਅਤੇ ਆਪਣੇ ਦੋ ਪੁੱਤਰਾਂ ਨੂੰ ਮਾਰੀ ਗੋਲੀ: ਫੇਰ ਖੁਦ ਵੀ ਕੀਤੀ ਖ਼ੁਦਕੁਸ਼ੀ........ਪਰਮਿੰਦਰ ਝੋਟਾ ਦੇ ਕਤਲ ਕਾਰਨ ਮਾਨਸਾ ’ਚ ਦੁਸਹਿਰੇ ਦੀ ਰੌਣਕ ਗਾਇਬ, ਬਾਜ਼ਾਰਾਂ ’ਚ ਛਾਈ ਸੁੰਨਸਾਨੀ.......CM ਮਾਨ ਦੇ OSD ਰਾਜਬੀਰ ਘੁੰਮਣ ਨੂੰ CBI ਨੇ 22 ਅਕਤੂਬਰ ਨੂੰ ਮੁੜ ਸੱਦਿਆ......ਹਰਿਆਣਾ ਪੁਲਿਸ ’ਚ ਵੱਡਾ ਫੇਰਬਦਲ, 28 IPS/HPS ਅਧਿਕਾਰੀਆਂ ਦੇ ਤਬਾਦਲੇ.......TMC ਛੱਡਣ ਮਗਰੋਂ ਯੂਸੁਫ਼ ਪਠਾਨ ਨੂੰ ਗੁਜਰਾਤ ’ਚ ਰਾਹਤ, ਜ਼ਮੀਨ ਦਾ ਮਾਮਲਾ ਸੁਲਝਿਆ......

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥ ਕਹਿ ਰਵਿਦਾਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਅਰਥ- ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

Read Latest News and Breaking News at Daily Post TV, Browse for more News

Ad
Ad

Punjab District News