ਅਮਿਤ ਸ਼ਾਹ ਨੇ ਪੰਜਾਬ ਵਿੱਚ ਧਰਮ ਪਰਿਵਰਤਨ ਦਾ ਮੁੱਦਾ ਚੁੱਕਿਆ, ਮਾਨ ਸਰਕਾਰ ਨੂੰ ਰੋਕ ਲਗਾਉਣ ਦੀ ਅਪੀਲ

Punjab News: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਕਥਿਤ ਤੌਰ ‘ਤੇ ਵਧ ਰਹੀਆਂ ਧਰਮ ਪਰਿਵਰਤਨ ਦੀਆਂ ਘਟਨਾਵਾਂ ਦਾ ਮੁੱਦਾ ਉਠਾਇਆ ਹੈ। ਸ਼ਾਹ ਨਵੀਂ ਮੁੰਬਈ ਦੇ ਖਾਰਘਰ ਵਿਖੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਲਾਲਚ ਵੱਸ ਕਰਵਾਏ ਜਾ ਰਹੇ ਧਰਮ ਪਰਿਵਰਤਨ ਦੇ ਅਭਿਆਸ ‘ਤੇ […]
Amritpal Singh
By : Updated On: 02 Mar 2026 11:07:AM
ਅਮਿਤ ਸ਼ਾਹ ਨੇ ਪੰਜਾਬ ਵਿੱਚ ਧਰਮ ਪਰਿਵਰਤਨ ਦਾ ਮੁੱਦਾ ਚੁੱਕਿਆ, ਮਾਨ ਸਰਕਾਰ ਨੂੰ ਰੋਕ ਲਗਾਉਣ ਦੀ ਅਪੀਲ

Punjab News: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਕਥਿਤ ਤੌਰ ‘ਤੇ ਵਧ ਰਹੀਆਂ ਧਰਮ ਪਰਿਵਰਤਨ ਦੀਆਂ ਘਟਨਾਵਾਂ ਦਾ ਮੁੱਦਾ ਉਠਾਇਆ ਹੈ। ਸ਼ਾਹ ਨਵੀਂ ਮੁੰਬਈ ਦੇ ਖਾਰਘਰ ਵਿਖੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਲਾਲਚ ਵੱਸ ਕਰਵਾਏ ਜਾ ਰਹੇ ਧਰਮ ਪਰਿਵਰਤਨ ਦੇ ਅਭਿਆਸ ‘ਤੇ ਚਿੰਤਾ ਪ੍ਰਗਟ ਕਰਦਿਆਂ ਸ਼ਾਹ ਨੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੂੰ ਇਸ ਪ੍ਰਥਾ ਨੂੰ ਠੱਲ੍ਹ ਪਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ, “ਇਹ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਧਰਮ ਪਰਿਵਰਤਨ ਹੋ ਰਿਹਾ ਹੈ। ਗੁਰੂ ਤੇਗ ਬਹਾਦਰ ਜੀ ਨੇ ਦੂਜਿਆਂ ਦੇ ਧਰਮ ਨੂੰ ਬਚਾਉਣ ਲਈ ਆਪਣੀ ਕੁਰਬਾਨੀ ਦਿੱਤੀ ਸੀ। ਪਰ ਜੇਕਰ ਕਿਸੇ ਲਾਲਚ ਕਾਰਨ ਧਰਮ ਪਰਿਵਰਤਨ ਹੋ ਰਿਹਾ ਹੈ, ਤਾਂ ਅਸੀਂ ਆਪਣੇ ਗੁਰੂ ਦੀ ਸਿੱਖਿਆ ਦੀ ਉਲੰਘਣਾ ਕਰਦੇ ਹਾਂ। ਪੰਜਾਬ ਸਰਕਾਰ ਅਤੇ ਪੰਜਾਬੀ ਸਮਾਜ ਨੂੰ ਧਰਮ ਪਰਿਵਰਤਨ ਰੋਕਣ ਲਈ ਕਦਮ ਚੁੱਕਣੇ ਚਾਹੀਦੇ ਹਨ।”


ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਕੁਰਬਾਨੀ ਦਿੱਤੀ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜੇਕਰ ਨੌਵੇਂ ਗੁਰੂ, ਗੁਰੂ ਤੇਗ ਬਹਾਦਰ ਜੀ ਨੇ ਹਿੰਦੂਆਂ ਨੂੰ ਬਚਾਉਣ ਲਈ ਆਪਣੀ ਜਾਨ ਦੀ ਕੁਰਬਾਨੀ ਨਾ ਦਿੱਤੀ ਹੁੰਦੀ, ਤਾਂ ਅੱਜ ਦੁਨੀਆ ਵਿੱਚ ਕੋਈ ਹਿੰਦੂ ਨਾ ਬਚਦਾ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਸੰਘ ਦੇ ਲੋਕ, ਸਗੋਂ ਭਾਰਤ ਅਤੇ ਦੁਨੀਆ ਭਰ ਦੇ ਸਨਾਤਨ ਧਰਮ ਦੇ ਸਮੂਹ ਪੈਰੋਕਾਰ ਗੁਰੂ ਸਾਹਿਬ ਦੇ ਰਿਣੀ ਹਨ।

Read Latest News and Breaking News at Daily Post TV, Browse for more News

Ad
Ad