ਹੋਲੇ ਮੁਹੱਲੇ ਦੇ ਮੱਦੇਨਜ਼ਰ ਵੱਡਾ ਫੈਸਲਾ, 2-4 ਮਾਰਚ ਤੱਕ ਸਕੂਲ ਰਹਿਣਗੇ ਬੰਦ
Sri Anandpur Sahib school closed; ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਹੋਲੇ ਮੁਹੱਲੇ ਦੇ ਮੱਦੇਨਜ਼ਰ ਵੱਡਾ ਫੈਸਲਾ ਲਿਆ ਹੈ। ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਬਲਾਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 2 ਤੋਂ 4 ਮਾਰਚ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਇਹ ਫੈਸਲਾ ਹੋਲੇ ਮੁਹੱਲੇ ਦੌਰਾਨ ਵੱਧ ਰਹੀ ਭੀੜ ਅਤੇ ਸੁਰੱਖਿਆ […]
By :
Jaspreet Singh
Updated On: 01 Mar 2026 18:03:PM
Sri Anandpur Sahib school closed; ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਹੋਲੇ ਮੁਹੱਲੇ ਦੇ ਮੱਦੇਨਜ਼ਰ ਵੱਡਾ ਫੈਸਲਾ ਲਿਆ ਹੈ। ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਬਲਾਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 2 ਤੋਂ 4 ਮਾਰਚ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਇਹ ਫੈਸਲਾ ਹੋਲੇ ਮੁਹੱਲੇ ਦੌਰਾਨ ਵੱਧ ਰਹੀ ਭੀੜ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਇਸ ਸਮੇਂ ਦੌਰਾਨ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਪਹੁੰਚਦੀ ਹੈ, ਜਿਸ ਕਾਰਨ ਟ੍ਰੈਫਿਕ ਅਤੇ ਕਾਨੂੰਨ-ਵਿਵਸਥਾ ਨੂੰ ਸੁਚਾਰੂ ਰੱਖਣਾ ਚੁਣੌਤੀਪੂਰਨ ਹੁੰਦਾ ਹੈ। ਅਧਿਕਾਰੀਆਂ ਨੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।